02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਕਲਗੀਧਰ ਸਾਹਿਬ ਤੋਂ ਸਜਾਈ ਪ੍ਰਭਾਤ ਫੇਰੀ

ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗਾਂਧੀ ਨਗਰ ਮੰਡੀ ਗੋਬਿੰਦਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ਰਧਾ ਤੇ ਉਤਸ਼ਾਹ ਨਾਲ ਸਜਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ 18ਵੀਂ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਆਰੰਭ ਹੋ ਕੇ ਮੋਹਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਪਹੁੰਚੀ।

Ad Position 21
No active advertisement
ਅਜੀਤ ਡੈਸਕ 03-11-2026
ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗਾਂਧੀ ਨਗਰ ਮੰਡੀ ਗੋਬਿੰਦਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ਰਧਾ ਤੇ ਉਤਸ਼ਾਹ ਨਾਲ ਸਜਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ 18ਵੀਂ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਆਰੰਭ ਹੋ ਕੇ ਮੋਹਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਪਹੁੰਚੀ। ਇੱਥੇ ਪਹੁੰਚਣ ’ਤੇ ਪਰਿਵਾਰ ਤੇ ਮੁਹੱਲਾ ਨਿਵਾਸੀਆਂ ਵਲੋਂ ਪ੍ਰਭਾਤ ਫੇਰੀ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਤੇ ਸੰਗਤ ਵਿਚ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਰਾਗੀ ਜਥੇ ਦੁਆਰਾ ਸੰਗਤਾਂ ਨੂੰ ਗੁਰਬਾਣੀ ਸ਼ਬਦ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ, ਬਚਿੱਤਰ ਸਿੰਘ, ਪਰਮਜੀਤ ਸਿੰਘ, ਗੁਰਸਾਹਿਬ ਸਿੰਘ, ਮੋਹਿੰਦਰ ਸਿੰਘ, ਨਿਰਮਲ ਸਿੰਘ, ਗੁਰਮੀਤ ਸਿੰਘ ਘੋਧਰ, ਸਤਿੰਦਰ ਪਾਲ ਸਿੰਘ, ਗੁਰਕੀਰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਦੀ ਖਮਾਣੋਂ ਵਿਖੇ ਮੀਟਿੰਗ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ 7ਵੀਂ ਸਾਲਾਨਾ ਕਾਨਫ਼ਰੰਸ ਸਮਾਪਤ
Ad Position 24