04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ-ਕਾਲਾ ਅਰੋੜਾ, ਚੈਰੀ ਭਾਂਬਰੀ

ਅਮਲੋਹ, 4 ਨਵੰਬਰ (ਕੇਵਲ ਸਿੰਘ)-ਮਾਰਕੀਟ ਕਮੇਟੀ ਅਮਲੋਹ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ ਨੂੰ ਯੂਥ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਅਤੇ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ।

Ad Position 21
No active advertisement
ਜਤਿੰਦਰ ਸਿੰਘ ਚੈਰੀ ਭਾਂਬਰੀ, ਸੁਖਵਿੰਦਰ ਸਿੰਘ ਕਾਲਾ ਅਰੋੜਾ। 05-11-2026
ਅਮਲੋਹ, 4 ਨਵੰਬਰ (ਕੇਵਲ ਸਿੰਘ)-ਮਾਰਕੀਟ ਕਮੇਟੀ ਅਮਲੋਹ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ ਨੂੰ ਯੂਥ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਅਤੇ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਜਤਿੰਦਰ ਸਿੰਘ ਚੈਰੀ ਅਤੇ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਨਵ-ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਰ ਘਰ ਤੱਕ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅਦਾਲਤਾਂ ਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 21 ਨੂੰ ਲੱਗੇਗੀ ਲੋਕ ਅਦਾਲਤ ਅਗਲੀ ਖ਼ਬਰ ਨੂਰਪੁਰ ਬੇਦੀ ਸਕੂਲ ਵਿਖੇ ‘ਦੀਵਾਲੀ ਫੈਸਟ’ ਧੂਮ ਧੜੱਕੇ ਨਾਲ ਕਰਵਾਇਆ
Ad Position 24