11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਿਸਾਨਾਂ ਨੂੰ ਕਰਜ਼ੇ ਦੇ ਜਾਲ ’ਚੋਂ ਕੱਢਣ ਲਈ ਕੇਂਦਰ ਤੇ ਸੂਬਾ ਸਰਕਾਰ ਕਰਨ ਸਾਂਝੇ ਯਤਨ– ਕ੍ਰਿਸ਼ਨ ਸਿੰਘ ਸਨੌਰ 2027 ’ ਚ ਲੋਕ ਬਣਾਉਣਗੇ ਅਕਾਲੀ ਸਰਕਾਰ – ਕੌਮੀ ਮੀਤ ਪ੍ਰਧਾਨ

ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਕ੍ਰਿਸ਼ਨ ਸਿੰਘ ਸਨੌਰ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਦੋਵੇਂ ਸਰਕਾਰਾਂ ਆਪਸੀ ਤਾਲਮੇਲ ਬਣਾ ਕੇ ਅੰਨਦਾਤੇ ਨੂੰ ਕਰਜ਼ੇ ਦੇ ਮਾਰੂ ਜਾਲ ਵਿਚੋਂ ਬਾਹਰ ਕੱਢਣ ਲਈ ਠੋਸ ਅਤੇ ਸਾਂਝੇ ਯਤਨ ਕਰਨ। ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਸਮੁੱਚੇ ਦੇਸ਼ ਦਾ ਆਰਥਿਕ ਵਿਕਾਸ ਅਤੇ ਤਰੱਕੀ ਕਿਸਾਨੀ ਦੀ ਖ਼ੁਸ਼ਹਾਲੀ ’ਤੇ ਨਿਰਭਰ ਕਰਦੀ ਹੈ।

Ad Position 21
No active advertisement
ਅਜੀਤ ਡੈਸਕ 11-11-2026
ਸਨੌਰ, 10 ਨਵੰਬਰ (ਮੋਹਨ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਕ੍ਰਿਸ਼ਨ ਸਿੰਘ ਸਨੌਰ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਦੋਵੇਂ ਸਰਕਾਰਾਂ ਆਪਸੀ ਤਾਲਮੇਲ ਬਣਾ ਕੇ ਅੰਨਦਾਤੇ ਨੂੰ ਕਰਜ਼ੇ ਦੇ ਮਾਰੂ ਜਾਲ ਵਿਚੋਂ ਬਾਹਰ ਕੱਢਣ ਲਈ ਠੋਸ ਅਤੇ ਸਾਂਝੇ ਯਤਨ ਕਰਨ। ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਸਮੁੱਚੇ ਦੇਸ਼ ਦਾ ਆਰਥਿਕ ਵਿਕਾਸ ਅਤੇ ਤਰੱਕੀ ਕਿਸਾਨੀ ਦੀ ਖ਼ੁਸ਼ਹਾਲੀ ’ਤੇ ਨਿਰਭਰ ਕਰਦੀ ਹੈ। ਜੇਕਰ ਦੇਸ਼ ਦਾ ਕਿਸਾਨ ਖ਼ੁਸ਼ਹਾਲ ਹੋਵੇਗਾ ਤਾਂ ਹੀ ਵਪਾਰ, ਸਨਅਤ ਅਤੇ ਸਮੁੱਚਾ ਦੇਸ਼ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਵਧ ਸਕਦਾ ਹੈ ਪ੍ਰੰਤੂ ਅਤਿਅੰਤ ਮੰਦਭਾਗੀ ਗੱਲ ਹੈ ਕਿ ਪੰਜਾਬ ਦਾ ਅੰਨਦਾਤਾ ਪਿਛਲੇ ਕਰੀਬ 10 ਸਾਲਾਂ ਤੋਂ ਕਰਜ਼ੇ ਦੇ ਗੰਭੀਰ ਸੰਕਟ ਅਤੇ ਜਾਲ ਵਿਚ ਬੁਰੀ ਤਰ੍ਹਾਂ ਫਸ ਚੁੱਕਾ ਹੈ, ਜਿਸ ਦੀ ਕਿਸੇ ਵੀ ਪੱਧਰ ’ਤੇ ਬਾਂਹ ਨਹੀਂ ਫੜੀ ਜਾ ਰਹੀ। ਸ. ਸਨੌਰ ਨੇ ਮੌਜੂਦਾ ਸਰਕਾਰ ਦੀਆਂ ਨੀਤੀਆਂ ’ਤੇ ਤਿੱਖਾ ਹਮਲਾ ਬੋਲਦਿਆਂ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨੀ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾਏ ਹੋਰ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨੀ ਸਾਡੇ ਸਮਾਜਿਕ ਅਤੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ ਕਿ ਕਿਸਾਨ ਨੂੰ ਕਰਜ਼ੇ ਅਤੇ ਆਰਥਿਕ ਤੰਗੀ ਵਿਚੋਂ ਬਚਾਏ ਬਗ਼ੈਰ ਪੰਜਾਬ ਨੂੰ ਬਚਾਉਣਾ ਅਸੰਭਵ ਹੈ। ਅਕਾਲੀ ਆਗੂ ਨੇ ਕਿਹਾ ਕਿ ਅੱਜ ਸੂਬੇ ਦਾ ਕਿਸਾਨ, ਵਪਾਰੀ, ਮੁਲਾਜ਼ਮ ਅਤੇ ਮਜ਼ਦੂਰ ਮੌਜੂਦਾ ਹੁਕਮਰਾਨਾਂ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲੋਕ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਕਾਇਮ ਕਰਨਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨੀ ਨੂੰ ਕਰਜ਼ੇ ਦੇ ਜਾਲ ਵਿਚੋਂ ਕੱਢ ਕੇ ਮੁੜ ਆਰਥਿਕ ਤੌਰ ’ਤੇ ਆਪਣੇ ਪੈਰਾਂ ਸਿਰ ਖੜ੍ਹਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਆਗੂਆਂ ਦੀ ਗਿਰਾਵਟ ਤੇ ਮੌਕਾਪ੍ਰਸਤੀ ਕਾਰਨ ਪੰਜਾਬ ਦਾ ਹੋਇਆ ਵੱਡਾ ਨੁਕਸਾਨ : ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਅਗਲੀ ਖ਼ਬਰ ਯੂਥ ਆਗੂ ਜੱਸਾ ਖੋਖ ਨੇ ਕੀਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
Ad Position 24