ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਸੰਬੰਧੀ ਸਜਾਇਆ ਨਗਰ ਕੀਰਤਨ
ਰਾਜਪੁਰਾ, 10 ਨਵੰਬਰ (ਰਣਜੀਤ ਸਿੰਘ)-ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਬਾਬਾ ਬੰਤ ਸਿੰਘ ਮਦਨਪੁਰ ਚਲਹੇੜੀ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਹਲਕੇ ਦੀਆਂ ਸੰਗਤਾਂ ਵਲੋਂ ਅਥਾਹ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਗੁਰਦੁਆਰਾ ਡੇਰਾ ਬਾਬਾ ਸ੍ਰੀਚੰਦ ਜੀ ਮਦਨਪੁਰ ਚਲਹੇੜੀ ਵਿਖੇ ਮਨਾਇਆ। ਇਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ।
ਰਾਜਪੁਰਾ, 10 ਨਵੰਬਰ (ਰਣਜੀਤ ਸਿੰਘ)-ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਬਾਬਾ ਬੰਤ ਸਿੰਘ ਮਦਨਪੁਰ ਚਲਹੇੜੀ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਹਲਕੇ ਦੀਆਂ ਸੰਗਤਾਂ ਵਲੋਂ ਅਥਾਹ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਗੁਰਦੁਆਰਾ ਡੇਰਾ ਬਾਬਾ ਸ੍ਰੀਚੰਦ ਜੀ ਮਦਨਪੁਰ ਚਲਹੇੜੀ ਵਿਖੇ ਮਨਾਇਆ। ਇਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ। ਨਗਰ ਕੀਰਤਨ ਦਾ ਸੰਗਤਾਂ ਨੇ ਥਾਂ ਥਾਂ ’ਤੇ ਭਰਵਾਂ ਸਵਾਗਤ ਕੀਤਾ। ਇਸ ਸੰਬੰਧੀ ਬਾਬਾ ਬੰਤ ਸਿੰਘ ਮਦਨਪੁਰ ਚਲਹੇੜੀ ਵਾਲਿਆਂ ਨੇ ਦੱਸਿਆ ਕਿ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ’ਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਵੱਡੀ ਗਿਣਤੀ ਵਿਚ ਨਤਮਸਤਕ ਹੋਈ। ਨਗਰ ਕੀਰਤਨ ਦੇ ਪੂਰੇ ਮਾਰਗ ਦੌਰਾਨ ਥਾਂ-ਥਾਂ ’ਤੇ ਸ਼ਰਧਾਲੂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਾਲਕੀ ਸਾਹਿਬ ਤੇ ਅਥਾਹ ਸ਼ਰਧਾ ਨਾਲ ਫੁੱਲਾਂ ਦੀ ਵਰਖਾ ਕੀਤੀ। ਸੰਗਤਾਂ ਵਲੋਂ ਚਾਹ ਅਤੇ ਫਲਾਂ ਦੇ ਲੰਗਰ ਲਾਏ ਗਏ। ਇਸ ਮੌਕੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਵਿਖਾਏ ਅਤੇ ਰਾਗੀ ਸਿੰਘਾਂ ਨੇ ਗੁਰੂ ਜਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਨੇ ਮਨੋਹਰ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਢਾਡੀ ਜਥਿਆਂ ਨੇ ਸਿੱਖ ਇਤਿਹਾਸ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਵਿਚ ਜੋਸ਼ ਭਰਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ, ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।