11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।

Ad Position 21
No active advertisement
ਅਜੀਤ ਡੈਸਕ 12-11-2026
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਸਾਬਕਾ ਡੀਆਈਜੀ ਸਿੱਧੂ ਨੇ ਅੱਜ ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਸਾਬਕਾ ਐਸ ਪੀ ਜਗਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼-1 ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦੇ ਜੇਤੂਆਂ ਨੂੰ ਇਨਾਮ ਵੰਡੇ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜਗਜੀਤ ਸਿੰਘ ਗਿੱਲ ਦੇ ਹੋਣਹਾਰ ਸਪੁੱਤਰ, ਸ. ਹਰਸਨਦੀਪ ਸਿੰਘ ਗਿੱਲ (ਸਾਬਕਾ ਐੱਸ.ਐੱਚ.ਓ. ਸਦਰ ਸਮਾਣਾ) ਦਾ 40ਵਾਂ ਜਨਮ ਦਿਨ ਖੇਡਾਂ ਨੂੰ ਸਮਰਪਿਤ ਕਰਕੇ ਮਨਾਉਣਾ ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਇੱਕ ਮਜ਼ਬੂਤ ਪੰਜਾਬ ਦੀ ਸਿਰਜਣਾ ਕਰਨਾ ਹੈ। ਜਗਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਅੰਡਰ 14, ਅੰਡਰ 18 ਅਤੇ ਓਪਨ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਭਾਰ ਵਰਗ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਹ ਸਪੋਰਟਸ ਕਲੱਬ ਸੁਰਜੀਤ ਵਾਲੀਆ (ਇੰਟਰਨੈਸ਼ਨਲ ਕੋਚ) ਦੀ ਅਗਵਾਈ ਹੇਠ ਚੱਲ ਰਿਹਾ ਹੈ ਅਤੇ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਟੂਰਨਾਮੈਂਟ 2023 ਤੋਂ ਲਗਾਤਾਰ ਹਰ ਸਾਲ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਪ੍ਰਬੰਧਕਾਂ ਨੇ ਦੱਸਿਆ ਕਿ ਸੰਸਥਾ ਖੇਡਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਮੋਹਰੀ ਭੂਮਿਕਾ ਨਿਭਾ ਰਹੀ ਹੈ। ਸੁਸਾਇਟੀ ਵੱਲੋਂ ਪਿੰਡ ਡੀਲਵਾਲ ਵਿਖੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇੱਕ ਮੁਫ਼ਤ ਸਿਲਾਈ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਗਰੀਬ ਤੇ ਲੋੜਵੰਦ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮੁਫ਼ਤ ਟਿਊਸ਼ਨ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੇ/ਲੜਕੀਆਂ ਦੇ ਸਾਈਕਲਿੰਗ-ਇੰਡੀਵਿਜ਼ੁਅਲ ਪਰਸੂਟ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ
Ad Position 24