ਸ੍ਰੀ ਵਿਸ਼ਵਕਰਮਾ ਪੂਜਾ ਦਿਵਸ 9 ਨਵੰਬਰ ਨੂੰ-ਜਗਤਾਰ ਮਣਕੂ
ਸਮਾਣਾ, 7 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪ੍ਰਾਚੀਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ 9 ਨਵੰਬਰ ਨੂੰ ਮਨਾਉਣ ਸੰਬੰਧੀ ਇਕ ਬੈਠਕ ਸ੍ਰੀ ਜਗਤਾਰ ਸਿੰਘ ਮਣਕੂ ਦੀ ਅਗਵਾਈ ਹੇਠ ਹੋਈ। ਬੈਠਕ ਦੌਰਾਨ ਸ੍ਰਿਸ਼ਟੀਕਰਤਾ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪੂਜਾ ਦਿਵਸ ਮਨਾਉਣ ਸੰਬੰਧੀ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਸਮਾਣਾ, 7 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪ੍ਰਾਚੀਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ 9 ਨਵੰਬਰ ਨੂੰ ਮਨਾਉਣ ਸੰਬੰਧੀ ਇਕ ਬੈਠਕ ਸ੍ਰੀ ਜਗਤਾਰ ਸਿੰਘ ਮਣਕੂ ਦੀ ਅਗਵਾਈ ਹੇਠ ਹੋਈ। ਬੈਠਕ ਦੌਰਾਨ ਸ੍ਰਿਸ਼ਟੀਕਰਤਾ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪੂਜਾ ਦਿਵਸ ਮਨਾਉਣ ਸੰਬੰਧੀ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਗਤਾਰ ਸਿੰਘ ਮਣਕੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਤੋਂ ਅਗਲੇ ਦਿਨ 9 ਨਵੰਬਰ ਦਿਨ ਸੋਮਵਾਰ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਦਰਬਾਰ ਦੇ ਦਰਸ਼ਨਾਂ ਲਈ ਦਰਵਾਜੇ ਖੋਲ੍ਹੇ ਜਾਣਗੇ। ਉਨ੍ਹਾਂ ਆਖਿਆ ਕਿ ਮੰਦਿਰ ਕਮੇਟੀ ਨੇ ਸਮੂਹ ਵਿਸ਼ਵਕਰਮਾ ਬਿਰਾਦਰੀ ਵੰਸ਼, ਇਲਾਕਾ ਵਾਸੀਆਂ ਫੈਕਟਰੀਆਂ ਵਰਕਸ਼ਾਪਾਂ ਅਤੇ ਦੁਕਾਨਦਾਰਾਂ ਨੂੰ 9 ਨਵੰਬਰ ਨੂੰ ਸਵੱਖਤੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਮੰਦਿਰ ਵਿਚ ਸਵੇਰੇ 7.30 ਵਜੇ ਹਵਨ ਯੱਗ ਉਪਰੰਤ 9 ਵਜੇ ਝੰਡੇ ਦੀ ਰਸਮ ਸ੍ਰੀ ਵਿਸ਼ਵਕਰਮਾ ਮੰਦਿਰ ਅਤੇ ਧਰਮਸ਼ਾਲਾ ਕਮੇਟੀ ਵਲੋਂ ਕੀਤੀ ਜਾਵੇਗੀ। ਇਸ ਦੌਰਾਨ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਨਗਾਣ ਸੂਫੀ ਸ਼ਿਗਰ ਨਰੇਸ਼ ਜੀ ਐਂਡ ਪਾਰਟੀ (ਕਕਰਾਲੇ ਵਾਲੇ) ਕਰਨਗੇ ਅਤੇ ਅੰਤ ਵਿਚ ਲੰਗਰ ਅਤੁੱਟ ਵਰਤੇਗਾ। ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਚੇਤਨ ਸਿੰਘ ਜੋੜਾਮਾਜਰਾ, ਬੀਬਾ ਗੁਰਸ਼ਰਨ ਕੌਰ, ਸਾ. ਵਿਧਾਇਕ ਕਾਕਾ ਰਜਿੰਦਰ ਸਿੰਘ, ਜਗਮੀਤ ਸਿੰਘ ਹਰਿਆਊ, ਰਛਪਾਲ ਸਿੰਘ ਜੋੜਾਮਾਜਰਾ, ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ ਸਮੇਤ ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣ ਪੁੱਜਣਗੇ।