ਸਿੱਖਾਂ ਨੂੰ ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ : ਕੁਲਵਿੰਦਰ ਸਿੰਘ ਲਵਲੀ
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਰਨਲ ਸਕੱਤਰ ਅਤੇ ਮੁੱਖ ਬੁਲਾਰਾ ਕੁਲਵਿੰਦਰ ਸਿੰਘ ਲਵਲੀ ਨੇ ਪ੍ਰੈੱਸ ਨੋਟ ਜਾਰੀ ਕਰਿਦਆਂ ਕਿਹਾ ਕਿ ਉਹ ਗੁਰਦੁਆਰਾ ਰੇਰੂ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਰਖੀ ਮੀਟਿੰਗ ਵਿਚ ਹਾਜ਼ਰ ਹੋਏ ਅਤੇ ਉਨ੍ਹਾਂ ਸਿੱਖਾਂ ਨੂੰ ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪਹਿਲਾਂ ਧਰਮ ਲਈ ਲੜਾਈ ਲੜੀ ਜਾਂਦੀ ਸੀ ਹੁਣ ਆਪਣੇ ਨਿੱਜੀ ਹਿਤਾਂ ਕਾਰਨ ਵਰਤਿਆ ਜਾਂਦਾ ਹੈ।
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਰਨਲ ਸਕੱਤਰ ਅਤੇ ਮੁੱਖ ਬੁਲਾਰਾ ਕੁਲਵਿੰਦਰ ਸਿੰਘ ਲਵਲੀ ਨੇ ਪ੍ਰੈੱਸ ਨੋਟ ਜਾਰੀ ਕਰਿਦਆਂ ਕਿਹਾ ਕਿ ਉਹ ਗੁਰਦੁਆਰਾ ਰੇਰੂ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਰਖੀ ਮੀਟਿੰਗ ਵਿਚ ਹਾਜ਼ਰ ਹੋਏ ਅਤੇ ਉਨ੍ਹਾਂ ਸਿੱਖਾਂ ਨੂੰ ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪਹਿਲਾਂ ਧਰਮ ਲਈ ਲੜਾਈ ਲੜੀ ਜਾਂਦੀ ਸੀ ਹੁਣ ਆਪਣੇ ਨਿੱਜੀ ਹਿਤਾਂ ਕਾਰਨ ਵਰਤਿਆ ਜਾਂਦਾ ਹੈ। ਲਵਲੀ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਬਾਦਲ ਨੇ ਪੰਥਕ ਸੋਚ ਨੂੰ ਖ਼ਤਮ ਕਰ ਦਿੱਤਾ, ਇੰਨੇ ਗੁਰਮੁਖ ਬੰਦੇ ਗੁਰੂ ਤੋਂ ਬੇਮੁੱਖ ਹੋ ਕੇ ਬਾਦਲ ਦੇ ਗੁਣਗਾਨ ਕਰਦੇ ਹਨ। ਉਨ੍ਹਾਂ ਕਿਹਾ ਜਿਥੇ ਅਕਾਲੀਆਂ ਨੇ ਅਕਾਲ ਤਖ਼ਤ ਸਾਹਿਬ ਦਾ ਨੁਕਸਾਨ ਕੀਤਾ ਉਥੇ ਇਸ ਦੀ ਮਹੱਤਤਾ ਨੂੰ ਵੀ ਠੇਸ ਪਹੁੰਚਾਈ। ਬੇਗੁਨਾਹ ਸਿੱਖ ਨੌਜਵਾਨਾਂ ਨੂੰ ਮਾਰਨ ਵਾਲੇ ਅਫ਼ਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ, ਬਰਗਾੜੀ ਅਤੇ ਨਕੋਦਰ ਕਾਂਡ ਰਾਮ ਰਹੀਮ ਬਾਬੇ ਨੂੰ ਮਾਫ਼ੀ ਦੇਣਾ ਗੁਰੂ ਘਰਾਂ ਵਿਚ ਹੋਈ ਦੁਰਵਰਤੋਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜ ਦਾ ਗੁਰਸਿੱਖ ਇਨ੍ਹਾਂ ਖੁਦਗਰਜ਼ ਹੋ ਚੁੱਕਾ ਜੋ ਸਭ ਕੁਝ ਜਾਣਦੇ ਹੋਏ ਵੀ ਅਣਡਿੱਠਾ ਕਰਨਗੇ।