04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗ੍ਰਾਮ ਪੰਚਾਇਤ ਭਲਿਆਣ ਦਾ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਬੇਲਾ, 4 ਨਵੰਬਰ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਭਲਿਆਣ ਅਤੇ ਸਰਪੰਚ ਸਤਵੀਰ ਸਿੰਘ ਸੱਤੀ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ ਨੇ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਦੀਵਾਲੀ ਖ਼ੁਸ਼ੀਆਂ, ਪਿਆਰ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਵਜੋਂ ਮਨਾਉਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 05-11-2026
ਬੇਲਾ, 4 ਨਵੰਬਰ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਭਲਿਆਣ ਅਤੇ ਸਰਪੰਚ ਸਤਵੀਰ ਸਿੰਘ ਸੱਤੀ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ ਨੇ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਦੀਵਾਲੀ ਖ਼ੁਸ਼ੀਆਂ, ਪਿਆਰ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਵਜੋਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਪਟਾਕੇ ਚਲਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਬੱਚਿਆਂ, ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਪਸ਼ੂ-ਪੰਛੀਆਂ ਨੂੰ ਵੀ ਕਾਫ਼ੀ ਪਰੇਸ਼ਾਨੀ ਹੁੰਦੀ ਹੈ। ਇਸ ਲਈ ਸਾਨੂੰ ਪਟਾਕਿਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਦੀਵੇ ਜਗਾ ਕੇ, ਮਿਠਾਈਆਂ ਵੰਡ ਕੇ ਅਤੇ ਆਪਸੀ ਭਾਈਚਾਰੇ ਨਾਲ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਜ਼ਰੂਰੀ ਹੈ। ਇਸ ਲਈ ਹਰ ਵਿਅਕਤੀ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਹਾਂਮਾਰੀ ਦੌਰਾਨ ਮਾਪਿਆ ਨੂੰ ਗੁਆਉਣ ਵਾਲੇ ਬੱਚੇ ਦੇ ਜਨਮ ਦਿਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕੇਕ ਕੱਟ ਕੇ ਸਾਂਝੀਆਂ ਕੀਤ... ਅਗਲੀ ਖ਼ਬਰ ਪ੍ਰਕਾਸ਼ ਦਿਹਾੜੇ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ
Ad Position 24