08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਾਬਕਾ ਵਿਧਾਇਕ ਜੌੜਾਮਾਜਰਾ ਵਲੋਂ ਧਾਰਮਿਕ ਯਾਤਰਾ ਨਾਲ ਭਾਜਪਾ ਦੀਆਂ ਸਰਗਰਮੀਆਂ ਕੀਤੀਆਂ ਸ਼ੁਰੂ ‘ ਆਪ’ ਸਰਕਾਰ ਨੇ ਕੋਈ ਮਸਲਾ ਹੱਲ ਨਹੀਂ ਕੀਤਾ-ਜੌੜਾਮਾਜਰਾ

ਸਮਾਣਾ, 7 ਨਵੰਬਰ (ਸਾਹਿਬ ਸਿੰਘ)-ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋਏ ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਧਾਰਮਿਕ ਯਾਤਰਾ ਨਾਲ ਆਪਣੀ ਭਾਜਪਾਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਧਾਰਮਿਕ ਯਾਤਰਾ ਵਿਚ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ , ਭਾਜਪਾ ਆਗੂ ਨਿਲਨੀ ਚੋਪੜਾ, ਅਗਰਵਾਲ ਧਰਮਸ਼ਾਲਾ ਦੇ ਸਾਬਕਾ ਪ੍ਰਧਾਨ ਮਦਨ ਲਾਲ ਮਿੱਤਲ, ਉਨ੍ਹਾਂ ਦੇ ਭਰਾਤਾ ਹਰਜਿੰਦਰ ਸਿੰਘ ਮਿੰਟੂ, ਉਨ੍ਹਾਂ ਦੇ ਪੁੱਤਰ ਗੁਰਵਿੰਦਰ ਸਿੰਘ, ਸੰਜੇ ਮੰਤਰੀ, ਜਸਵੀਰ ਸਿੰਘ ਢਿੱਲੋਂ, ਭਾਜਪਾ ਆਗੂ ਵਿਨੋਦ ਸਿੰਗਲਾ, ਰੌਕੀ ਸਿੰਗਲਾ ਅਤੇ ਹੋਰ ਭਾਜਪਾ ਆਗੂਆਂ ਸਣੇ ਪਿੰਡਾਂ ਦੇ ਪੰਚ-ਸਰਪੰਚ ਸ਼ਾਮਲ ਸਨ।

Ad Position 21
No active advertisement
ਅਜੀਤ ਡੈਸਕ 08-11-2026
ਸਮਾਣਾ, 7 ਨਵੰਬਰ (ਸਾਹਿਬ ਸਿੰਘ)-ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋਏ ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਧਾਰਮਿਕ ਯਾਤਰਾ ਨਾਲ ਆਪਣੀ ਭਾਜਪਾਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਧਾਰਮਿਕ ਯਾਤਰਾ ਵਿਚ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ , ਭਾਜਪਾ ਆਗੂ ਨਿਲਨੀ ਚੋਪੜਾ, ਅਗਰਵਾਲ ਧਰਮਸ਼ਾਲਾ ਦੇ ਸਾਬਕਾ ਪ੍ਰਧਾਨ ਮਦਨ ਲਾਲ ਮਿੱਤਲ, ਉਨ੍ਹਾਂ ਦੇ ਭਰਾਤਾ ਹਰਜਿੰਦਰ ਸਿੰਘ ਮਿੰਟੂ, ਉਨ੍ਹਾਂ ਦੇ ਪੁੱਤਰ ਗੁਰਵਿੰਦਰ ਸਿੰਘ, ਸੰਜੇ ਮੰਤਰੀ, ਜਸਵੀਰ ਸਿੰਘ ਢਿੱਲੋਂ, ਭਾਜਪਾ ਆਗੂ ਵਿਨੋਦ ਸਿੰਗਲਾ, ਰੌਕੀ ਸਿੰਗਲਾ ਅਤੇ ਹੋਰ ਭਾਜਪਾ ਆਗੂਆਂ ਸਣੇ ਪਿੰਡਾਂ ਦੇ ਪੰਚ-ਸਰਪੰਚ ਸ਼ਾਮਲ ਸਨ। ਸ. ਜੌੜਾਮਾਜਰਾ ਨੇ ਇਕ ਵਿਆਹ ਪੈਲੇਸ ਤੋਂ ਯਾਤਰਾ ਸ਼ੁਰੂ ਕਰਕੇ ਸਤੀ ਮੰਦਿਰ, ਅਗਰਵਾਲ ਧਰਮਸ਼ਾਲਾ ਵਿਚ ਬਣੇ ਮੰਦਿਰਾਂ ਤੇ ਮੂਰਤੀਆਂ ਤੋਂ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਉਨ੍ਹਾਂ ਮਾਤਾ ਰਾਣੀ ਮੰਦਿਰ, ਸ਼ਨੀ ਮੰਦਿਰ, ਵਿਸ਼ਵਕਰਮਾ ਮੰਦਿਰ, ਪੰਚ ਮੁਖੀ ਮੰਦਿਰ ਜਾ ਕੇ ਅਸ਼ੀਰਵਾਦ ਲਿਆ। ਉਹ ਗੁਰਦੁਆਰਾ ਥੜ੍ਹਾ ਸਾਹਿਬ ਗਏ ਜਿੱਥੇ ਉਨ੍ਹਾਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਨ੍ਹਾਂ ਦਾ ਤਜਰਬਾ ਸਹੀ ਨਹੀਂ ਰਿਹਾ। ਆਪ ਵਿਚ ਕਿਸੇ ਦੇ ਵਿਚਾਰਾਂ ਜਾਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ ਜਾਂਦੀ ਸਗੋਂ ਉੱਪਰੋਂ ਆਏ ਹੁਕਮਾਂ ਨੂੰ ਮੰਨਣ ਲਈ ਮਜਬੂਰ ਕੀਤਾ ਜਾਂਦਾ ਹੈ। ਆਪ ਸਰਕਾਰ ਨੇ ਵੱਡੀ ਬਹੁਮਤ ਹੋਣ ਦੇ ਬਾਵਜੂਦ ਸੂਬੇ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ। ਹਲਕਾ ਸਮਾਣਾ ਵਿਚ ਝੂਠੇ ਪਰਚਿਆਂ ਦਾ ਦੌਰ ਚੱਲ ਰਿਹਾ ਹੈ। ਸਰਪੰਚਾਂ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ ਪਰ ਕਿਤੇ ਕੋਈ ਸੁਣਵਾਈ ਨਹੀਂ ਹੈ। ਜੌੜਾਮਾਜਰਾ ਦੀ ਸਰਗਰਮੀ ਨਾਲ ਚਰਚਾ ਸ਼ੁਰੂ ਹੋ ਗਈ ਹੈ ਕਿ ਉਹ ਹਲਕਾ ਸਮਾਣਾ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ। ਇਹ ਵੀ ਚਰਚਾ ਹੈ ਕਿ ਅਕਾਲੀ-ਭਾਜਪਾ ਚੋਣ ਗੰਢਜੋੜ ਵਿਚ ਸਮਾਣਾ ਸੀਟ ਭਾਜਪਾ ਦੇ ਹਿੱਸੇ ਆ ਸਕਦੀ ਹੈ। ਉਨ੍ਹਾਂ ਦੀ ਯਾਤਰਾ ਪ੍ਰਤੀ ਉਨ੍ਹਾਂ ਦੇ ਸਮਰਥਕਾਂ ਵਿਚ ਵੱਡਾ ਉਤਸ਼ਾਹ ਸੀ।
Ad Position 22
No active advertisement
ਪਿਛਲੀ ਖ਼ਬਰ ਕਰਾਲਾ ਸਕੂਲ ਵਲੋਂ ਵਾਤਾਵਰਣ ਨੂੰ ਸਵੱਛ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਸੰਦੇਸ਼ ਨਾਲ ਮਨਾਈ ਗਰੀਨ ਦੀਵਾਲੀ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਮਟੋਰੜਾ ਵਿਖੇ ਬੱਚਿਆਂ ਨੇ ਰੰਗੋਲੀ ਬਣਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ
Ad Position 24