11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ਼ਿਕਾਇਤਾਂ ਦੇ ਬਾਵਜੂਦ ਦਾਗ਼ੀ ਕਰਮਚਾਰੀ ਨੂੰ ਮਲਾਈਦਾਰ ਸੀਟ ਦੇਣ ’ਤੇ ਭੜਕੇ ਮੇਅਰ ਕਮਰਸ਼ੀਅਲ ਨਕਸ਼ਿਆਂ ਤੇ ਨਵੀਆਂ ਕਾਲੋਨੀਆਂ ਦੀਆਂ ਫ਼ਾਈਲਾਂ ਦਾ ਰਿਕਾਰਡ ਤਲਬ, ਕਮਿਸ਼ਨਰ ਨੂੰ ਲਿਖਿਆ ਪੱਤਰ

ਪਟਿਆਲਾ, 11 ਨਵੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 12-11-2026
ਪਟਿਆਲਾ, 11 ਨਵੰਬਰ (ਅ.ਸ. ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵਲੋਂ ਨਿਗਮ ਦੇ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਬਿਲਡਿੰਗ ਸ਼ਾਖਾ ਸਮੇਤ ਹੋਰ ਸ਼ਾਖਾਵਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਮੇਅਰ ਵਲੋਂ ਕਮਿਸ਼ਨਰ ਨਗਰ ਨਿਗਮ ਨੂੰ ਇਕ ਅਧਿਕਾਰਤ ਪੱਤਰ ਲਿਖ ਕੇ ਬਿਲਡਿੰਗ ਸ਼ਾਖਾ ਤੋਂ ਪਿਛਲੇ ਲੰਬੇ ਸਮੇਂ ਦੇ ਕੰਮਾਂ ਦਾ ਪੂਰਾ ਰਿਕਾਰਡ ਸਮੇਤ ਸੂਚਨਾ ਤੁਰੰਤ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਮੇਅਰ ਨੇ ਇਕ ਮੁਲਾਜ਼ਮ ਦੀ ਤਾਇਨਾਤੀ ਨੂੰ ਲੈ ਕੇ ਵੀ ਗੰਭੀਰ ਸਵਾਲ ਚੁਕਦਿਆਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਇਕ ਕਰਮਚਾਰੀ ਦੀ ਬਦਲੀ ਪਾਣੀ ਅਤੇ ਸੀਵਰੇਜ ਸ਼ਾਖਾ ਤੋਂ ਫ਼ਾਇਰ ਸ਼ਾਖਾ ਵਿਚ ਕੀਤੀ ਗਈ ਸੀ ਪ੍ਰੰਤੂ ਉਸ ਨੂੰ ਮੁੜ ਪਾਣੀ ਅਤੇ ਸੀਵਰੇਜ ਸ਼ਾਖਾ ਵਿਚ ਤਾਇਨਾਤ ਕਰ ਦਿੱਤਾ ਗਿਆ ਹੈ। ਮੇਅਰ ਨੇ ਸਪੱਸ਼ਟ ਕੀਤਾ ਕਿ ਉਕਤ ਮੁਲਾਜ਼ਮ ਖ਼ਿਲਾਫ਼ ਪਾਣੀ ਅਤੇ ਸੀਵਰੇਜ ਦੇ ਨਾਜਾਇਜ਼ ਕੁਨੈਕਸ਼ਨ ਕਰਵਾਉਣ ਦੀਆਂ ਕਈ ਸ਼ਿਕਾਇਤਾਂ ਦਰਜ ਹਨ, ਇਸ ਲਈ ਉਸ ਦੀ ਤਾਇਨਾਤੀ ’ਤੇ ਤੁਰੰਤ ਮੁੜ ਵਿਚਾਰ ਕੀਤਾ ਜਾਵੇ। ਮੇਅਰ ਨੇ ਦੁਹਰਾਇਆ ਕਿ ਸ਼ਹਿਰ ਵਾਸੀਆਂ ਦੇ ਹਿੱਤਾਂ ਨਾਲ ਖਿਲਵਾੜ ਜਾਂ ਨਿਯਮਾਂ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਹੋਵੇਗੀ। ਦੱਸਣਯੋਗ ਹੈ ਕਿ ਮੇਅਰ ਕੁੰਦਨ ਗੋਗੀਆ ਨੇ ਆਪਣੇ ਪੱਤਰ ਰਾਹੀਂ 10 ਜਨਵਰੀ 2025 ਤੋਂ ਬਾਅਦ ਪਾਸ ਕੀਤੇ ਗਏ ਕਮਰਸ਼ੀਅਲ ਨਕਸ਼ਿਆਂ, ਮਨਜ਼ੂਰ ਕੀਤੀਆਂ ਗਈਆਂ ਕਾਲੋਨੀਆਂ ਅਤੇ ਰਿਹਾਇਸ਼ੀ ਤੋਂ ਵਪਾਰਕ ਵਿਚ ਤਬਦੀਲ ਕੀਤੇ ਗਏ ਕੇਸਾਂ (ਚੇਂਜ ਆਫ਼ ਲੈਂਡ ਯੂਜ਼) ਦੇ ਪੂਰੇ ਵੇਰਵੇ ਮੰਗੇ ਹਨ। ਇਸ ਤੋਂ ਇਲਾਵਾ ਉਨ੍ਹਾਂ ‘ਪੇ ਟੂ ਪੈਂਡਿੰਗ’ ਵਾਲੀਆਂ ਫ਼ਾਈਲਾਂ ਦੇ ਨੋਟਿਸਾਂ, ਬਕਾਇਆ ਪਈਆਂ ਫ਼ਾਈਲਾਂ ਅਤੇ ਉਨ੍ਹਾਂ ਦੀ ਰਹਿੰਦੀ ਰਿਕਵਰੀ ਬਾਰੇ ਵੀ ਜਾਣਕਾਰੀ ਤਲਬ ਕੀਤੀ ਹੈ। ਮੇਅਰ ਨੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਵੀਆਂ ਕਲੋਨੀਆਂ ਦਾ ਵੇਰਵਾ ਵੀ ਮੰਗਿਆ ਹੈ ਜਿਨ੍ਹਾਂ ਦੇ ਕਲੋਨਾਈਜ਼ਰਾਂ ਵਲੋਂ ਹਾਲੇ ਤੱਕ ਕੁਨੈਕਟੀਵਿਟੀ ਚਾਰਜਿਜ਼ ਜਮ੍ਹਾਂ ਨਹੀਂ ਕਰਵਾਏ ਗਏ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਅੰਦਰ ਜਨਤਾ ਦੇ ਟੈਕਸਾਂ ਦੇ ਪੈਸੇ ਦੀ ਸੁਚੱਜੀ ਅਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਈ ਜਾਵੇਗੀ ਤਾਂ ਜੋ ਵਿਕਾਸ ਕਾਰਜਾਂ ਦਾ ਲਾਭ ਸਿੱਧਾ ਸ਼ਹਿਰ ਵਾਸੀਆਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਟੈਕਸਾਂ ਸਦਕਾ ਹੀ ਪ੍ਰਸ਼ਾਸਨਿਕ ਕੰਮਕਾਜ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦਾ ਪ੍ਰਬੰਧ ਚੱਲਦਾ ਹੈ, ਇਸ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਇਹ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਸ਼ਹਿਰੀਆਂ ਨੂੰ ਸਾਫ਼-ਸੁਥਰਾ, ਜਵਾਬਦੇਹ ਅਤੇ ਇਮਾਨਦਾਰ ਪ੍ਰਸ਼ਾਸਨ ਮੁਹੱਈਆ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਹੋਰਨਾਂ ਪਾਰਟੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਆਏ ਵਰਕਰਾਂ ਅਤੇ ਆਗੂਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਜ ਪੁਰਸਕਾਰਾਂ ਵਾਸਤੇ ਅਰਜ਼ੀਆਂ ਮੰਗੀਆਂ
Ad Position 24