11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖ਼ਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ 23 ਜ਼ਿਲ੍ਹਿਆਂ ਦੀਆਂ 350 ਖਿਡਾਰਨਾਂ ਲੈ ਰਹੀਆਂ ਹਨ ਭਾਗ

ਰੂਪਨਗਰ, 11 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋ ਗਿਆ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਵਲੋਂ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਮੌਜੂਦਗੀ ਵਿਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-11-2026
ਰੂਪਨਗਰ, 11 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋ ਗਿਆ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਵਲੋਂ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਮੌਜੂਦਗੀ ਵਿਚ ਕੀਤੀ ਗਈ। ਤਿੰਨ ਦਿਨ ਚੱਲਣ ਵਾਲੇ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ 11 ਸਾਲ ਉਮਰ ਵਰਗ ਦੇ ਲੜਕਿਆਂ ਅਤੇ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਉਦਘਾਟਨ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਪੰਜਾਬ ਦੇ 2 3 ਜ਼ਿਲ੍ਹਿਆਂ ਦੀਆਂ ਲਗਭਗ 350 ਖਿਡਾਰਨਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦਕਿ ਇਸ ਤੋਂ ਬਾਅਦ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋਣਗੇ। ਖੇਡਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੀਆਂ ਟੀਮਾਂ ਦੀ ਰਿਹਾਇਸ਼ ਅਤੇ ਖਾਣ-ਪੀਣ ਦਾ ਵੀ ਉਚਿਤ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਖਿਡਾਰੀਆਂ ਅਤੇ ਉਨ੍ਹਾਂ ਦੇ ਖੇਡ ਇੰਚਾਰਜਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਖਿਡਾਰੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਦੀ ਅਪੀਲ ਵੀ ਕੀਤੀ। ਅਨੁਸ਼ਾਸਨ ਕਮੇਟੀ ਦੇ ਮੁਖੀ ਮਨਜੋਤ ਸਿੰਘ ਸੈਣੀ ਨੇ ਪਹਿਲੇ ਦਿਨ ਦੇ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀਆਂ ਦੇ ਹੈਂਡਬਾਲ ਮੁਕਾਬਲਿਆਂ ਵਿਚ ਗੁਰਦਾਸਪੁਰ ਦੀ ਟੀਮ ਨੇ ਮੁਕਤਸਰ ਨੂੰ ਅਤੇ ਅੰਮ੍ਰਿਤਸਰ ਦੀ ਟੀਮ ਨੇ ਫਰੀਦਕੋਟ ਨੂੰ ਹਰਾਇਆ। ਇਸ ਮੌਕੇ ਦਵਿੰਦਰ ਕੁਮਾਰ, ਕਮਿੰਦਰ ਸਿੰਘ, ਅਮਨਦੀਪ ਕੌਰ, ਇੰਦਰਪਾਲ ਸਿੰਘ, ਰਾਕੇਸ਼ ਕੁਮਾਰ ਰੋੜੀ, ਦਵਿੰਦਰ ਸਿੰਘ ਬੇਦੀ, ਸੱਜਣ ਸਿੰਘ, ਗੁਰਦੀਪ ਸਿੰਘ ਖਾਬੜਾ, ਮਲਕੀਤ ਸਿੰਘ ਭੱਠਲ, ਬਲਵਿੰਦਰ ਸਿੰਘ ਮੀਆਂਪੁਰ, ਪੁਨੀਤ ਸਿੰਘ, ਗੁਰਜੀਤ ਸਿੰਘ, ਬਲਬੀਰਸਿੰਘ, ਦਵਿੰਦਰ ਸਿੰਘ, ਰਜਿੰਦਰ ਬਿਸ਼ਨੂ, ਸੰਜੀਵ ਕੁਮਾਰ, ਪਰਮਜੀਤ ਸਿੰਘ ਬੈਂਸ, ਜਸਵਿੰਦਰ ਸਿੰਘ ਜੱਸੀ, ਜਸਕਰਨ ਸਿੰਘ, ਜਗਮੋਹਣ ਸਿੰਘ ਚੌਂਤਾ, ਰਣਜੀਤ ਸਿੰਘ ਔਲਖ, ਗੁਰਚਰਨ ਸਿੰਘ, ਸੰਦੀਪ ਕੁਮਾਰ, ਅਵਨੀਤ ਚੱਢਾ, ਮੋਹਣ ਸਿੰਘ, ਸਤਵਿੰਦਰ ਕੌਰ, ਅਮਰਜੀਤ ਸਿੰਘ ਅਤੇ ਹਰਜੀਤ ਸੈਣੀ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵੱਖ-ਵੱਖ ਟੀਮਾਂ ਦੇ ਇੰਚਾਰਜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਜ਼ੀਰਕਪੁਰ ’ਚ ਮਨਾਇਆ ਭਾਈ ਦੂਜ ਦਾ ਤਿਉਹਾਰ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਅੰਤਰ- ਸਕੂਲ ਮੁਕਾਬਲੇ ਕਰਵਾਏ
Ad Position 24