ਸਭ ਡਿਵੀਜ਼ਨ ਪਾਤੜਾਂ ਦੇ ਪਿੰਡ ਅਰਨੇਟੂ ਵਿਖੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ 334 ਪਰਿਵਾਰਾਂ ਨੂੰ ਦਿੱਤੇ ਮਾਲਕੀ ਦੇ ਸਰਟੀਫਿਕੇਟ
ਪਾਤੜਾਂ, 4 ਨਵੰਬਰ (ਗੁਰੂਇਕਬਾਲ ਸਿੰਘ ਖਾਲਸਾ)-ਸਭ ਡਿਵੀਜ਼ਨ ਪਾਤੜਾਂ ਦੇ ਪਿੰਡ ਅਰਨੇਟੂ ਵਿਖੇ ਹਲਕਾ ਸ਼ਤਰਾਨਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ 334 ਪਰਿਵਾਰਾਂ ਨੂੰ ਘਰਾਂ ਦੀ ਲਾਲ ਲਕੀਰ ਵਾਲੀ ਜਗਾ ਦੇ ਮਾਲਕੀ ਦੇ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੈਂ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਜਿਸ ਨਾਲ ਸਮੁੱਚੇ ਇਲਾਕੇ ਦੇ ਲੋਕਾਂ ਵੱਲੋਂ 2027 ਦੀਆਂ ਚੋਣਾਂ ਲਈ ਦੂਜੀ ਵਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪਾਤੜਾਂ, 4 ਨਵੰਬਰ (ਗੁਰੂਇਕਬਾਲ ਸਿੰਘ ਖਾਲਸਾ)-ਸਭ ਡਿਵੀਜ਼ਨ ਪਾਤੜਾਂ ਦੇ ਪਿੰਡ ਅਰਨੇਟੂ ਵਿਖੇ ਹਲਕਾ ਸ਼ਤਰਾਨਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ 334 ਪਰਿਵਾਰਾਂ ਨੂੰ ਘਰਾਂ ਦੀ ਲਾਲ ਲਕੀਰ ਵਾਲੀ ਜਗਾ ਦੇ ਮਾਲਕੀ ਦੇ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੈਂ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਜਿਸ ਨਾਲ ਸਮੁੱਚੇ ਇਲਾਕੇ ਦੇ ਲੋਕਾਂ ਵੱਲੋਂ 2027 ਦੀਆਂ ਚੋਣਾਂ ਲਈ ਦੂਜੀ ਵਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਦੱਸਿਆ ਕਿ ਉਹਨਾਂ ਵੱਲੋਂ ਆਪਣੇ ਹਲਕੇ ਦੇ ਲੋਕਾਂ ਦੀ ਅਵਾਜ ਬਣ ਕੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਨੂੰ ਵਿਧਾਨ ਸਭਾ ਵਿੱਚ ਉਠਾਇਆ ਗਿਆ ਹੈ ਜਿਸ ਦੌਰਾਨ ਪੀਣ ਵਾਲੇ ਨਹਿਰੀ ਪਾਣੀ ਦਾ ਪ੍ਰਬੰਧ ਕਰਨਾ, ਖੇਡਣ ਲਈ ਨਵੇਂ ਗਰਾਊਂਡ ਬਣਵਾਉਣਾ, ਸੜਕਾਂ ਦਾ ਨਵੀਂਕਰਨ ਆਦਿ ਮੁੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਕਸਮੀਰ ਸਿੰਘ ਅਰਨੇਟੂ, ਸਰਪੰਚ ਮਾਲਕ ਸਿੰਘ ਬਕਰਾਹਾ, ਸਰਪੰਚ ਜਗਦੀਪ ਸਿੰਘ, ਸਰਪੰਚ ਕਾਰਜ ਸਿੰਘ, ਮਾਸਟਰ ਜਸਵੰਤ ਸਿੰਘ, ਮੈਂਬਰ ਕਰੋੜ ਰਾਮ, ਮੈਂਬਰ ਅਮਰੀਕ ਸਿੰਘ, ਸਰਪੰਚ ਠੰਢੂ ਰਾਮ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਤਹਿਸੀਲਦਾਰ ਕਰਮਜੀਤ ਸਿੰਘ ਹਾਜ਼ਰ ਸਨ ।