ਮਹਾਂਮਾਰੀ ਦੌਰਾਨ ਮਾਪਿਆ ਨੂੰ ਗੁਆਉਣ ਵਾਲੇ ਬੱਚੇ ਦੇ ਜਨਮ ਦਿਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕੇਕ ਕੱਟ ਕੇ ਸਾਂਝੀਆਂ ਕੀਤੀਆਂ ਖ਼ੁਸ਼ੀਆਂ
ਰੂਪਨਗਰ, 4 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਕੋਵਿਡ-19 ਮਹਾਂਮਾਰੀ ਦੌਰਾਨ ਆਪਣੇ ਮਾਤਾ-ਪਿਤਾ ਦੋਵਾਂ ਨੂੰ ਗੁਆਉਣ ਵਾਲੇ ਬੱਚਿਆਂ ਨੂੰ ਭਾਵਨਾਤਮਕ ਸਹਾਰਾ ਦੇਣ, ਉਨ੍ਹਾਂ ਦੀ ਸੁਰੱਖਿਆ ਯਕੀਨੀ ਦੇ ਉਦੇਸ਼ ਨਾਲ ਕੇਂਦਰੀ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਵਲੋਂ ਪੀ. ਐਮ.
ਰੂਪਨਗਰ, 4 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਕੋਵਿਡ-19 ਮਹਾਂਮਾਰੀ ਦੌਰਾਨ ਆਪਣੇ ਮਾਤਾ-ਪਿਤਾ ਦੋਵਾਂ ਨੂੰ ਗੁਆਉਣ ਵਾਲੇ ਬੱਚਿਆਂ ਨੂੰ ਭਾਵਨਾਤਮਕ ਸਹਾਰਾ ਦੇਣ, ਉਨ੍ਹਾਂ ਦੀ ਸੁਰੱਖਿਆ ਯਕੀਨੀ ਦੇ ਉਦੇਸ਼ ਨਾਲ ਕੇਂਦਰੀ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਵਲੋਂ ਪੀ.ਐਮ. ਕੇਅਰਜ਼ ਫ਼ਾਰ ਚਿਲਡਰਨ ਸਕੀਮ ਚਲਾਈ ਜਾ ਰਹੀ ਹੈ। ਇਸ ਸਕੀਮ ਤਹਿਤ ਪ੍ਰਭਾਵਿਤ ਬੱਚਿਆਂ ਨੂੰ ਸਿੱਖਿਆ, ਆਰਥਿਕ ਸਹਾਇਤਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਉਹ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਆਪਣੀ ਜ਼ਿੰਦਗੀ ਵਿਚ ਅੱਗੇ ਵਧ ਸਕਣ ਅਤੇ ਇੱਕ ਬਿਹਤਰ ਭਵਿੱਖ ਦਾ ਨਿਰਮਾਣ ਕਰ ਸਕਣ। ਇਸ ਸਕੀਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਪਿੰਡ ਨਾਲ ਸਬੰਧਿਤ ਨਵਤੇਜ ਸਿੰਘ ਵੀ ਰਜਿਸਟਰਡ ਹੈ। ਸਕੀਮ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਜਿਹੇ ਬੱਚਿਆਂ ਦੀ ਸਮੇਂ-ਸਮੇਂ ’ਤੇ ਹੌਸਲਾ-ਅਫ਼ਜ਼ਾਈ ਕਰਨਾ ਅਤੇ ਉਨ੍ਹਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਬਣਾਈ ਰੱਖਣਾ ਬੇਹੱਦ ਮਹੱਤਵਪੂਰਨ ਹੈ ਤਾਂ ਜੋ ਬੱਚਿਆਂ ਨੂੰ ਇਕੱਲੇਪਣ ਦਾ ਅਹਿਸਾਸ ਨਾ ਹੋਵੇ ਅਤੇ ਉਹ ਆਪਣੇ ਆਪ ਨੂੰ ਸਮਾਜ ਅਤੇ ਪ੍ਰਸ਼ਾਸਨ ਦਾ ਹਿੱਸਾ ਮਹਿਸੂਸ ਕਰ ਸਕਣ। ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਵਲੋਂ ਨਵਤੇਜ਼ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਬੱਚੇ ਨਾਲ ਖ਼ੁਸ਼ੀ ਦੇ ਪਲ ਸਾਂਝੇ ਕਰਦਿਆਂ ਕੇਕ ਕੱਟ ਕੇ ਉਸ ਦਾ ਜਨਮਦਿਨ ਮਨਾਇਆ ਅਤੇ ਪੜ੍ਹਾਈ, ਸਿਹਤ ਅਤੇ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਪੀ.ਐਮ. ਕੇਅਰਜ਼ ਸਕੀਮ ਤਹਿਤ ਯੋਗ ਬੱਚਿਆਂ ਨੂੰ ਪੜ੍ਹਾਈ ਅਤੇ ਪਾਲਣ-ਪੋਸ਼ਣ ਲਈ ਸਪਾਂਸਰਸ਼ਿਪ ਸਕੀਮ ਅਧੀਨ 4,000 ਰੁਪਏ ਪ੍ਰਤੀ ਮਹੀਨਾ, ਐਕਸ-ਗ੍ਰੇਸ਼ੀਆ ਗਰਾਂਟ, ਉੱਚ ਸਿੱਖਿਆ ਲਈ 20,000 ਰੁਪਏ ਦੀ ਗਰਾਂਟ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਅਤੇ 1,500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸਮੇਤ ਵੱਖ-ਵੱਖ ਲਾਭ ਮੁਹੱਈਆ ਕਰਵਾਏ ਜਾਂਦੇ ਹਨ ਤਾਂ ਜੋ ਬੱਚਿਆਂ ਦੀ ਸਿੱਖਿਆ ਵਿਚ ਕੋਈ ਰੁਕਾਵਟ ਨਾ ਆਵੇ।