ਗੌਰਵ ਸੰਧੂ ਨੇ ਹਲਕਾ ਸਨੌਰ ਤੋਂ ਸਾਥੀਆਂ ਸਮੇਤ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ’ਚ ਭਰੀ ਹਾਜ਼ਰੀ
ਸਨੌਰ, 12 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਾਂਗਰਸ ਸੇਵਾ ਦਲ ਯੂਥ ਬ੍ਰਿਗੇਡ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਆਪਣੇ ਸੈਂਕੜੇ ਸਾਥੀਆਂ ਅਤੇ ਯੂਥ ਵਰਕਰਾਂ ਦੇ ਵੱਡੇ ਕਾਫ਼ਲੇ ਸਮੇਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਰੰਭ ਹੋਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਵਿਚ ਪੂਰੇ ਜੋਸ਼ੋ-ਖ਼ਰੋਸ਼ ਨਾਲ ਸ਼ਮੂਲੀਅਤ ਕੀਤੀ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਗੌਰਵ ਸੰਧੂ ਨੇ ਦੱਸਿਆ ਕਿ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਦੇ ਮਕਸਦ ਨਾਲ ਉਲੀਕੀ ਗਈ ਇਸ ਇਤਿਹਾਸਕ ਸਾਈਕਲ ਯਾਤਰਾ ਦਾ ਆਗਾਜ਼ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਦੀ ਧਰਤੀ ਸ੍ਰੀ ਚਮਕੌਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ਰਧਾਪੂਰਵਕ ਨਤਮਸਤਕ ਹੋ ਕੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਕਾਂਗਰਸ ਹਾਈਕਮਾਂਡ ਅਤੇ ਸੀਨੀਅਰ ਸੂਬਾਈ ਲੀਡਰਸ਼ਿਪ ਦੀ ਅਗਵਾਈ ਹੇਠ ਕੀਤਾ ਗਿਆ।
ਸਨੌਰ, 12 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਾਂਗਰਸ ਸੇਵਾ ਦਲ ਯੂਥ ਬ੍ਰਿਗੇਡ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਆਪਣੇ ਸੈਂਕੜੇ ਸਾਥੀਆਂ ਅਤੇ ਯੂਥ ਵਰਕਰਾਂ ਦੇ ਵੱਡੇ ਕਾਫ਼ਲੇ ਸਮੇਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਰੰਭ ਹੋਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਵਿਚ ਪੂਰੇ ਜੋਸ਼ੋ-ਖ਼ਰੋਸ਼ ਨਾਲ ਸ਼ਮੂਲੀਅਤ ਕੀਤੀ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਗੌਰਵ ਸੰਧੂ ਨੇ ਦੱਸਿਆ ਕਿ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਦੇ ਮਕਸਦ ਨਾਲ ਉਲੀਕੀ ਗਈ ਇਸ ਇਤਿਹਾਸਕ ਸਾਈਕਲ ਯਾਤਰਾ ਦਾ ਆਗਾਜ਼ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਦੀ ਧਰਤੀ ਸ੍ਰੀ ਚਮਕੌਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ਰਧਾਪੂਰਵਕ ਨਤਮਸਤਕ ਹੋ ਕੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਕਾਂਗਰਸ ਹਾਈਕਮਾਂਡ ਅਤੇ ਸੀਨੀਅਰ ਸੂਬਾਈ ਲੀਡਰਸ਼ਿਪ ਦੀ ਅਗਵਾਈ ਹੇਠ ਕੀਤਾ ਗਿਆ। ਪੱਤਰਕਾਰਾਂ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਗੌਰਵ ਸੰਧੂ ਨੇ ਸੂਬੇ ਦੀ ਮੌਜੂਦਾ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਮੁੱਖ ਉਦੇਸ਼ ਪੰਜਾਬ ਨੂੰ ਨਸ਼ਿਆਂ ਦੇ ਵਧ ਰਹੇ ਦੈਂਤ, ਬੇਲਗਾਮ ਹੋ ਚੁੱਕੇ ਗੈਂਗਸਟਰਵਾਦ, ਸਿਖ਼ਰਾਂ ’ਤੇ ਪੁੱਜੇ ਭ੍ਰਿਸ਼ਟਾਚਾਰ, ਦਿੱਲੀ ਦੇ ਇਸ਼ਾਰਿਆਂ ’ਤੇ ਚੱਲਣ ਵਾਲੇ ਬਾਹਰੀ ਰਾਜ ਅਤੇ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਤਬਾਹ ਕਰ ਰਹੀ ਨਾਜਾਇਜ਼ ਮਾਈਨਿੰਗ ਵਰਗੀਆਂ ਗੰਭੀਰ ਤੇ ਘਾਤਕ ਸਮੱਸਿਆਵਾਂ ਤੋਂ ਮੁਕਤ ਕਰਵਾਉਣ ਲਈ ਜਨਤਾ ਨੂੰ ਲਾਮਬੰਦ ਕਰਨਾ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸਾਡੇ ਸੂਬੇ ਦਾ ਸੁਨਹਿਰੀ ਭਵਿੱਖ ਅਤੇ ਰੀੜ੍ਹ ਦੀ ਹੱਡੀ ਹੈ। ਅਜੋਕੇ ਨਾਜ਼ੁਕ ਦੌਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੀ ਦਲਦਲ ਵਿੱਚੋਂ ਕੱਢ ਕੇ ਰੁਜ਼ਗਾਰ, ਖੇਡਾਂ ਅਤੇ ਉਸਾਰੂ ਕੰਮਾਂ ਵੱਲ ਸਹੀ ਦਿਸ਼ਾ ਪ੍ਰਦਾਨ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੇਵਲ ਇੱਕ ਰਸਮੀ ਸਾਈਕਲ ਯਾਤਰਾ ਨਹੀਂ, ਸਗੋਂ ਪੰਜਾਬ ਦੀ ਜਵਾਨੀ ਦੀ ਹੋਂਦ ਨੂੰ ਬਚਾਉਣ, ਸੂਬੇ ਦੇ ਅਸਲ ਤੇ ਭਖਦੇ ਮੁੱਦਿਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਉਭਾਰਨ ਅਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਨੂੰ ਇੱਕਜੁੱਟ ਹੋ ਕੇ ਬੁਲੰਦ ਕਰਨ ਦਾ ਇੱਕ ਇਤਿਹਾਸਕ ਸੁਨੇਹਾ ਸਾਬਤ ਹੋਵੇਗੀ, ਜੋ ਸੂਬੇ ਦੀ ਸਿਆਸਤ ਵਿੱਚ ਵੱਡਾ ਬਦਲਾਅ ਲਿਆਵੇਗੀ। ਅੰਤ ਵਿਚ ਗੌਰਵ ਸੰਧੂ ਨੇ ਹਲਕਾ ਸਨੌਰ ਤੋਂ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਸਾਥੀਆਂ ਅਤੇ ਨੌਜਵਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪੰਜਾਬ ਦੀ ਮੁੜ ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਨੌਜਵਾਨ ਪੀੜ੍ਹੀ ਦੇ ਉਜਵਲ ਭਵਿੱਖ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਇਸ ਮੌਕੇ ਹਲਕਾ ਸਨੌਰ ਦੇ ਕਈ ਪ੍ਰਮੁੱਖ ਕਾਂਗਰਸੀ ਆਗੂ ਅਤੇ ਯੂਥ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।