ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨੇ ਆਧੁਨਿਕ ਸਹੂਲਤਾਂ- ਵਿਧਾਇਕ ਦੇਵ ਮਾਨ
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਿਆਂਦੀ ਜਾ ਰਹੀ ਕ੍ਰਾਂਤੀ ਤਹਿਤ ਹਲਕਾ ਨਾਭਾ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਹਲਕੇ ਦੇ ਪਿੰਡ ਗੁਰਦਿੱਤਪੁਰਾ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਲੈਬ ਦਾ ਉਦਘਾਟਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਕੀਤਾ ਗਿਆ।
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਿਆਂਦੀ ਜਾ ਰਹੀ ਕ੍ਰਾਂਤੀ ਤਹਿਤ ਹਲਕਾ ਨਾਭਾ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਹਲਕੇ ਦੇ ਪਿੰਡ ਗੁਰਦਿੱਤਪੁਰਾ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਲੈਬ ਦਾ ਉਦਘਾਟਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਕੀਤਾ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਮਹਿਮਾਨਾਂ ਦਾ ਮਨ ਮੋਹ ਲਿਆ। ਵਿਧਾਇਕ ਦੇਵ ਮਾਨ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪਿੰਡ ਗੁਰਦਿੱਤਪੁਰਾ ਦੇ ਨਿਵਾਸੀਆਂ ਨੇ ਸਕੂਲ ਵਿੱਚ ਬਣਾਈ ਗਈ ਸ਼ਾਨਦਾਰ ਇਮਾਰਤ ਅਤੇ ਆਧੁਨਿਕ ਸਹੂਲਤਾਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਹਲਕਾ ਨਾਭਾ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਇਸ ਮੌਕੇ ਬਲਦੇਵ ਸਿੰਘ ਗੁਰਦਿੱਤ ਪੁਰਾ ਚੇਅਰਮੈਨ, ਜਸਪਾਲ ਸਿੰਘ ਪਿ੍ੰਸੀਪਲ, ਜਸਵੀਰ ਸਿੰਘ ਬਾਵਾ, ਰਾਜਿੰਦਰ ਸਿੰਘ ਸਰਪੰਚ, ਮਾਸਟਰ ਅਮਰੀਕ ਸਿੰਘ ਕੋਆਰਡੀਨੇਟਰ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਸਿਮਰਨ ਅੜਕ ਚੌਹਾਨ ਤੋਂ ਇਲਾਵਾ ਪਿੰਡ ਵਾਸੀ ਮੋਜੂਦ ਸਨ।