03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਨਸਾ ਮੋਰਚੇ ’ਚੋਂ ਗ੍ਰਿਫ਼ਤਾਰ ਲੱਖਾ ਸਿਧਾਣਾ ਸਮੇਤ ਸਾਰੇ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ-ਗੁਰਨਾਮ ਸਿੰਘ ਢੈਂਠਲ

ਸਮਾਣਾ, 3 ਨਵੰਬਰ (ਹਰਵਿੰਦਰ ਸਿੰਘ ਟੋਨੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਪਟਿਆਲਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਦੀ ਅਗਵਾਈ ਹੇਠ ਗੁਰਦੁਆਰਾ ਈਸ਼ਰਸਰ ਸਾਹਿਬ ਅੱਡਾ ਢੈਂਠਲ ਵਿਖੇ ਹੋਈ। ਇਸ ਮੀਟਿੰਗ ਵਿਚ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਸਵਰਾਜਪੁਰ ਵਿਸ਼ੇਸ਼ ਤੌਰ ’ ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 04-11-2026
ਸਮਾਣਾ, 3 ਨਵੰਬਰ (ਹਰਵਿੰਦਰ ਸਿੰਘ ਟੋਨੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਪਟਿਆਲਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਦੀ ਅਗਵਾਈ ਹੇਠ ਗੁਰਦੁਆਰਾ ਈਸ਼ਰਸਰ ਸਾਹਿਬ ਅੱਡਾ ਢੈਂਠਲ ਵਿਖੇ ਹੋਈ। ਇਸ ਮੀਟਿੰਗ ਵਿਚ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਸਵਰਾਜਪੁਰ ਵਿਸ਼ੇਸ਼ ਤੌਰ ’ ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਜਥੇਬੰਦੀ ਦੀਆਂ ਸਰਗਰਮੀਆਂ, ਕਿਸਾਨੀ ਮਸਲਿਆਂ ਅਤੇ ਆਉਣ ਵਾਲੇ ਸੰਘਰਸ਼ਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਵਲੋਂ ਆਉਣ ਵਾਲੀ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੇ ਪ੍ਰੋਗਰਾਮ ਸੰਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਜਥੇਬੰਦੀ ਦੇ ਵਰਕਰਾਂ ਨੂੰ ਲਾਮਬੰਦ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮਾਨਸਾ ਵਿਖੇ ਚੱਲ ਰਹੇ ਮੋਰਚੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਸਮੇਤ ਸਾਰੇ ਸਾਥੀਆਂ ਨੂੰ ਸਰਕਾਰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਦੀ ਰਿਹਾਈ ਸੰਬੰਧੀ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜਥੇਬੰਦੀ ਆਪਣੇ ਸਾਥੀਆਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਵਰਕਰਾਂ ਨੂੰ ਜਥੇਬੰਦੀ ਦੀਆਂ ਨੀਤੀਆਂ ਅਤੇ ਸੰਘਰਸ਼ਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਇਕਜੁੱਟ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਨੈਬ ਸਿੰਘ ਲੁਬਾਣਾ, ਭਾਦਸੋਂ ਬਲਾਕ ਪ੍ਰਧਾਨ ਅਜੈਬ ਸਿੰਘ ਅਲਾਟ, ਸੁਖ ਵਿੰਦਰ ਸਿੰਘ ਮਡੌਲ, ਸੁਖਵੰਤ ਸਿੰਘ ਅਸਮਾਨਪੁਰ, ਪਟਿਆਲਾ ਬਲਾਕ ਪ੍ਰਧਾਨ ਭਾਗ ਸਿੰਘ, ਬਰਜਿੰਦਰ ਸਿੰਘ ਢੀਂਡਸਾ, ਇੰਦਰਪ੍ਰੀਤ ਸਿੰਘ, ਮਹਿੰਦਰ ਸਿੰਘ, ਸਨੌਰ ਬਲਾਕ ਤੋਂ ਆਗੂ, ਜ਼ਿਲ੍ਹਾ ਖ਼ਜ਼ਾਨਚੀ ਭੋਲੀ ਸਿੰਘ ਕਾਹਨਗੜ੍ਹ, ਭਜਨ ਸਿੰਘ ਕਾਹਨਗੜ੍ਹ, ਦਵਿੰਦਰ ਸਿੰਘ ਚੌਂਹਠ ਅਤੇ ਸੁਖਜਿੰਦਰ ਸਿੰਘ ਕੁਲਾਰਾਂ ਜ਼ਿਲ੍ਹਾ ਪ੍ਰੈੱਸ ਸਕੱਤਰ ਸਮੇਤ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਦੀਵਾਲੀ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ , ਸਨੌਰ ’ ਚ ਸ਼ਰ੍ਹੇਆਮ ਸਾੜੀ ਜਾ ਰਹੀ ਪਰਾਲੀ ਅਗਲੀ ਖ਼ਬਰ ਅਕਾਲੀ-ਭਾਜਪਾ, ਕਾਂਗਰਸ ਤੇ ਆਪ ਪੰਜਾਬ ਦਾ ਭਲਾ ਸੋਚ ਨਹੀਂ ਸਕਦੇ-ਰਾਜਿੰਦਰ ਸਿੰਘ ਛੰਨਾਂ
Ad Position 24