12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 25 ਨੂੰ

ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (ਪੀ. ਐਸ.

Ad Position 21
No active advertisement
‘ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ’ ਦੇ ਮੁਲਾਜਮ । ਅਜੀਤ ਤਸਵੀਰ 13-11-2026
ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (ਪੀ.ਐਸ.ਏ.ਸੀ.ਐਸ.) ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ। ‘ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ’ ਵਲੋਂ ਸਿਹਤ ਮੰਤਰੀ, ਪ੍ਰਮੁੱਖ ਸਕੱਤਰ (ਸਿਹਤ) ਅਤੇ ਪ੍ਰੋਜੈਕਟ ਡਾਇਰੈਕਟਰ ਨੂੰ 10 ਦਿਨਾਂ ਦਾ ਅੰਤਿਮ ਨੋਟਿਸ ਸੌਂਪਦਿਆਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 1 ਦਸੰਬਰ 2026 (ਵਿਸ਼ਵ ਏਡਜ਼ ਦਿਵਸ) ਤੱਕ 20 ਫ਼ੀਸਦੀ ਤਨਖਾਹ ਵਾਧੇ ਦਾ ਅਧਿਕਾਰਤ ਪੱਤਰ ਜਾਰੀ ਨਾ ਕੀਤਾ ਗਿਆ, ਤਾਂ ਸੂਬੇ ਭਰ ਵਿਚ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ ਜਾਣਗੀਆਂ। ਐਸੋਸੀਏਸ਼ਨ ਦੇ ਆਗੂਆਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਦਿੱਲੀ ਦੀ ਤਰਜ਼ ’ਤੇ 20 ਫ਼ੀਸਦੀ ਤਨਖਾਹ ਵਾਧੇ ਅਤੇ ਰੈਗੂਲਰ ਕਰਨ ਦਾ ਪੱਕਾ ਵਾਅਦਾ ਕੀਤਾ ਸੀ। ਇਸ ਸੰਬੰਧੀ 80 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਮਾਰਚ ਮਹੀਨੇ ਤੋਂ ਫਾਈਲ ਵੀ ਚੱਲ ਰਹੀ ਹੈ। ਬੀਤੀ 3 ਨਵੰਬਰ ਨੂੰ ਵੀ ਪ੍ਰਮੁੱਖ ਸਕੱਤਰ (ਸਿਹਤ) ਅਤੇ ਪ੍ਰੋਜੈਕਟ ਡਾਇਰੈਕਟਰ ਦੇ ਭਰੋਸੇ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਧਰਨਾ ਮੁਲਤਵੀ ਕੀਤਾ ਸੀ ਪਰ 10 ਨਵੰਬਰ ਨੂੰ ਹੋਈ ਮੀਟਿੰਗ ਵਿਚ ਸਰਕਾਰ ਨੇ ਫੰਡਾਂ ਦੀ ਘਾਟ ਦਾ ਬਹਾਨਾ ਬਣਾ ਕੇ ਪੱਲਾ ਝਾੜ ਲਿਆ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਐਸੋਸੀਏਸ਼ਨ ਵਲੋਂ ਸੰਘਰਸ਼ ਦਾ ਪ੍ਰੋਗਰਾਮ ਐਲਾਨ ਕਰਦੇ ਹੋਏ 10 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ ਅਤੇ ਕਿਹਾ ਕਿ ਵਿਭਾਗ 10 ਦਿਨਾਂ ਦੇ ਅੰਦਰ ਸਿਹਤ ਮੰਤਰੀ ਅਤੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਕਰਵਾ ਕੇ ਤਨਖਾਹ ਵਾਧੇ ਦਾ ਸੋਧਿਆ ਹੋਇਆ ਖਰੜਾ ਐਸੋਸੀਏਸ਼ਨ ਨਾਲ ਸਾਂਝਾ ਕਰੇ ਅਤੇ 1 ਦਸੰਬਰ ਨੂੰ ਅਧਿਕਾਰਤ ਪੱਤਰ ਜਾਰੀ ਕਰੇ।ਜੇਕਰ 10 ਦਿਨਾਂ ਵਿਚ ਕੋਈ ਹੱਲ ਨਾ ਨਿਕਲਿਆ ਤਾਂ 23 ਨਵੰਬਰ 2026 ਤੋਂ ਸੂਬੇ ਭਰ ਵਿਚ ਹਰ ਕਿਸਮ ਦੀਆਂ ਸਰਕਾਰੀ ਰਿਪੋਰਟਾਂ ਅਤੇ ਆਨਲਾਈਨ ਕੰਮ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੇ ਜਾਣਗੇ। 25 ਨਵੰਬਰ ਨੂੰ ਸਮੂਹ ਮੁਲਾਜ਼ਮ ਇਕੱਠੇ ਹੋ ਕੇ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਾਉਣਗੇ। 1 ਦਸੰਬਰ ਨੂੰ ਵਿਭਾਗ ਵਲੋਂ ਮਨਾਏ ਜਾ ਰਹੇ ਸੂਬਾ ਪੱਧਰੀ ਵਿਸ਼ਵ ਏਡਜ਼ ਦਿਵਸ ਸਮਾਗਮ ਦਾ ਮੁਕੰਮਲ ਬਾਈਕਾਟ ਕਰਕੇ ਸਮਾਗਮ ਵਾਲੀ ਥਾਂ ’ਤੇ ਹੀ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਆਗਾਮੀ ਚੋਣ ਜ਼ਾਬਤੇ ਤੋਂ ਪਹਿਲਾਂ ਮੁਲਾਜ਼ਮ ਆਪਣਾ ਹੱਕ ਲੈ ਕੇ ਰਹਿਣਗੇ ਅਤੇ ਇਸ ਸੰਘਰਸ਼ ਦੌਰਾਨ ਜਨਤਾ ਨੂੰ ਹੋਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਨੂੰ ਠੱਲ੍ਹ ਪਾਉਣ ’ਚ ਪੰਜਾਬ ਸਰਕਾਰ ਹੋਈ ਨਾਕਾਮ-ਬਰਿੰਦਰ ਬਿੱਟੂ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮਨਾਇਆ
Ad Position 24