11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ) –2017 ਬੈਚ ਦੇ ਆਈ. ਏ.

Ad Position 21
No active advertisement
ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦੇ ਹੋਏ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ। ਅਜੀਤ ਤਸਵੀਰ 12-11-2026
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ) –2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਗਤੀਸ਼ੀਲ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਦੇਣ ਦੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਇਸ ਮੌਕੇ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮੰਡੀਆਂ ਵਿੱਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਆਈ ਹੈ, ਪਰ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਤਾਂ ਜੋ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਿਮਾਂਸ਼ੂ ਜੈਨ ਲੁਧਿਆਣਾ ਅਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਦਫ਼ਤਰ ਵਿੱਚ ਵਧੀਕ ਪ੍ਰਮੁੱਖ ਸਕੱਤਰ, ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਅਤੇ ਜਲੰਧਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਮੇਤ ਕਈ ਹੋਰ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਹਿਮਾਂਸ਼ੂ ਜੈਨ ਵੱਲੋਂ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ, ਐਸ.ਪੀ. ਰਾਜੇਸ਼ ਛਿੱਬੜ, ਆਰ.ਟੀ.ਏ. ਪੂਨਮਪ੍ਰੀਤ ਕੌਰ, ਐਸ.ਡੀ.ਐਮਜ਼ ਗੁਰਦੇਵ ਸਿੰਘ ਅਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਮਾਲ ਅਫ਼ਸਰ ਕਰਮਜੋਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਯੋਜਨਾਵਾਂ ਅਤੇ ਪ੍ਰਸ਼ਾਸਨਿਕ ਕੰਮਕਾਜ ਦੀ ਸਮੀਖਿਆ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੇ ਪੁੱਜਣ ’ਤੇ ਪਟਿਆਲਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪੇਸ਼ ਕਰਕੇ ਸਲਾਮੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਨਾਭਾ ਨੇਚਰ ਪਾਰਕ ਨੇੜੇ ਕੂੜੇ ਦੇ ਢੇਰਾਂ ਨੂੰ ਲੱਗੀ ਅੱਗ ਅਤੇ ਉੱਠਦਾ ਜ਼ਹਿਰੀਲਾ ਧੂੰਆਂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ... ਅਗਲੀ ਖ਼ਬਰ ਜਸ਼ਨਪ੍ਰੀਤ ਕੌਰ ਗਿੱਲ ਨੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
Ad Position 24