06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਨਤੀਜੇ ਹਾਸਿਲ ਕਰੇਗੀ-ਸੰਤੋਖ ਸਿੰਘ

ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਮੁੜ ਵਧ ਰਿਹਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਨਤੀਜੇ ਹਾਸਲ ਕਰਕੇ ਪੰਜਾਬ ਦੀ ਅਗਵਾਈ ਕਰੇਗੀ।

Ad Position 21
No active advertisement
ਅਜੀਤ ਡੈਸਕ 07-11-2026
ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਮੁੜ ਵਧ ਰਿਹਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਨਤੀਜੇ ਹਾਸਲ ਕਰਕੇ ਪੰਜਾਬ ਦੀ ਅਗਵਾਈ ਕਰੇਗੀ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸੰਤੋਖ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚਾਰ ਸਾਲਾਂ ਤੋਂ ਵੱਧ ਦੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਸਰਕਾਰ ਨੇ ਬਦਲਾਅ ਦੇ ਨਾਮ ’ਤੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਵਿੱਚ ਬੇਰੁਜ਼ਗਾਰੀ, ਨਸ਼ਿਆਂ, ਚੋਰੀਆਂ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਕਾਰਨ ਆਮ ਲੋਕ ਪ੍ਰੇਸ਼ਾਨ ਹਨ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਪ੍ਰਤੀ ਉਨ੍ਹਾਂ ਦਾ ਵਿਸ਼ਵਾਸ ਲਗਾਤਾਰ ਘਟ ਰਿਹਾ ਹੈ। ਸੰਤੋਖ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਵਾਅਦੇ ਕੀਤੇ ਸਨ ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸਰਕਾਰ ਦੇ ਬਦਲਾਅ ਵਾਲੇ ਨਾਅਰੇ ਦੀ ਅਸਲੀਅਤ ਲੋਕਾਂ ਸਾਹਮਣੇ ਆ ਚੁੱਕੀ ਹੈ ਅਤੇ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਹੋਰ ਮੌਕਾ ਦੇਣ ਦੇ ਮੂਡ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੀ ਪੰਜਾਬ ਵਿਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਲਈ ਸੰਘਰਸ਼ ਕਰ ਰਹੇ ਹਨ। ਇਨ੍ਹਾਂ ਪਾਰਟੀਆਂ ਵਲੋਂ ਪੰਜਾਬ ਅਤੇ ਪੰਥਕ ਮੁੱਦਿਆਂ ’ਤੇ ਕੀਤੀ ਗਈ ਸਿਆਸਤ ਕਾਰਨ ਲੋਕਾਂ ਵਿਚ ਨਿਰਾਸ਼ਾ ਪੈਦਾ ਹੋਈ ਹੈ। ਪੰਜਾਬ ਦੇ ਲੋਕ ਹੁਣ ਸਿਰਫ਼ ਨਾਅਰਿਆਂ ਅਤੇ ਸਿਆਸੀ ਵਾਅਦਿਆਂ ਦੀ ਬਜਾਏ ਸੂਬੇ ਦੇ ਅਸਲ ਮੁੱਦਿਆਂ ਦਾ ਹੱਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਪੰਜਾਬ ਵਿਚ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਨਤੀਜੇ ਹਾਸਿਲ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ ਰੁਝਾਨ-ਜੱਗੀ ਬੜੈਚਾ, ਬਿੱਟੂ ਔਜਲਾ ਅਗਲੀ ਖ਼ਬਰ ਪ੍ਰੋ. ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਵੇਗਾ ਮਜ਼ਬੂਤ
Ad Position 24