06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਲਬੇੜਾ ਵਿਚ ‘ਆਪ’ ਨੇ ਵਧਾਈ ਸਿਆਸੀ ਸਰਗਰਮੀ ਦਰਜਨਾਂ ਪਰਿਵਾਰ ਹੋਏ ਸ਼ਾਮਿਲ ਸ਼ਮੂਲੀਅਤ, 2027 ਦੀਆਂ ਚੋਣਾਂ ਤੋਂ ਪਹਿਲਾਂ ਹਲਕੇ ’ਚ ਪਾਰਟੀ ਨੂੰ ਮਿਲਿਆ ਹੁੰਗਾਰਾ- ਹਡਾਣਾ

ਡਕਾਲਾ, 6 ਨਵੰਬਰ (ਰਵਿੰਦਰ ਸਿੰਘ ਪੰਜੇਟਾ)–ਹਲਕਾ ਸਨੌਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਆਪਣਾ ਜਨ-ਆਧਾਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੌਰਾਨ ਪਿੰਡ ਬਲਬੇੜਾ ਵਿਖੇ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨਾਲ ਜੁੜੇ 6 ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜ ਲਿਆ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਹੋਏ ਇਸ ਸਮਾਗਮ ਵਿੱਚ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਅਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ।

Ad Position 21
No active advertisement
ਅਜੀਤ ਡੈਸਕ 07-11-2026
ਡਕਾਲਾ, 6 ਨਵੰਬਰ (ਰਵਿੰਦਰ ਸਿੰਘ ਪੰਜੇਟਾ)–ਹਲਕਾ ਸਨੌਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਆਪਣਾ ਜਨ-ਆਧਾਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੌਰਾਨ ਪਿੰਡ ਬਲਬੇੜਾ ਵਿਖੇ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨਾਲ ਜੁੜੇ 6 ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜ ਲਿਆ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਹੋਏ ਇਸ ਸਮਾਗਮ ਵਿੱਚ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਅਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਗਪਾਲ ਸਿੰਘ, ਚਰਨਜੀਤ ਸਿੰਘ, ਪਿੰਕੀ ਰਾਣੀ, ਅਵਤਾਰ ਸਿੰਘ, ਉਰਮਿਲਾ, ਬਲਜਿੰਦਰ ਕੌਰ, ਬਬਲੀ, ਬਿੱਟੂ ਅਤੇ ਬਲਰਾਜ ਸ਼ਰਮਾ ਸਮੇਤ ਸੈਂਕੜੇ ਪਰਿਵਾਰ ਸ਼ਾਮਿਲ ਸਨ। ਹਲਕਾ ਇੰਚਾਰਜ ਵੱਲੋਂ ਸਾਰਿਆਂ ਨੂੰ ਪਾਰਟੀ ਦੇ ਮਫ਼ਲਰ ਪਹਿਨਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਪਿੰਡਾਂ ਵਿੱਚੋਂ ਮਿਲ ਰਿਹਾ ਸਮਰਥਨ ਪਾਰਟੀ ਲਈ ਹੌਸਲੇ ਵਾਲੀ ਗੱਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਨਵੇਂ ਸ਼ਾਮਲ ਹੋਏ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਇਸ ਮੌਕੇ ਬੰਤ ਸਿੰਘ ਬਲਬੇੜਾ, ਮਦਨ ਵਰਮਾ, ਬਲਕਾਰ ਸਿੰਘ, ਅਮਰਿੰਦਰ ਸਿੰਘ ਸਮੇਤ ਸਰਪੰਚ, ਪੰਚ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀਵਨ ਜੋਤੀ ਪਬਲਿਕ ਸਕੂਲ ਵਿਚ ਸਪੈਸ਼ਲ ਬੱਚਿਆਂ ਨਾਲ ਮਨਾਇਆ ਗਿਆ ਦਿਵਾਲੀ ਦਾ ਤਿਉਹਾਰ ਸਮਾਜ ਸੇਵੀ ਪਰਿਵਾਰ ਨੇ ਸਪੈਸ਼ਲ ਬੱ... ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਈਂ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ
Ad Position 24