11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਧਾਇਕ ਰੰਧਾਵਾ ਨੇ ਜ਼ੀਰਕਪੁਰ ’ਚ ਮਨਾਇਆ ਭਾਈ ਦੂਜ ਦਾ ਤਿਉਹਾਰ

ਜ਼ੀਰਕਪੁਰ, 11 ਨਵੰਬਰ (ਹੈਪੀ ਪੰਡਵਾਲਾ)-ਅੱਜ ਜ਼ੀਰਕਪੁਰ ਵਿਖੇ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੂੰ ਭੈਣ ਸਾਵਿੱਤਰੀ ਵਲੋਂ ਮੱਥੇ ‘ਤੇ ਤਿਲਕ ਲਗਾ ਕੇ ਤਿਉਹਾਰ ਦੀਆਂ ਰਸਮਾਂ ਨਿਭਾਈਆਂ ਗਈਆਂ।

Ad Position 21
No active advertisement
ਜ਼ੀਰਕਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਤਿਲਕ ਲਗਾਉਂਦੀ ਹੋਈ ਉਨ੍ਹਾਂ ਦੀ ਭੈਣ ਸਾਵਿੱਤਰੀ। ਤਸਵੀਰ : ਹੈਪੀ ਪੰਡਵਾਲਾ 12-11-2026
ਜ਼ੀਰਕਪੁਰ, 11 ਨਵੰਬਰ (ਹੈਪੀ ਪੰਡਵਾਲਾ)-ਅੱਜ ਜ਼ੀਰਕਪੁਰ ਵਿਖੇ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੂੰ ਭੈਣ ਸਾਵਿੱਤਰੀ ਵਲੋਂ ਮੱਥੇ ‘ਤੇ ਤਿਲਕ ਲਗਾ ਕੇ ਤਿਉਹਾਰ ਦੀਆਂ ਰਸਮਾਂ ਨਿਭਾਈਆਂ ਗਈਆਂ। ਉਨ੍ਹਾਂ ਤਿਲਕ ਲਗਾ ਕੇ ਆਰਤੀ ਕੀਤੀ ਤੇ ਵਿਧਾਇਕ ਰੰਧਾਵਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਲੰਬੀ ਉਮਰ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਵਿਧਾਇਕ ਰੰਧਾਵਾ ਨੇ ਇਸ ਮੌਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦਿਆਂ ਹਲਕਾ ਵਾਸੀਆਂ ਨੂੰ ਭਾਈ ਦੂਜ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਭਾਈ ਦੂਜ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਤੇ ਵਿਸ਼ਵਾਸ ਦਾ ਪ੍ਰਤੀਕ ਹੈ। ਇਹ ਤਿਉਹਾਰ ਪਰਿਵਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦਾ ਹੈ। ਇਹ ਪਵਿੱਤਰ ਦਿਨ ਸਾਨੂੰ ਆਪਸੀ ਪ੍ਰੇਮ, ਭਾਈਚਾਰਕ ਸਾਂਝ ਤੇ ਇਕ-ਦੂਜੇ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸੱਭਿਆਚਾਰ ਅਜਿਹੇ ਪਵਿੱਤਰ ਰਿਸ਼ਤਿਆਂ ਦੀ ਮਰਿਆਦਾ ਤੇ ਸਤਿਕਾਰ ਨੂੰ ਹਮੇਸ਼ਾ ਪਹਿਲ ਦਿੰਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਇਹ ਤਿਉਹਾਰ ਹਰ ਘਰ ‘ਚ ਖੁਸ਼ਹਾਲੀ ਤੇ ਆਪਸੀ ਪ੍ਰੇਮ ਲੈ ਕੇ ਆਵੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਛੱਜਾਂ ਦੀ ਪੰਚਾਇਤ ਨੂੰ 5 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ 23 ਜ਼ਿਲ੍ਹਿਆਂ ਦੀਆਂ 350 ਖਿਡਾਰਨਾਂ...
Ad Position 24