07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚੰਦੂਮਾਜਰਾ ਦੀ ਅਕਾਲੀ ਦਲ ’ਚ ਘਰ ਵਾਪਸੀ ਮਗਰੋਂ ਸਨੌਰ ਦੀ ਸਿਆਸਤ ’ਚ ਵਧੀ ਹਲਚਲ ਸੁਖਬੀਰ ਬਾਦਲ ਦੇ ਬਿਆਨ ਨੇ ਛੇੜੀ ਨਵੀਂ ਚਰਚਾ

ਸਨੌਰ, 7 ਨਵੰਬਰ (ਸੋਖਲ)-ਹਲਕਾ ਸਨੌਰ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਹਲਚਲ ਦੇਖਣ ਨੂੰ ਮਿਲੀ, ਜਦੋਂ ਹਲਕੇ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਘਰ ਵਾਪਸੀ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਬਿਆਨਾਂ ਨੇ ਸਿਆਸੀ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਚੰਦੂਮਾਜਰਾ ਦੀ ਪਾਰਟੀ ਵਿਚ ਵਾਪਸੀ ਤੋਂ ਬਾਅਦ ਹਲਕੇ ਵਿਚ ਉਨ੍ਹਾਂ ਨੂੰ ਲੋਕਾਂ ਵਲੋਂ ਮਿਲ ਰਹੇ ਹੁੰਗਾਰੇ ਨੂੰ ਲੈ ਕੇ ਵੀ ਸਿਆਸੀ ਹਲਕਿਆਂ ਵਿਚ ਕਾਫ਼ੀ ਚਰਚਾ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 08-11-2026
ਸਨੌਰ, 7 ਨਵੰਬਰ (ਸੋਖਲ)-ਹਲਕਾ ਸਨੌਰ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਹਲਚਲ ਦੇਖਣ ਨੂੰ ਮਿਲੀ, ਜਦੋਂ ਹਲਕੇ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਘਰ ਵਾਪਸੀ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਬਿਆਨਾਂ ਨੇ ਸਿਆਸੀ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਚੰਦੂਮਾਜਰਾ ਦੀ ਪਾਰਟੀ ਵਿਚ ਵਾਪਸੀ ਤੋਂ ਬਾਅਦ ਹਲਕੇ ਵਿਚ ਉਨ੍ਹਾਂ ਨੂੰ ਲੋਕਾਂ ਵਲੋਂ ਮਿਲ ਰਹੇ ਹੁੰਗਾਰੇ ਨੂੰ ਲੈ ਕੇ ਵੀ ਸਿਆਸੀ ਹਲਕਿਆਂ ਵਿਚ ਕਾਫ਼ੀ ਚਰਚਾ ਹੋ ਰਹੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸਨੌਰ ਸੰਬੰਧੀ ਦਿੱਤਾ ਗਿਆ ਬਿਆਨ ਖਾਸ ਤੌਰ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਹਲਕਾ ਸਨੌਰ ਵਿਚ ਪਾਰਟੀ ਵਲੋਂ ਕਿਸੇ ਨੂੰ ਇੰਚਾਰਜ ਇਸ ਕਰਕੇ ਨਹੀਂ ਲਗਾਇਆ ਗਿਆ ਸੀ ਕਿਉਂਕਿ ਇਹ ਹਲਕਾ ਚੰਦੂਮਾਜਰਾ ਪਰਿਵਾਰ ਦਾ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਚੰਦੂਮਾਜਰਾ ਪਰਿਵਾਰ ਪ੍ਰਤੀ ਪਾਰਟੀ ਦੀ ਅਹਿਮੀਅਤ ਅਤੇ ਭਰੋਸੇ ਵਜੋਂ ਦੇਖਿਆ ਜਾ ਰਿਹਾ ਹੈ। ਸਿਆਸੀ ਜਾਣਕਾਰਾਂ ਅਨੁਸਾਰ ਚੰਦੂਮਾਜਰਾ ਦੀ ਵਾਪਸੀ ਨਾਲ ਹਲਕਾ ਸਨੌਰ ਵਿਚ ਅਕਾਲੀ ਦਲ ਦੀ ਸਿਆਸੀ ਸਰਗਰਮੀ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਆਉਣ ਵਾਲੇ ਸਮੇਂ ਵਿਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਸ ਘਟਨਾਕ੍ਰਮ ਦਾ ਹਲਕੇ ਦੀ ਸਿਆਸਤ ਅਤੇ ਵੱਖ-ਵੱਖ ਪਾਰਟੀਆਂ ਦੀਆਂ ਸਰਗਰਮੀਆਂ ’ਤੇ ਕੀ ਅਸਰ ਪੈਂਦਾ ਹੈ। ਚੰਦੂਮਾਜਰਾ ਇਮਾਨਦਾਰ ਅਤੇ ਲੋਕਾਂ ਦੇ ਕੰਮ ਕਰਨ ਵਾਲੇ ਆਗੂ ਹਨ -ਅੰਕੁਰ ਸਿੰਗਲਾ ਅੰਕੁਰ ਸਿੰਗਲਾ ਨੇ ਕਿਹਾ ਕਿ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਇਕ ਇਮਾਨਦਾਰ ਅਤੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਹਨ। ਉਨ੍ਹਾਂ ਕਿਹਾ ਕਿ ਸਰਵੇਖਣਾਂ ਵਿਚ ਵੀ ਚੰਦੂਮਾਜਰਾ ਦਾ ਨਾਮ ਸਭ ਤੋਂ ਉੱਪਰ ਹੈ ਅਤੇ ਉਹ ਜਿੱਤਣ ਦੇ ਕਾਬਿਲ ਹਨ। ਸਿੰਗਲਾ ਅਨੁਸਾਰ ਚੰਦੂਮਾਜਰਾ ਨੇ ਵਿਧਾਇਕ ਰਹਿੰਦਿਆਂ ਹਲਕੇ ਵਿਚ ਕਈ ਵਿਕਾਸ ਪ੍ਰੋਜੈਕਟ ਪਾਸ ਕਰਵਾਏ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਵਿਧਾਇਕ ਨਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੇ ਹਲਕੇ ਦੇ ਵਿਕਾਸ ਲਈ ਕਈ ਪ੍ਰੋਜੈਕਟ ਪਾਸ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਗ ਵਿਖੇ ਦੀਵਾਲੀ ਉਤਸਵ ਮਨਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਾਸੀ ਬਣਾਉਣਗੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ-ਗੁਰਸੇਵਕ ਸਿੰਘ ਗੋਲੂ ਸ...
Ad Position 24