07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵਰਲਡ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸਮਾਪਤ, ਸਰੀਰਕ ਸਿੱਖਿਆ ਵਿਭਾਗ ਦੀ ਟੀਮ ਜੇਤੂ

ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਬਾਬਾ ਫ਼ਤਿਹ ਸਿੰਘ ਖੇਡ ਸਟੇਡੀਅਮ ਵਿਖੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਵਲੋਂ ਕਰਵਾਇਆ ਗਿਆ ਦੋ ਰੋਜ਼ਾ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸਮਾਪਤ ਹੋ ਗਿਆ। ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ 16 ਟੀਮਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 08-11-2026
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਬਾਬਾ ਫ਼ਤਿਹ ਸਿੰਘ ਖੇਡ ਸਟੇਡੀਅਮ ਵਿਖੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਵਲੋਂ ਕਰਵਾਇਆ ਗਿਆ ਦੋ ਰੋਜ਼ਾ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸਮਾਪਤ ਹੋ ਗਿਆ। ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ 16 ਟੀਮਾਂ ਨੇ ਭਾਗ ਲਿਆ। ਉਦਘਾਟਨੀ ਸਮਾਰੋਹ ਵਿਚ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖੇਡਾਂ ਨੂੰ ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਦੇ ਵਿਕਾਸ ਲਈ ਮਹੱਤਵਪੂਰਨ ਦੱਸਿਆ। ਇਸ ਮੌਕੇ ਅਮਲਾ ਸ਼ਾਖਾ ਦੀ ਡਿਪਟੀ ਰਜਿਸਟਰਾਰ ਬਲਜਿੰਦਰ ਕੌਰ ਅਤੇ ਡੀਨ ਰਿਸਰਚ ਡਾ. ਨਵਦੀਪ ਕੌਰ ਨੇ ਵੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਮੁਕਾਬਲਿਆਂ ਵਿਚ ਯੂਨੀਵਰਸਿਟੀ ਸਟਾਫ਼, ਕਾਮਰਸ, ਸਰੀਰਕ ਸਿੱਖਿਆ ਅਤੇ ਬਾਇਉਟੈਕਨਾਲੋਜੀ ਵਿਭਾਗ ਦੀਆਂ ਟੀਮਾਂ ਸੈਮੀਫਾਈਨਲ ਵਿਚ ਪਹੁੰਚੀਆਂ। ਫਾਈਨਲ ਵਿਚ ਸਰੀਰਕ ਸਿੱਖਿਆ ਵਿਭਾਗ ਨੇ ਕਾਮਰਸ ਵਿਭਾਗ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਯੂਨੀਵਰਸਿਟੀ ਸਟਾਫ਼ ਨੇ ਬਾਇਉਟੈਕਨਾਲੋਜੀ ਵਿਭਾਗ ਨੂੰ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮਾਪਤੀ ਸਮਾਰੋਹ ਵਿਚ ਰਜਿਸਟਰਾਰ ਡਾ. ਤੇਜਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਟੂਰਨਾਮੈਂਟ ਦੀ ਸਫਲਤਾ ਲਈ ਉਪ ਕੁਲਪਤੀ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਭਾਗ ਦੇ ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਵਿਅਕਤੀਗਤ ਪ੍ਰਾਪਤੀਆਂ ਵਿਚ ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਵਿੰਦਰ ਸਿੰਘ ਸੋਢੀ ਨੂੰ ਬੈੱਸਟ ਬੱਲੇਬਾਜ਼, ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੂੰ ਬੈੱਸਟ ਗੇਂਦਬਾਜ਼ ਅਤੇ ਕਾਮਰਸ ਵਿਭਾਗ ਦੇ ਵਿਦਿਆਰਥੀ ਗਗਨਜੋਤ ਸਿੰਘ ਨੂੰ ਮੈਨ ਆਫ਼ ਦਾ ਟੂਰਨਾਮੈਂਟ ਐਲਾਨਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਕੋਰਡੀਆ ਸੰਸਥਾਨ ਵਿਖੇ ਧੂਮਧਾਮ ਨਾਲ ਮਨਾਇਆ ਦੀਪ ਉਤਸਵ ਅਗਲੀ ਖ਼ਬਰ ਪੰਜਾਬ ’ਚ ਝੋਨੇ ਦੀ ਸੰਭਾਵਿਤ ਆਮਦ 200 ਲੱਖ ਮੀਟ੍ਰਿਕ ਟਨ
Ad Position 24