08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਸੁਖਬੀਰ ’ਤੇ ਲਾਏ ਦੋਸ਼ਾਂ ਦਾ ਕੀਤਾ ਖੰਡਨ ਕਰਨ ਸਿੰਘ ਡੀ. ਟੀ. ਓ. ਨੇ ਕਿਹਾ ਪਹਿਲ ਅਕਾਲੀ ਦਲ ਦੇ ਆਗੂਆਂ ਨੇ ਕੀਤੀ

ਪਾਤੜਾਂ, 9 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਤੇ ਹਲਕਾ ਇੰਚਾਰਜ ਕਬੀਰ ਦਾਸ ਨੇ ਪ੍ਰੈੱਸ ਕਾਨਫਰੰਸ ਕਰਕੇ ਬੀਤੇ ਦਿਨੀਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ ਡੀ. ਟੀ.

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਹਲਕਾ ਮੁਖੀ ਕਬੀਰ ਦਾਸ ਪ੍ਰੈੱਸ ਕਾਨਫਰੰਸ ਦੌਰਾਨ ਅਤੇ ਮੌਜੂਦ ਹੋਰ ਆਗੂ। ਤਸਵੀਰ : ਜਗਦੀਸ਼ ਸਿੰਘ ਕੰਬੋਜ 10-11-2026
ਪਾਤੜਾਂ, 9 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਤੇ ਹਲਕਾ ਇੰਚਾਰਜ ਕਬੀਰ ਦਾਸ ਨੇ ਪ੍ਰੈੱਸ ਕਾਨਫਰੰਸ ਕਰਕੇ ਬੀਤੇ ਦਿਨੀਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ ਡੀ. ਟੀ. ਓ. ਵਲੋਂ ਲਾਏ ਗਏ ਦੋਸ਼ਾਂ ਦਾ ਖੰਡਨ ਕੀਤਾ। ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੱਡੀ ਗਿਣਤੀ ’ਚ ਵੋਟਾਂ ਨਾਲ ਹਰਾਉਣ ਜ਼ਿਲ੍ਹਾ ਪ੍ਰੀਸ਼ਦ ’ਚ ਹਰਾਉਣ ਵਾਲੇ ਬਚਿੱਤਰ ਸਿੰਘ ਦੇ ਕਾਰੋਬਾਰ ’ਤੇ ਸਿਆਸੀ ਬਦਲਾਖੋਰੀ ਨਾਲ ਕਰਵਾਈ ਗਈ ਛਾਪਾਮਾਰੀ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ ਜਿਸ ਮਗਰੋਂ ਕਰਨ ਸਿੰਘ ਡੀ. ਟੀ. ਓ. ਨੇ ਜਿਥੇ ਸਾਡੇ ਪਰਿਵਾਰ ’ਤੇ ਦੋਸ਼ ਲਾਏ ਉਥੇ ਹੀ ਸੁਖਬੀਰ ਸਿੰਘ ਬਾਦਲ ’ਤੇ ਵੀ ਕਈ ਤਰ੍ਹਾਂ ਦੇ ਦੋਸ਼ ਲਾਏ ਗਏ ਸਨ, ਮੈਂ ਆਪਣੇ ਪਰਿਵਾਰ ’ਤੇ ਲਾਏ ਦੋਸ਼ਾਂ ’ਤੇ ਕੋਈ ਵੀ ਪ੍ਰਤੀਕਿਰਿਆ ਨਹੀਂ ਦੇਣਾ ਚਾਹੁੰਦਾ ਪਰ ਸੁਖਬੀਰ ਸਿੰਘ ਬਾਦਲ ’ਤੇ ਜੋ ਦੋਸ਼ ਲਾਏ ਗਏ ਹਨ ਉਨ੍ਹਾਂ ਦਾ ਮੈਂ ਖੰਡਨ ਕਰਦਾਂ ਹਾਂ। ਇਸ ਮੌਕੇ ਅਕਾਲੀ ਦਲ ਦੇ ਮੁੱਖ ਬੁਲਾਰੇ ਅਜੈਬ ਸਿੰਘ ਮੱਲ੍ਹੀ, ਗੁਰਬਚਨ ਸਿੰਘ ਮੌਲਵੀਵਾਲਾ, ਲਖਵਿੰਦਰ ਸਿੰਘ ਮੌਲਵੀਵਾਲਾ, ਵਿਸ਼ਾਲ ਗੋਇਲ ਸ਼ਹਿਰੀ ਪ੍ਰਧਾਨ, ਰਣਜੀਤ ਸਿੰਘ ਸ਼ਾਹੀ, ਯੂਥ ਅਕਾਲੀ ਦਲ ਦੇ ਆਗੂ ਤੇਜਵੀਰ ਸਿੰਘ ਖਾਂਗ, ਨਿਧਾਨ ਸਿੰਘ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮਨਜੀਤ ਸਿੰਘ ਬਾਵਾ ਆਗੂ ਯੂਥ ਅਕਾਲੀ ਦਲ, ਜੋਗਿੰਦਰ ਸਿੰਘ ਬਾਵਾ ਸਰਕਲ ਪ੍ਰਧਾਨ, ਜੋਗਾ ਸਿੰਘ ਸਿੱਧੂ ਮੈਂਬਰ ਕੋਰ ਕਮੇਟੀ, ਦਵਿੰਦਰ ਸਿੰਘ ਸਿੱਧੂ ਕੋਰ ਕਮੇਟੀ ਮੈਂਬਰ, ਦਵਿੰਦਰ ਸਿੰਘ ਗੋਗੀ ਆਗੂ ਯੂਥ ਅਕਾਲੀ ਦਲ, ਸੰਤੋਖ ਸਿੰਘ ਕਲਵਾਣੂ, ਜਗਜੀਤ ਸਿੰਘ ਗਲੋਲੀ ਪ੍ਰਧਾਨ ਬੀ.ਸੀ. ਵਿੰਗ, ਮਹਿਲ ਸਿੰਘ ਗਲੋਲੀ, ਮਹਿੰਦਰ ਸਿੰਘ ਲਾਲਵਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਭਵਨ ਦਾ ਨਿਰਮਾਣ ਕਾਰਜ ਰੋਕਿਆ, ਕਾਂਗਰਸ ਸਰਕਾਰ ਬਣਨ ’ਤੇ ਕਰਵਾਇਆ ਜਾਵੇਗਾ ਪੂਰਾ-ਸੰਜ... ਅਗਲੀ ਖ਼ਬਰ ਭਗਵਾਨ ਵਿਸ਼ਵਕਰਮਾ ਜੀ ਕਿਰਤ ਹੁਨਰ ਅਤੇ ਤਕਨੀਕੀ ਵਿਕਾਸ ਦੇ ਪ੍ਰਤੀਕ - ਚੰਦੂਮਾਜਰਾ
Ad Position 24