11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਾਭਾ ਨੇਚਰ ਪਾਰਕ ਨੇੜੇ ਕੂੜੇ ਦੇ ਢੇਰਾਂ ਨੂੰ ਲੱਗੀ ਅੱਗ ਅਤੇ ਉੱਠਦਾ ਜ਼ਹਿਰੀਲਾ ਧੂੰਆਂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ: ਪਰਮਜੀਤ ਸਿੰਘ ਕੈਂਥ

ਨਾਭਾ, 11 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ-ਮਲੇਰਕੋਟਲਾ ਸੜਕ ’ਤੇ ਸਥਿਤ ਚੂੰਗੀ ਦੇ ਨੇੜੇ ਬਣੇ ਨੇਚਰ ਪਾਰਕ ਦੇ ਬਿਲਕੁਲ ਕੋਲ ਕੂੜੇ ਦੇ ਵੱਡੇ-ਵੱਡੇ ਢੇਰ ਅਤੇ ਉਨ੍ਹਾਂ ਨੂੰ ਲੱਗੀ ਅੱਗ ਕਾਰਨ ਉੱਠ ਰਿਹਾ ਧੂੰਆਂ ਸੈਰ ਕਰਨ ਆਉਣ ਵਾਲੇ ਲੋਕਾਂ ਲਈ ਗੰਭੀਰ ਸਮੱਸਿਆ ਬਣਿਆ ਹੋਇਆ ਹੈ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮੌਕੇ ਦੀ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਰਕ ਵਰਗੀ ਜਨਤਕ ਥਾਂ ਨੇੜੇ ਕੂੜੇ ਦੇ ਢੇਰ ਲੱਗਣੇ ਅਤੇ ਉਨ੍ਹਾਂ ਨੂੰ ਅੱਗ ਲਗਾਉਣ ਕਾਰਨ ਧੂੰਆਂ ਫੈਲਣਾ ਪ੍ਰਸ਼ਾਸਨਿਕ ਜਵਾਬਦੇਹੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

Ad Position 21
No active advertisement
ਨਾਭਾ ਦੇ ਨੇਚਰ ਪਾਰਕ ਨੇੜੇ ਲੱਗੇ ਗੰਦਗੀ ਦੇ ਢੇਰਾਂ ਨੂੰ ਲੱਗੀ ਅੱਗ ਦਾ ਦ੍ਰਿਸ਼ ਦਿਖਾਉਂਦੇ ਹੋਏ ਭਾਜਪਾ ਆਗੂ ਪਰਮਜੀਤ ਸਿੰਘ ਕੈਂਥ। ਤਸਵੀਰ : ਜਗਨਾਰ ਸਿੰਘ ਦੁਲੱਦੀ 12-11-2026
ਨਾਭਾ, 11 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ-ਮਲੇਰਕੋਟਲਾ ਸੜਕ ’ਤੇ ਸਥਿਤ ਚੂੰਗੀ ਦੇ ਨੇੜੇ ਬਣੇ ਨੇਚਰ ਪਾਰਕ ਦੇ ਬਿਲਕੁਲ ਕੋਲ ਕੂੜੇ ਦੇ ਵੱਡੇ-ਵੱਡੇ ਢੇਰ ਅਤੇ ਉਨ੍ਹਾਂ ਨੂੰ ਲੱਗੀ ਅੱਗ ਕਾਰਨ ਉੱਠ ਰਿਹਾ ਧੂੰਆਂ ਸੈਰ ਕਰਨ ਆਉਣ ਵਾਲੇ ਲੋਕਾਂ ਲਈ ਗੰਭੀਰ ਸਮੱਸਿਆ ਬਣਿਆ ਹੋਇਆ ਹੈ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮੌਕੇ ਦੀ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਰਕ ਵਰਗੀ ਜਨਤਕ ਥਾਂ ਨੇੜੇ ਕੂੜੇ ਦੇ ਢੇਰ ਲੱਗਣੇ ਅਤੇ ਉਨ੍ਹਾਂ ਨੂੰ ਅੱਗ ਲਗਾਉਣ ਕਾਰਨ ਧੂੰਆਂ ਫੈਲਣਾ ਪ੍ਰਸ਼ਾਸਨਿਕ ਜਵਾਬਦੇਹੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਨੇਚਰ ਪਾਰਕ ਦਾ ਮਕਸਦ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ, ਹਰਿਆਲੀ ਅਤੇ ਸਿਹਤਮੰਦ ਜੀਵਨ ਪ੍ਰਦਾਨ ਕਰਨਾ ਹੈ ਪਰ ਇਸ ਦੇ ਬਾਵਜੂਦ ਇੱਥੇ ਲੋਕਾਂ ਨੂੰ ਸੈਰ ਕਰਨ ਸਮੇਂ ਗੰਦਗੀ ਅਤੇ ਧੂੰਏਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਰੋਜ਼ਾਨਾ ਸੈਰ ਕਰਨ ਵਾਲੇ ਨਾਗਰਿਕਾਂ ਦੀ ਸਿਹਤ ਲਈ ਇਹ ਸਥਿਤੀ ਚਿੰਤਾ ਦਾ ਵਿਸ਼ਾ ਹੈ। ਕੈਂਥ ਨੇ ਕਿਹਾ ਕਿ ਨੇਚਰ ਪਾਰਕ ਦੇ ਨੇੜੇ ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਨਗਰ ਕੌਂਸਲ ਵਲੋਂ ਕੂੜਾ ਅਤੇ ਗੰਦਗੀ ਸੁੱਟੀ ਜਾ ਰਹੀ ਹੈ ਅਤੇ ਇਸ ਗਤੀਵਿਧੀ ਵਿਚ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਵੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਫ਼ਾਈ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਨਗਰ ਕੌਂਸਲ ਦੀ ਭੂਮਿਕਾ ਹੀ ਕੂੜਾ ਡੰਪ ਕਰਨ ਦੇ ਮਾਮਲੇ ਵਿਚ ਸਵਾਲਾਂ ਦੇ ਘੇਰੇ ਵਿਚ ਹੈ ਤਾਂ ਇਸ ਦੀ ਜਾਂਚ ਕੌਣ ਕਰੇਗਾ? ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸੰਬੰਧਿਤ ਵਾਤਾਵਰਣ ਵਿਭਾਗ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਕੇ ਹਵਾ ਵਿਚ ਪ੍ਰਦੂਸ਼ਣ ਦੇ ਪੱਧਰ, ਕੂੜੇ ਨੂੰ ਸਾੜਨ ਨਾਲ ਨਿਕਲਣ ਵਾਲੇ ਧੂੰਏਂ ਅਤੇ ਵਾਤਾਵਰਣ ‘ਤੇ ਪੈ ਰਹੇ ਪ੍ਰਭਾਵਾਂ ਦੀ ਵਿਗਿਆਨਕ ਜਾਂਚ ਕਰੇ। ਜਾਂਚ ਦੀ ਵਿਸਤ੍ਰਿਤ ਰਿਪੋਰਟ ਜਨਤਕ ਕੀਤੀ ਜਾਵੇ। ਭਾਜਪਾ ਆਗੂ ਕੈਂਥ ਨੇ ਕਿਹਾ ਕਿ ਨਾਭਾ ਦੇ ਲੋਕਾਂ ਨੂੰ ਹੁਣ ਸਿਰਫ਼ ਸਰਕਾਰੀ ਭਰੋਸਿਆਂ ਅਤੇ ਕਾਗਜ਼ੀ ਕਾਰਵਾਈ ਨਾਲ ਸੰਤੁਸ਼ਟ ਨਹੀਂ ਕੀਤਾ ਜਾ ਸਕਦਾ, ਨੇਚਰ ਪਾਰਕ ਅਤੇ ਇਸ ਦੇ ਆਲੇ-ਦੁਆਲੇ ਪਏ ਸਮੁੱਚੇ ਕੂੜੇ ਅਤੇ ਮਲਬੇ ਨੂੰ ਤੁਰੰਤ ਹਟਾਇਆ ਜਾਵੇ, ਨਗਰ ਕੌਂਸਲ ਵਲੋਂ ਇੱਥੇ ਕੂੜਾ ਸੁੱਟਣ ਦੀ ਕਾਰਵਾਈ ਬੰਦ ਕਰਵਾਈ ਜਾਵੇ ਅਤੇ ਕੂੜੇ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਭਾ ਦੇ ਲੋਕਾਂ ਦੀ ਸਿਹਤ ਕੋਈ ਰਾਜਨੀਤਿਕ ਮੁੱਦਾ ਨਹੀਂ ਸਗੋਂ ਉਨ੍ਹਾਂ ਦਾ ਬੁਨਿਆਦੀ ਅਧਿਕਾਰ ਹੈ, ਜਿਸ ਕਰਕੇ ਇਸ ਅਧਿਕਾਰ ਦੀ ਉਲੰਘਣਾ ਲਈ ਜਵਾਬਦੇਹੀ ਤੈਅ ਹੋਣੀ ਹੀ ਚਾਹੀਦੀ ਹੈ। ਪਰਮਜੀਤ ਸਿੰਘ ਕੈਂਥ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵਲੋਂ ਇਸ ਗੰਭੀਰ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਕੂੜੇ ਦੀ ਗੈਰ-ਕਾਨੂੰਨੀ ਡੰਪਿੰਗ ਬੰਦ ਕਰਵਾਈ ਜਾਵੇ, ਸਾਰਾ ਕੂੜਾ ਅਤੇ ਮਲਬਾ ਉਥੋਂ ਹਟਾਇਆ ਜਾਵੇ ਤਾਂ ਜੋ ਸੈਰ ਕਰਨ ਵਾਲੇ ਵਿਅਕਤੀ ਬਿਮਾਰੀਆਂ ਤੋਂ ਬਚ ਸਕਣ।
Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਮਾਰਕੀਟ ’ਚੋਂ 70 ਕਿੱਲੋ ਤਾਂਬਾ ਚੋਰੀ ਅਗਲੀ ਖ਼ਬਰ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Ad Position 24