ਤੀਰਅੰਦਾਜ਼ੀ ’ ਚ ਟੈਗੋਰ ਸਕੂਲ ਦੇ ਦਿਸ਼ਾਂਤ ਸਿੰਘ ਨੇ ਗੱਡੇ ਜਿੱਤ ਦੇ ਝੰਡੇ
ਦੇਵੀਗੜ੍ਹ, 2 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀ ਦਿਸ਼ਾਂਤ ਸਿੰਘ ਨੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਤੀਰਅੰਦਾਜ਼ੀ ਦੇ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲੇ ਸੰਗਰੂਰ, ਪੰਜਾਬ ਵਿਖੇ ਕਰਵਾਏ ਗਏ।
ਦੇਵੀਗੜ੍ਹ, 2 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀ ਦਿਸ਼ਾਂਤ ਸਿੰਘ ਨੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਤੀਰਅੰਦਾਜ਼ੀ ਦੇ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲੇ ਸੰਗਰੂਰ, ਪੰਜਾਬ ਵਿਖੇ ਕਰਵਾਏ ਗਏ। ਸਕੂਲ ਦੀ ਅੱਠਵੀਂ ਜਮਾਤ ਦੇ ਵਿਦਿਆਰਥੀ ਦਿਸ਼ਾਂਤ ਸਿੰਘ ਨੇ ਆਪਣੀ ਮਿਹਨਤ, ਲਗਨ, ਇਕਾਗਰਤਾ ਅਤੇ ਬਿਹਤਰੀਨ ਖੇਡ ਪ੍ਰਦਰਸ਼ਨ ਸਦਕਾ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਉਸ ਨੇ ਨੈਸ਼ਨਲ ਪੱਧਰ ਦੀਆਂ ਖੇਡਾਂ ਲਈ ਵੀ ਆਪਣੀ ਚੋਣ ਯਕੀਨੀ ਬਣਾਈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਵਿਦਿਆਰਥੀ ਦਿਸ਼ਾਂਤ ਸਿੰਘ ਤੇ ਉਸ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਦਿਸ਼ਾਂਤ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਇਕਾਗਰਤਾ ਅਤੇ ਜਿੱਤਣ ਦੀ ਭਾਵਨਾ ਪੈਦਾ ਕਰਦੀਆਂ ਹਨ।