07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਾਸੀ ਬਣਾਉਣਗੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ-ਗੁਰਸੇਵਕ ਸਿੰਘ ਗੋਲੂ ਸ਼ਹਿਰੀ ਪ੍ਰਧਾਨ ਗੋਲੂ ਦੀ ਅਗਵਾਈ ਹੇਠ ਮੀਟਿੰਗ ’ਚ ਪਹੁੰਚਣ ਵਾਲੇ ਵਪਾਰੀਆਂ ਤੇ ਲੋਕਾਂ ਦਾ ਕੀਤਾ ਧੰਨਵਾਦ

ਨਾਭਾ, 7 ਨਵੰਬਰ (ਜਗਨਾਰ ਸਿੰਘ ਦੁਲੱਦੀ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਸੇਵਕ ਸਿੰਘ ਗੋਲੂ ਸ਼ਹਿਰੀ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਵਾਸੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤ ਸਰਕਾਰ ਬਣਾਉਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਸੇਵਕ ਸਿੰਘ ਗੋਲੂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਹੀ ਸੰਭਵ ਹੈ।

Ad Position 21
No active advertisement
ਅਜੀਤ ਡੈਸਕ 08-11-2026
ਨਾਭਾ, 7 ਨਵੰਬਰ (ਜਗਨਾਰ ਸਿੰਘ ਦੁਲੱਦੀ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਸੇਵਕ ਸਿੰਘ ਗੋਲੂ ਸ਼ਹਿਰੀ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਵਾਸੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤ ਸਰਕਾਰ ਬਣਾਉਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਸੇਵਕ ਸਿੰਘ ਗੋਲੂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਸਦਕਾ ਸੂਬੇ ਦੇ ਹਰ ਵਰਗ ਦੇ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਸੂਬੇ ਦੀ ਮੌਜੂਦਾ ਸਿਆਸੀ ਅਤੇ ਆਰਥਿਕ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਲੋਕ ਹੁਣ ਸ਼੍ਰੌਮਣੀ ਅਕਾਲੀ ਦਲ (ਬ) ਦੇ ਵਿਕਾਸ ਕਾਰਜਾਂ ਵਾਲੇ ਸੁਨਹਿਰੀ ਦੌਰ ਨੂੰ ਯਾਦ ਕਰ ਰਹੇ ਹਨ। ਪ੍ਰਧਾਨ ਗੋਲੂ ਨੇ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆ ਕੇ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਪ੍ਰਧਾਨ ਗੋਲੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਪਾਰੀਆਂ ਨਾਲ ਹੋਈ ਮੀਟਿੰਗ ਵਿਚ ਵੱਡੀ ਗਿਣਤੀ ’ਚ ਪਹੁੰਚਣ ਲਈ ਹਲਕੇ ਦੇ ਵਪਾਰੀਆਂ ਅਤੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੰਦੂਮਾਜਰਾ ਦੀ ਅਕਾਲੀ ਦਲ ’ਚ ਘਰ ਵਾਪਸੀ ਮਗਰੋਂ ਸਨੌਰ ਦੀ ਸਿਆਸਤ ’ਚ ਵਧੀ ਹਲਚਲ ਸੁਖਬੀਰ ਬਾਦਲ ਦੇ ਬਿਆਨ ਨੇ ਛੇੜੀ ਨਵੀਂ... ਅਗਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਾਸੀ ਦੇਣਗੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਮਰਥਨ -ਬਾਪੂ ਤਰਸੇਮ...
Ad Position 24