ਸੰਦੀਪ ਸਿੰਗਲਾ ਵਲੋਂ 25 ਪਿੰਡਾਂ ਦੇ ਬੂਥ ਵਲੰਟੀਅਰਾਂ ਨਾਲ ਬੈਠਕ
ਚੋਣ ਤਿਆਰੀਆਂ ਸੰਬੰਧੀ ਕੀਤੀ ਵਿਚਾਰ-ਚਰਚਾ
ਸਮਾਣਾ, 11 ਨਵੰਬਰ (ਸਾਹਿਬ ਸਿੰਘ)-ਕਾਂਗਰਸ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸੰਦੀਪ ਸਿੰਗਲਾ ਵਲੋਂ ਹਲਕੇ ਦੇ 25 ਪਿੰਡਾਂ ਦੇ ਬੂਥ ਵਲੰਟੀਅਰਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣਾਂ ਦੌਰਾਨ ਪਾਰਟੀ ਵਲੋਂ ਕੀਤੇ ਜਾਣ ਵਾਲੇ ਕੰਮਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸਮਾਣਾ, 11 ਨਵੰਬਰ (ਸਾਹਿਬ ਸਿੰਘ)-ਕਾਂਗਰਸ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸੰਦੀਪ ਸਿੰਗਲਾ ਵਲੋਂ ਹਲਕੇ ਦੇ 25 ਪਿੰਡਾਂ ਦੇ ਬੂਥ ਵਲੰਟੀਅਰਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣਾਂ ਦੌਰਾਨ ਪਾਰਟੀ ਵਲੋਂ ਕੀਤੇ ਜਾਣ ਵਾਲੇ ਕੰਮਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਦੀਪ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਕਿਸੇ ਸਮੇਂ ਵੀ ਹੋ ਸਕਦਾ ਹੈ, ਇਸ ਲਈ ਪਾਰਟੀ ਦੇ ਵਰਕਰਾਂ ਅਤੇ ਬੂਥ ਪੱਧਰ ਦੇ ਵਲੰਟੀਅਰਾਂ ਨੂੰ ਹੁਣ ਤੋਂ ਹੀ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਬੂਥ ਪੱਧਰ ਦੀ ਟੀਮ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ ਅਤੇ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਲੰਟੀਅਰਾਂ ਨੂੰ ਪਿੰਡਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਕਾਂਗਰਸ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਸਿੰਗਲਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਕਾਂਗਰਸ ਆਗੂ ਬੇਅੰਤ ਸਿੰਘ ਪੱਪੀ ਵੀ ਮੌਜੂਦ ਸਨ।