06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪ੍ਰਦੂਸ਼ਣ ਰਹਿਤ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ-ਮੋਣੀ ਭਾਂਖਰ

ਸਨੌਰ, 6 ਨਵੰਬਰ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਜਸਵਿੰਦਰ ਸਿੰਘ ਮੋਣੀ ਭਾਂਖਰ ਪ੍ਰਮੁੱਖ ਕਿਸਾਨ ਆਗੂ ਪੰਜਾਬ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 07-11-2026
ਸਨੌਰ, 6 ਨਵੰਬਰ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਜਸਵਿੰਦਰ ਸਿੰਘ ਮੋਣੀ ਭਾਂਖਰ ਪ੍ਰਮੁੱਖ ਕਿਸਾਨ ਆਗੂ ਪੰਜਾਬ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਪਵਿੱਤਰ ਤਿਉਹਾਰ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਗ੍ਰੀਨ ਦੀਵਾਲੀ ਵਜੋਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਕਾਰਨ ਵਾਤਾਵਰਨ ਵਿੱਚ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ, ਬਜ਼ੁਰਗਾਂ, ਬੱਚਿਆਂ ਅਤੇ ਬੇਜ਼ੁਬਾਨ ਪਸ਼ੂ-ਪੰਛੀਆਂ ਉੱਤੇ ਮਾੜਾ ਪ੍ਰਭਾਵ ਪੈਂਦਾ ਹੈ। ਜਸਵਿੰਦਰ ਸਿੰਘ ਮੋਣੀ ਭਾਂਖਰ ਨੇ ਕਿਹਾ ਕਿ ਸਾਨੂੰ ਦੀਵਾਲੀ ਮੌਕੇ ਵੱਧ ਤੋਂ ਵੱਧ ਦੀਵੇ ਜਗਾਉਣੇ ਚਾਹੀਦੇ ਹਨ ਅਤੇ ਬਿਜਲੀ ਦੀ ਬੇਲੋੜੀ ਵਰਤੋਂ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਟਾਕਿਆਂ ਤੋਂ ਦੂਰੀ ਬਣਾ ਕੇ ਇਸ ਤਿਉਹਾਰ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਇਸ ਦੀਵਾਲੀ ‘ਤੇ ਵਾਤਾਵਰਨ ਦੀ ਸੰਭਾਲ ਦਾ ਪ੍ਰਣ ਕਰੀਏ ਅਤੇ ਖੁਸ਼ੀਆਂ ਭਰਿਆ ਸੁਨੇਹਾ ਸਮਾਜ ਤੱਕ ਪਹੁੰਚਾਈਏ। ਅਖੀਰ ’ਚ ਉਨ੍ਹਾਂ ਆਖਿਆ ਕਿ ਸਮੇ ਸਮੇ ਦੀਆਂ ਸਰਕਾਰਾਂ ਵੱਲੋ ਪਰਾਲੀ ਨੂੰ ਸਾੜਨ ਤੋਂ ਬਾਅਦ ਕਾਰਵਾਈ ਦਾ ਦਬਾਓ ਬਣਾਉਂਦੀ ਹਨ ਪ੍ਰੰਤੂ ਪਟਾਕਿਆਂ ਦੀ ਵਰਤੋਂ ਤੇ ਚੁੱਪੀ ਧਾਰੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਏ.ਬੀ.ਵੀ.ਪੀ. ਵਲੋਂ ਪੀਸੀਐਸ ਮੇਨਜ਼ ਦੇ ਨਤੀਜਿਆਂ ’ਚ ਬੇਨਿਯਮੀਆਂ ਦੇ ਦੋਸ਼ ਰਾਜਪਾਲ ਦੇ ਨਾਮ ਡਿਪਟੀ ਕਮਿਸ਼ਨਰ ਦੇ ਪੀ.ਏ.... ਅਗਲੀ ਖ਼ਬਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਨਾਲ ਧਾਰਮਿਕ, ਸਿਆਸੀ, ਸਮਾਜਿਕ ਤੇ ਪੱਤਰਕਾਰ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਫ਼ਸੋਸ...
Ad Position 24