ਅਕਾਲੀ-ਭਾਜਪਾ, ਕਾਂਗਰਸ ਤੇ ਆਪ ਪੰਜਾਬ ਦਾ ਭਲਾ ਸੋਚ ਨਹੀਂ ਸਕਦੇ-ਰਾਜਿੰਦਰ ਸਿੰਘ ਛੰਨਾਂ
ਸਮਾਣਾ, 3 ਨਵੰਬਰ (ਸਾਹਿਬ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ, ਦੇ ਹਲਕਾ ਸਮਾਣਾ ਤੋਂ ਸੰਭਾਵੀ ਉਮੀਦਵਾਰ ਭਾਈ ਰਾਜਿੰਦਰ ਸਿੰਘ ਫਤਹਿਗੜ ਛੰਨਾਂ ਨੇ ਹਲਕੇ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਕਰਦਿਆਂ ਕਈ ਪਿੰਡਾਂ ਵਿਚ ਜਨ-ਸੰਪਰਕ ਬੈਠਕਾਂ ਕੀਤੀਆਂ। ਉਨ੍ਹਾਂ ਦੀਆਂ ਬੈਠਕਾਂ ਨੂੰ ਲੋਕਾਂ ਦਾ ਭਰਵਾਂ ਹੰਗਾਰਾ ਮਿਲ ਰਿਹਾ ਹੈ।
ਸਮਾਣਾ, 3 ਨਵੰਬਰ (ਸਾਹਿਬ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ, ਦੇ ਹਲਕਾ ਸਮਾਣਾ ਤੋਂ ਸੰਭਾਵੀ ਉਮੀਦਵਾਰ ਭਾਈ ਰਾਜਿੰਦਰ ਸਿੰਘ ਫਤਹਿਗੜ ਛੰਨਾਂ ਨੇ ਹਲਕੇ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਕਰਦਿਆਂ ਕਈ ਪਿੰਡਾਂ ਵਿਚ ਜਨ-ਸੰਪਰਕ ਬੈਠਕਾਂ ਕੀਤੀਆਂ। ਉਨ੍ਹਾਂ ਦੀਆਂ ਬੈਠਕਾਂ ਨੂੰ ਲੋਕਾਂ ਦਾ ਭਰਵਾਂ ਹੰਗਾਰਾ ਮਿਲ ਰਿਹਾ ਹੈ। ਪਿੰਡ ਬਦਨਪੁਰ ਵਿਚ ਇਕ ਬੈਠਕ ਵਿਚ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਅਕਾਲੀ ਦਲ ਬਾਦਲ ਤੇ ਪੁਨਰ ਸੁਰਜੀਤ ਪੰਜਾਬ ਤੇ ਸਿੱਖਾਂ ਦੀ ਵਿਰੋਧੀ ਪਾਰਟੀ ਭਾਜਪਾ ਨਾਲ ਸਿਰਫ਼ ਕੁਰਸੀ ਲਈ ਚੋਣ ਸਮਝੌਤਾ ਕਰਨ ਲਈ ਤਰਲੋਮੱਛੀ ਹਨ ਜਦੋਂ ਕਿ ਭਾਜਪਾ ਦੇ ਲੀਡਰਾਂ ਵਿਚ ਫਿਰਕਾਪ੍ਰਸਤੀ ਕੁੱਟ-ਕੁੱਟ ਕੇ ਭਰੀ ਹੋਈ ਹੈ। ਭਾਜਪਾ ਅਤੇ ਆਪ ਦੀ ਸਾਜਿਸ਼ ਨਾਲ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ, ਜਥੇਦਾਰ ਜਗਤਾਰ ਸਿੰਘ ਹਵਾਰਾ ਤੇ ਹੋਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਦੋ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਘਰ-ਘਰ ਵਿਚ ਨਸ਼ਾ ਫੈਲਾ ਦਿੱਤਾ ਹੈ। ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 750 ਕਿਸਾਨਾਂ ਦੀ ਸ਼ਹਾਦਤ ਭੁੱਲ ਗਈ ਹੈ ਅਤੇ ਉਹ ਸੱਤਾ ਹਾਸਲ ਕਰਨ ਲਈ ਭਾਜਪਾ ਨਾਲ ਚੋਣ ਸਮਝੌਤਾ ਕਰਨ ਲਈ ਕਾਹਲੇ ਹਨ। ਉਨ੍ਹਾਂ ਪੰਜਾਬ ਦੀ ਆਪ ਸਰਕਾਰ ਨੂੰ ਰਗੜੇ ਲਗਾਉਦਿਆਂ ਲੋਕਾਂ ਨੂੰ ਚੌਕਸ ਕੀਤਾ ਕਿ ਪਲ-ਪਲ ਦਿੱਲੀ ਦੀਆਂ ਹਦਾਇਤਾਂ ਲੈਣ ਵਾਲੇ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਦੀ ਸਵੈ-ਮਾਨ ਦਾਅ ’ਤੇ ਲਗਾ ਦਿੱਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਲ ਹੋਏ ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਵਾਰਿਸ ਪੰਜਾਬ ਦਾ ਸਾਥ ਦੇਣ ਦਾ ਐਲਾਨ ਕੀਤਾ।