‘ ਚਿੱਟਾ’ ਤੇ ‘ਬੇਅਦਬੀ’ ਪਾਰਟੀ ਜਿੰਨਾ ਮਰਜ਼ੀ ਇਕੱਠੀਆਂ ਹੋ ਜਾਣ, ਪੰਜਾਬ ’ਚ ਹੁਣ ਨਹੀਂ ਗਲਣੀ ਦਾਲ : ਮੰਤਰੀ ਹਰਪਾਲ ਚੀਮਾ
ਨਾਭਾ, 11 ਨਵੰਬਰ (ਵਰਿੰਦਰ ਵਰਮਾ)-ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ ਨਾਭਾ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਬੀ. ਜੇ.
ਨਾਭਾ, 11 ਨਵੰਬਰ (ਵਰਿੰਦਰ ਵਰਮਾ)-ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ ਨਾਭਾ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦੇ ਸੰਭਾਵੀ ਗਠਜੋੜ ਨੂੰ ਲੈ ਕੇ ਇਕ ਵੱਡਾ ਅਤੇ ਤਿੱਖਾ ਬਿਆਨ ਦਿੰਦੇ ਹੋਏ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ’ਤੇ ਵਿੱਤ ਮੰਤਰੀ ਚੀਮਾ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ‘ਚਿੱਟਾ ਪਾਰਟੀ ֹ ’ ਅਤੇ ‘ਬੇਅਦਬੀ ਪਾਰਟੀ’ ਜਿੰਨਾ ਮਰਜ਼ੀ ਇਕੱਠੀਆਂ ਹੋ ਜਾਣ, ਪੰਜਾਬ ਵਿਚ ਹੁਣ ਇਨ੍ਹਾਂ ਦੀ ਦਾਲ ਨਹੀਂ ਗਲਣ ਵਾਲੀ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੁਰਾਣੀ ਅਕਾਲੀ-ਭਾਜਪਾ ਸਰਕਾਰ ’ਤੇ ਪੰਜਾਬ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਖੋਖਲਾ ਕਰਨ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀ-ਭਾਂਤ ਜਾਣਦੇ ਹਨ ਕਿ ਜਦੋਂ ਇਹ ਦੋਵੇਂ ਪਾਰਟੀਆਂ ਸੱਤਾ ਵਿਚ ਸਨ ਤਾਂ ਇਨ੍ਹਾਂ ਨੇ 10 ਸਾਲਾਂ ਦੇ ਰਾਜ ਦੌਰਾਨ ਪੰਜਾਬ ਦੇ ਅੰਦਰ ਖੂਬ ਨਸ਼ਾ ਵੇਚਿਆ ਅਤੇ ਨੌਜਵਾਨੀ ਨੂੰ ਬਰਬਾਦ ਕੀਤਾ। ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰਨ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਸੀ। ਸੂਬੇ ਦੇ ਲੋਕ ਇਨ੍ਹਾਂ ਦੇ ਗੁਨਾਹਾਂ ਅਤੇ ਪੰਜਾਬ ਵਿਰੋਧੀ ਨੀਤੀਆਂ ਨੂੰ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਦੇ ਕਿਸੇ ਵੀ ਸਿਆਸੀ ਹੱਥਕੰਡੇ ਜਾਂ ਗਠਜੋੜ ਦੇ ਝਾਂਸੇ ਵਿਚ ਨਹੀਂ ਆਉਣਗੇ ਅਤੇ ਸੂਬੇ ਦੇ ਵਿਕਾਸ ਲਈ ਮੌਜੂਦਾ ਸਰਕਾਰ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਨਜ਼ਰ ਆ ਰਹੀ ਹੈ ਅਤੇ ਉਹ ਮੁੜ ਤੋਂ ‘ਆਪ’ ਸਰਕਾਰ ਨੂੰ ਦੇਖਣਾ ਚਾਹੁੰਦੀ ਹੈ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਜੱਸੀ ਸੋਹੀਆਂ ਵਾਲਾ ਮੌਜੂਦ ਸਨ।