03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵਲੋਂ ਪਟਿਆਲਾ ਦੇ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਪਟਿਆਲਾ ਵਿਖੇ ਮੇਰੀ ਰਸੋਈ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਡੀ. ਐੱਫ.

Ad Position 21
No active advertisement
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਦੌਰੇ ਦੌਰਾਨ। ਅਜੀਤ ਤਸਵੀਰ 03-11-2026
ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਪਟਿਆਲਾ ਵਿਖੇ ਮੇਰੀ ਰਸੋਈ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਡੀ.ਐੱਫ.ਐਸ.ਸੀ. ਰਵਿੰਦਰ ਕੌਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਉਪਰੰਤ ਉਨ੍ਹਾਂ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਿਲ ਲਾਈਨਜ਼ ਦਾ ਦੌਰਾ ਵੀ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਪਾਣੀ ਦੀ ਟੈਸਟਿੰਗ ਕੀਤੀ ਜਾਵੇ ਅਤੇ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਸਕੂਲਾਂ ਵਿੱਚ ਲਗਾਏ ਗਏ ਆਰ.ਓ. ਸਿਸਟਮ ਚਾਲੂ ਹਾਲਤ ਵਿੱਚ ਹੋਣੇ ਚਾਹੀਦੇ ਹਨ ਤੇ ਬੱਚਿਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਫ਼ਾਈ ਪ੍ਰਤੀ ਕਮਿਸ਼ਨ ਬਹੁਤ ਸਖ਼ਤ ਹੈ ਤੇ ਸਕੂਲਾਂ ਦੇ ਡਾਇਨਿੰਗ ਏਰੀਆ ਦੀ ਸਫ਼ਾਈ ਦੀ ਨਿਯਮਤ ਤੌਰ ’ਤੇ ਜਾਂਚ ਕੀਤੀ ਜਾਵੇ। ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਹੋਰ ਸਾਮਾਨ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜਿਮਨਾਸਟਿਕਸ ’ ਚ ਅੰਡਰ - 19 ਲੜਕਿਆਂ ਦੀ ਟੀਮ ਨੇ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ 49 ਵਾਂ ਲਿਬਰਲਜ਼ ਹਾਕੀ ਟੂਰਨਾਮੈਂਟ 14 ਤੋਂ 20 ਦਸੰਬਰ ਨੂੰ , ਤਿਆਰੀਆਂ ਸੰਬੰਧੀ ਹੋਈ ਮੀਟਿੰਗ
Ad Position 24