04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਚੇਤਨ ਸਿੰਘ ਜੌੜਾਮਾਜਰਾ ਨੇ ‘ ਆਪ ’ ਸਰਕਾਰ ਦੀ ਸਿਹਤ , ਸਿੱਖਿਆ , ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ’ ਤੇ ਕੀਤੀ ਆਲੋਚਨਾ

ਸਮਾਣਾ, 3 ਨਵੰਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਜੋ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ, ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚ ਇਕੋ ਪਾਰਟੀ ਦੀਆਂ ਸਰਕਾਰਾਂ ਹੋਣੀਆਂ ਲਾਹੇਵੰਦ ਸਾਬਤ ਹੋ ਸਕਦੀਆਂ ਹਨ। ਆਪਣੇ ਬਿਆਨ ਵਿਚ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਕੇਂਦਰੀ ਮੰਤਰੀਆਂ ਕੋਲ ਜਾ ਕੇ ਸੂਬੇ ਦੇ ਹੱਕਾਂ ਅਤੇ ਵਿਕਾਸ ਲਈ ਗੱਲਬਾਤ ਕਰਨ ਤੋਂ ਵੀ ਡਰਦੇ ਰਹੇ ਹਨ।

Ad Position 21
No active advertisement
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ 04-11-2026
ਸਮਾਣਾ, 3 ਨਵੰਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਜੋ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ, ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚ ਇਕੋ ਪਾਰਟੀ ਦੀਆਂ ਸਰਕਾਰਾਂ ਹੋਣੀਆਂ ਲਾਹੇਵੰਦ ਸਾਬਤ ਹੋ ਸਕਦੀਆਂ ਹਨ। ਆਪਣੇ ਬਿਆਨ ਵਿਚ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਕੇਂਦਰੀ ਮੰਤਰੀਆਂ ਕੋਲ ਜਾ ਕੇ ਸੂਬੇ ਦੇ ਹੱਕਾਂ ਅਤੇ ਵਿਕਾਸ ਲਈ ਗੱਲਬਾਤ ਕਰਨ ਤੋਂ ਵੀ ਡਰਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਸੂਬੇ ਦੀ ਆਮਦਨ, ਉਦਯੋਗਿਕ ਨਿਵੇਸ਼ ਅਤੇ ਵਿਕਾਸ ਦੇ ਖੇਤਰ ਵਿਚ ਉਮੀਦ ਮੁਤਾਬਕ ਤਰੱਕੀ ਨਹੀਂ ਹੋਈ। ਉਨ੍ਹਾਂ ਆਮ ਆਦਮੀ ਕਲੀਨਿਕਾਂ ਅਤੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕਈ ਹਸਪਤਾਲਾਂ ’ਚ ਇਨ੍ਹਾਂ ਕਾਰਡਾਂ ਤਹਿਤ ਇਲਾਜ ਨੂੰ ਲੈ ਕੇ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 3000 ਪੇਂਡੂ ਡਿਸਪੈਂਸਰੀਆਂ ਬੰਦ ਹੋਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਅਤੇ ਆਮ ਆਦਮੀ ਕਲੀਨਕਾਂ ਦਾ ਲਾਭ ਨਹੀਂ ਹੋਇਆ। ਉਨ੍ਹਾਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ, ਉਦਯੋਗਾਂ ਦੇ ਜੀ.ਐੱਸ.ਟੀ. ਦੀ ਵਾਪਸੀ ਅਤੇ ਸੂਬੇ ਵਿਚ ਮਾਈਨਿੰਗ ਮਾਫ਼ੀਆ, ਨਸ਼ਿਆਂ ਤੇ ਗੈਂਗਸਟਰਵਾਦ ਦੇ ਮੁੱਦੇ ਵੀ ਉਠਾਏ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਦੀਆਂ ਸਮੱਸਿਆਵਾਂ ਵਿਚੋਂ ਕੱਢ ਕੇ ‘ਰੰਗਲਾ ਪੰਜਾਬ’ ਬਣਾਉਣ ਦੀ ਲੋੜ ਹੈ। ਉਨ੍ਹਾਂ ਭਾਜਪਾ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਦਾ ਵੀ ਐਲਾਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਪੁਲਿਸ ਵਲੋਂ 2 ਨਸ਼ਾ ਤਸਕਰਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਨਿਗਮ ਚੋਣਾਂ ਦੇ ਮੱਦੇਨਜ਼ਰ ਦੋ ਐਸ . ਐਚ . ਓ . ਤਬਦੀਲ
Ad Position 24