03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗ੍ਰੀਨ ਦੀਵਾਲੀ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ , ਸਨੌਰ ’ ਚ ਸ਼ਰ੍ਹੇਆਮ ਸਾੜੀ ਜਾ ਰਹੀ ਪਰਾਲੀ

ਸਨੌਰ, 3 ਨਵੰਬਰ (ਸੋਖਲ)-ਦੀਵਾਲੀ ਦਾ ਤਿਉਹਾਰ ਨਜ਼ਦੀਕ ਆਉਂਦਿਆਂ ਹੀ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੇ ਸੰਦੇਸ਼ ਦਿੱਤੇ ਜਾ ਰਹੇ ਹਨ ਪਰ ਦੂਜੇ ਪਾਸੇ ਜ਼ਮੀਨੀ ਪੱਧਰ ’ਤੇ ਇਨ੍ਹਾਂ ਦਾਅਵਿਆਂ ਦੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਪਟਿਆਲਾ-ਸਨੌਰ ਰੋਡ ਅਤੇ ਧਰਮਕੋਟ ਇਲਾਕੇ ਵਿਚ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਜਾ ਰਿਹਾ ਹੈ, ਜਿਸ ਕਾਰਨ ਵੱਡੀ ਮਾਤਰਾ ਵਿਚ ਧੂੰਆਂ ਅਤੇ ਪ੍ਰਦੂਸ਼ਣ ਫੈਲ ਰਿਹਾ ਹੈ।

Ad Position 21
No active advertisement
ਗੁਰਨਾਮ ਸਿੰਘ ਢੈਂਠਲ ਦੀ ਅਗਵਾਈ ’ਚ ਹੋਈ ਮੀਟਿੰਗ ਦਾ ਦ੍ਰਿਸ਼। ਅਜੀਤ ਤਸਵੀਰ ਪਟਿਆਲਾ ਸਨੌਰ ਰੋਡ ’ਤੇ ਪਰਾਲੀ ਨੂੰ ਅੱਗ ਲਗਾਉਂਦੇ ਹੋਏ ਕਿਸਾਨ। ਅਜੀਤ ਤਸਵੀਰ 04-11-2026
ਸਨੌਰ, 3 ਨਵੰਬਰ (ਸੋਖਲ)-ਦੀਵਾਲੀ ਦਾ ਤਿਉਹਾਰ ਨਜ਼ਦੀਕ ਆਉਂਦਿਆਂ ਹੀ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੇ ਸੰਦੇਸ਼ ਦਿੱਤੇ ਜਾ ਰਹੇ ਹਨ ਪਰ ਦੂਜੇ ਪਾਸੇ ਜ਼ਮੀਨੀ ਪੱਧਰ ’ਤੇ ਇਨ੍ਹਾਂ ਦਾਅਵਿਆਂ ਦੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਪਟਿਆਲਾ-ਸਨੌਰ ਰੋਡ ਅਤੇ ਧਰਮਕੋਟ ਇਲਾਕੇ ਵਿਚ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਜਾ ਰਿਹਾ ਹੈ, ਜਿਸ ਕਾਰਨ ਵੱਡੀ ਮਾਤਰਾ ਵਿਚ ਧੂੰਆਂ ਅਤੇ ਪ੍ਰਦੂਸ਼ਣ ਫੈਲ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਪਰਾਲੀ ਸਾੜਨ ਕਾਰਨ ਲੱਗੀ ਅੱਗ ਖੇਤਾਂ ਤੱਕ ਹੀ ਸੀਮਤ ਨਹੀਂ ਰਹੀ, ਸਗੋਂ ਨੇੜੇ ਖੜ੍ਹੇ ਸੁੱਕੇ ਦਰੱਖਤ ਵੀ ਇਸ ਦੀ ਲਪੇਟ ਵਿਚ ਆ ਗਏ। ਇਸ ਨਾਲ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚ ਰਿਹਾ ਹੈ, ਸਗੋਂ ਦਰੱਖਤਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪੈਦਾ ਹੋ ਗਈ ਹੈ। ਪਟਿਆਲਾ-ਸਨੌਰ ਰੋਡ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਧੂੰਏਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਕ ਪਾਸੇ ਲੋਕਾਂ ਨੂੰ ਦੀਵਾਲੀ ਮੌਕੇ ਪਟਾਕਿਆਂ ਤੋਂ ਦੂਰ ਰਹਿਣ, ਘੱਟ ਪ੍ਰਦੂਸ਼ਣ ਫੈਲਾਉਣ ਅਤੇ ਗ੍ਰੀਨ ਦੀਵਾਲੀ ਮਨਾਉਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਦਿਨ-ਦਿਹਾੜੇ ਪਰਾਲੀ ਸਾੜ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ। ਅਜਿਹੇ ਵਿਚ ਸਵਾਲ ਉੱਠਣਾ ਸੁਭਾਵਿਕ ਹੈ ਕਿ ਗ੍ਰੀਨ ਦੀਵਾਲੀ ਦੇ ਸੰਦੇਸ਼ ਸਿਰਫ਼ ਲੋਕਾਂ ਨੂੰ ਦੇਣ ਤੱਕ ਹੀ ਸੀਮਤ ਹਨ ਜਾਂ ਇਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਵੀ ਕੋਈ ਜ਼ਿੰਮੇਵਾਰੀ ਹੈ? ਇਲਾਕੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕੋਈ ਠੋਸ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ, ਜਿਸ ਕਾਰਨ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਇਸ ਮਾਮਲੇ ਦਾ ਨੋਟਿਸ ਲਵੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਤਾਂ ਜੋ ਦੀਵਾਲੀ ਤੋਂ ਪਹਿਲਾਂ ਵਾਤਾਵਰਣ ਅਤੇ ਦਰੱਖਤਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਖੇ ਸੰਸਥਾਪਕ ਸੁਰਿੰਦਰ ਕੌਰ ਦੇ 90 ਵੇਂ ਜਨਮ ਦਿਨ ’ ਤੇ ਪਹਿਲਾ ਫਾਊਂਡੇਸ਼ਨ ਦਿਵਸ ਮਨ... ਅਗਲੀ ਖ਼ਬਰ ਮਾਨਸਾ ਮੋਰਚੇ ’ਚੋਂ ਗ੍ਰਿਫ਼ਤਾਰ ਲੱਖਾ ਸਿਧਾਣਾ ਸਮੇਤ ਸਾਰੇ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ-ਗੁਰਨਾਮ ਸਿੰਘ ਢ...
Ad Position 24