12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ ਹੁਣ ਮੌਕਾ ਪੰਜਾਬ ਨੂੰ’ ਯਾਤਰਾ ਨੂੰ ਲੈ ਕੇ ਯੂਥ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ

ਨਾਭਾ,11 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਜਾ ਰਹੀ “ਹੁਣ ਮੌਕਾ ਪੰਜਾਬ ਨੂੰ” ਯਾਤਰਾ ਨੂੰ ਲੈ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਅੱਜ ਮੁੱਖ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 21 ਨਵੰਬਰ ਨੂੰ ਨਾਭਾ ਵਿਖੇ ਪਹੁੰਚ ਰਹੀ ਇਸ ਯਾਤਰਾ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਹਲਕੇ ਨਾਲ ਸੰਬੰਧਿਤ ਸਮੂਹ ਨੌਜਵਾਨ ਆਗੂਆਂ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਨਾਭਾ,11 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਜਾ ਰਹੀ “ਹੁਣ ਮੌਕਾ ਪੰਜਾਬ ਨੂੰ” ਯਾਤਰਾ ਨੂੰ ਲੈ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਅੱਜ ਮੁੱਖ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 21 ਨਵੰਬਰ ਨੂੰ ਨਾਭਾ ਵਿਖੇ ਪਹੁੰਚ ਰਹੀ ਇਸ ਯਾਤਰਾ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਹਲਕੇ ਨਾਲ ਸੰਬੰਧਿਤ ਸਮੂਹ ਨੌਜਵਾਨ ਆਗੂਆਂ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਉਪਰੰਤ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਲਾਲਕਾ ਨੇ ਕਿਹਾ ਕਿ ਨੌਜਵਾਨ ਵਰਗ ਇਸ ਯਾਤਰਾ ਨੂੰ ਸਫਲ ਬਣਾਉਣ ਵਿੱਚ ਅਹਿਮ ਰੋਲ ਅਦਾ ਕਰੇਗਾ, ਕਿਉਂ ਜੋ ਨੌਜਵਾਨ ਵਰਗ ਹੀ ਪਾਰਟੀ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਮੇਸ਼ਾ ਹੀ ਨੌਜਵਾਨਾਂ ਨੂੰ ਵੱਡੀ ਗਿਣਤੀ ‘ਚ ਰੁਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਗਏ ਸਨ ਜਿਸ ਕਰਕੇ ਅੱਜ ਵੱਡੀ ਗਿਣਤੀ ‘ਚ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਿਹਾ ਹੈ। ਇਸ ਮੀਟਿੰਗ ਵਿਚ ਸੁਖਚੈਨ ਸਿੰਘ ਬਿਸਨਪੁਰਾ (ਹਲਕਾ ਪ੍ਰਧਾਨ), ਗੁਰਮਿੰਦਰ ਸਿੰਘ ਕਾਲਸਨਾ, ਸੁਪਿੰਦਰ ਸਿੰਘ ਗਲਵੱਟੀ,ਕੌਂਸਲਰ ਦੀਪਕ ਇੰਦੌਰਾ, ਰੂਬਲ ਚਹਿਲ, ਕਰਨਪ੍ਰੀਤ ਸਿੰਘ ਕਾਲਸਨਾ,ਪਰਮਜੋਤ ਸਿੰਘ ਨਾਭਾ, ਗੁਰਵੀਰ ਸਿੰਘ ਸਹੌਲੀ, ਗੁਰਵਿੰਦਰ ਸਿੰਘ ਟੋਡਰਵਾਲ, ਅਮਰਿੰਦਰ ਸਿੰਘ ਮੱਲੇਵਾਲ, ਬਾਦਲ ਕੁਮਾਰ, ਕੁਲਵਿੰਦਰ ਸਿੰਘ ਚਹਿਲ, ਰਵੀ ਕੁਮਾਰ, ਗੁਰਸਰਨ ਸਿੰਘ ਨਾਭਾ, ਇਰਫਾਨ ਖਾਨ,ਕਰਨ ਸ਼ਰਮਾ, ਰਿਸ਼ਵ ਨਾਭਾ ਸਮੇਤ ਹੋਰ ਵੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੁਵਾ ਮੋਰਚਾ ਦੇ ਪ੍ਰੈੱਸ ਸਕੱਤਰ ਐਡ.ਗੁਰਵਿੰਦਰ ਕਾਂਸਲ ਅਤੇ ਸਾਥੀਆਂ ਨੇ ਫੂਕਿਆ ਭਗਵੰਤ ਮਾਨ ਦਾ ਪੁਤਲਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ
Ad Position 24