07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਟਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੇ ਹਨ, ਲੋਕ ਗਰੀਨ ਦੀਵਾਲੀ ਨੂੰ ਦੇਣ ਤਰਜੀਹ-ਹਰਚਰਨ ਉੱਪਲ

ਅਮਲੋਹ, 7 ਨਵੰਬਰ (ਕੇਵਲ ਸਿੰਘ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵਕ ਹਰਚਰਨ ਸਿੰਘ ਉੱਪਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਨ ਦੀ ਸੰਭਾਲ ਕਰਦਿਆਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਪਟਾਕੇ ਚਲਾਉਣ ਤੋਂ ਗੁਰੇਜ਼ ਕਰਦਿਆਂ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਦੀਵੇ ਜਗਾ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।

Ad Position 21
No active advertisement
ਅਜੀਤ ਡੈਸਕ 08-11-2026
ਅਮਲੋਹ, 7 ਨਵੰਬਰ (ਕੇਵਲ ਸਿੰਘ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵਕ ਹਰਚਰਨ ਸਿੰਘ ਉੱਪਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਨ ਦੀ ਸੰਭਾਲ ਕਰਦਿਆਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਪਟਾਕੇ ਚਲਾਉਣ ਤੋਂ ਗੁਰੇਜ਼ ਕਰਦਿਆਂ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਦੀਵੇ ਜਗਾ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਸਾਨੂੰ ਆਪਣੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਵਾਤਾਵਰਨ ਦੀ ਸੁਰੱਖਿਆ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਸਾਰਿਆਂ ਨੂੰ ਮਿਲਜੁਲ ਕੇ ਤਿਉਹਾਰ ਮਨਾਉਣ ਅਤੇ ਧਾਰਮਿਕ ਅਸਥਾਨਾਂ ’ਤੇ ਪਹੁੰਚ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਦੂਮਾਜਰਾ ਦੀ ਘਰ ਵਾਪਸੀ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਸਿਆਸੀ ਡੁਗਡੁਗੀ ਕੀਤੀ ਬੰਦ-ਐਡਵੋਕੇਟ ਧਾਰਨੀ ਅਗਲੀ ਖ਼ਬਰ ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24