11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਦੇ ਲੋਕ 2027 ’ਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ : ਤਜਿੰਦਰ ਸਿੰਘ ਮਿੱਡੂਖੇੜਾ

ਨਾਭਾ, 10 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਤਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਪੰਜਾਬ ਵਿਚ ਦਿਨੋਂ-ਦਿਨ ਵੱਧ ਰਹੀਆਂ ਕਤਲੋਗਾਰਤ, ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦਿਆਂ ਪੰਜਾਬ ਦੇ ਲੋਕ ਸੂਬੇ ਵਿਚ ਇਕ ਵਧੀਆ ਅਤੇ ਜਵਾਬਦੇਹ ਸ਼ਾਸਨ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਉਮੀਦਾਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜੁੜੀਆਂ ਹੋਈਆਂ ਹਨ।

Ad Position 21
No active advertisement
ਨਾਭਾ ਦੇ ਅਕਾਲੀ ਵਰਕਰ ਯੂਥ ਆਗੂ ਜੱਸਾ ਖੋਖ ਦੀ ਅਗਵਾਈ ਹੇਠ ਤਜਿੰਦਰ ਸਿੰਘ ਮਿੱਡੂਖੇੜਾ ਨਾਲ ਗੱਲਬਾਤ ਕਰਨ ਸਮੇਂ। ਅਜੀਤ ਤਸਵੀਰ 11-11-2026
ਨਾਭਾ, 10 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਤਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਪੰਜਾਬ ਵਿਚ ਦਿਨੋਂ-ਦਿਨ ਵੱਧ ਰਹੀਆਂ ਕਤਲੋਗਾਰਤ, ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦਿਆਂ ਪੰਜਾਬ ਦੇ ਲੋਕ ਸੂਬੇ ਵਿਚ ਇਕ ਵਧੀਆ ਅਤੇ ਜਵਾਬਦੇਹ ਸ਼ਾਸਨ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਉਮੀਦਾਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕ ਅਜਿਹੇ ਆਗੂ ਹਨ, ਜਿਨ੍ਹਾਂ ਬਾਰੇ ਉਨ੍ਹਾਂ ਦਾ ਮੰਨਣਾ ਹੈ ਕਿ ਉਹ ਜੋ ਕਹਿੰਦੇ ਹਨ, ਉਸ ਨੂੰ ਅਮਲੀ ਰੂਪ ਦੇਣ ਲਈ ਯਤਨ ਕਰਦੇ ਹਨ ਇਸ ਕਰਕੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨਾ ਨਾ ਕਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਰਹੀ ਹੈ ਅਤੇ ਨਾ ਹੀ ਰਹੇਗੀ। ਤਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿਚ ਖੇਤਰੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਕਾਸ ਦੇ ਮਸੀਹੇ ਵਜੋਂ ਵੀ ਜਾਣਿਆ ਜਾਂਦਾ ਹੈ, ਕਿਉਂ ਜੋ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੀ ਸੂਬੇ ਦਾ ਰਿਕਾਰਡ ਤੋੜ ਚੋਹ ਪੱਖੀ ਵਿਕਾਸ ਹੋਇਆ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਵੀ ਵੱਡੀ ਪੱਧਰ ਤੇ ਰੁਜ਼ਗਾਰ ਮੁਹਈਆ ਕਰਵਾਇਆ ਗਿਆ ਸੀ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੇ ਪੰਜ ਸਾਲਾਂ ਦੇ ਸ਼ਾਸਨ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਹੁਣ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ’ਤੇ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਸੂਝਵਾਨ ਲੋਕ ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਆਪਣਾ ਫ਼ਤਵਾ ਦੇਣਗੇ। ਇਸ ਮੌਕੇ ਯੂਥ ਆਗੂ ਜਸਦੇਵ ਸਿੰਘ (ਜੱਸਾ ਖੋਖ) ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਖੁਸ਼ਹਾਲ ਬਾਬਲੂ ਖੋਰਾ, ਸਰਪੰਚ ਗੁਰਦੀਪ ਸਿੰਘ ਜਿੰਦਲਪੁਰ, ਬਹਾਦੁਰ ਸਿੰਘ ਅਗੇਤਾ, ਬਲਕਾਰ ਸਿੰਘ ਬਾਰਨ, ਗੁਰਬਖਸ਼ੀਸ ਸਿੰਘ ਨਰਮਾਣਾ ਅਤੇ ਜਗਰੂਪ ਸਿੰਘ ਨਰਮਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਦੇ ਸਿਧਾਂਤਾਂ ’ਤੇ ਪਹਿਰੇਦਾਰ ਬਣਨ ਦੀ ਲੋੜ-ਪ੍ਰੋ. ਕਿਰਪਾਲ ਸਿੰਘ ਬੰਡੂਗਰ ਅਗਲੀ ਖ਼ਬਰ ਕੰਟਰੈਕਟ ਪੀ.ਆਰ.ਟੀ.ਸੀ. ਵਰਕਰ ਯੂਨੀਅਨ ਦੀ ਸਾਲਾਨਾ ਚੋਣ
Ad Position 24