12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

16 ਤੋਂ 30 ਨਵੰਬਰ ਤੱਕ ਹੋਵੇਗੀ ਆਨਲਾਈਨ ਜਨਗਣਨਾ

ਪਟਿਆਲਾ, 11 ਨਵੰਬਰ (ਅ. ਸ.

Ad Position 21
No active advertisement
ਡਿਜੀਟਲ ਜਨਗਣਨਾ ਤਹਿਤ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ। ਅਜੀਤ ਤਸਵੀਰ 12-11-2026
ਪਟਿਆਲਾ, 11 ਨਵੰਬਰ (ਅ.ਸ. ਆਹਲੂਵਾਲੀਆ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ ਦੇ ਮੱਦੇਨਜ਼ਰ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸ਼ਹਿਰ ਵਾਸੀਆਂ ਨੂੰ ਸਵੈ-ਗਣਨਾ (ਸੈਲਫ਼ ਐਨਿਊਮਰੇਸ਼ਨ) ਦੀ ਆਧੁਨਿਕ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਨਾਗਰਿਕ 16 ਤੋਂ 30 ਨਵੰਬਰ ਤੱਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸੰਬੰਧਿਤ ਜ਼ਰੂਰੀ ਜਾਣਕਾਰੀ ਦਰਜ ਕਰਵਾ ਸਕਣਗੇ। ਜਨਗਣਨਾ ਦੀ ਸਮੁੱਚੀ ਪ੍ਰਕਿਰਿਆ ਨੂੰ ਵਧੇਰੇ ਸਰਲ, ਪਾਰਦਰਸ਼ੀ ਅਤੇ ਅਸਰਦਾਰ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਇਸ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਸਵੈ-ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ ( https://se.census.gov.in ) ਤਿਆਰ ਕੀਤਾ ਗਿਆ ਹੈ। ਨਾਗਰਿਕ ਨਿਰਧਾਰਤ ਮਿਤੀਆਂ ਦੌਰਾਨ ਆਪਣੀ ਸਹੂਲਤ ਅਨੁਸਾਰ ਇਸ ਪੋਰਟਲ ’ਤੇ ਜਾ ਕੇ ਆਪਣੇ ਪਰਿਵਾਰ ਦੇ ਵੇਰਵੇ ਦਰਜ ਕਰ ਸਕਦੇ ਹਨ। ਵੇਰਵੇ ਭਰਨ ਉਪਰੰਤ ਪੋਰਟਲ ਵਲੋਂ ਇਕ ਵਿਸ਼ੇਸ਼ ਸਵੈ-ਗਣਨਾ ਆਈ.ਡੀ. ਜਾਰੀ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰੀਆਂ ਨੂੰ ਹਦਾਇਤ ਕੀਤੀ ਕਿ ਇਸ ਆਈ.ਡੀ. ਨੂੰ ਸੰਭਾਲ ਕੇ ਰੱਖਿਆ ਜਾਵੇ ਤੇ ਬਾਅਦ ਵਿਚ ਜਦੋਂ ਨਿਗਮ ਜਾਂ ਪ੍ਰਸ਼ਾਸਨ ਵਲੋਂ ਤਾਇਨਾਤ ਸੈਂਸਸ ਮੰਤਵ ਲਈ ਐਨਿਊਮਰੇਟਰ ਤਸਦੀਕ ਕਰਨ ਲਈ ਘਰ-ਘਰ ਆਉਣ ਤਾਂ ਇਹ ਆਈ.ਡੀ. ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ । ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਰਾਸ਼ਟਰੀ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੁਲਵਿੰਦਰ ਸਿੰਘ ਸੁੱਖੇਵਾਲ ਨੇ ਪ੍ਰਧਾਨ ਪਰਗਟ ਸਿੰਘ, ਰਾਣਾ ਕੇ.ਪੀ. ਸਿੰਘ ਅਤੇ ਪ੍ਰਤਾਪ ਬਾਜਵਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਇੰਡੀਅਨ ਸਟੂਡੈਂਟ ਯੂਨੀਅਨ ਵਲੋਂ 22 ਨਵੰਬਰ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ- ਕੁਲਦੀਪ ਸਿੰਘ ਚੀਨਾ, ਵਿਕਾਸ ਮਿੱਤਲ
Ad Position 24