13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦਿੱਤੀਆਂ ਮੁਬਾਰਕਾਂ

ਸਨੌਰ, 12 ਨਵੰਬਰ (ਸੋਖਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਦਿੱਤੇ ਜਾ ਰਹੇ ਰੁਜ਼ਗਾਰ ਦੀ ਲੜੀ ਤਹਿਤ ਹਲਕਾ ਸਨੌਰ ਅਧੀਨ ਨਵ-ਨਿਯੁਕਤ ਹੋਈਆਂ ਆਂਗਣਵਾੜੀ ਵਰਕਰਾਂ ਦਾ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਵਿਸ਼ੇਸ਼ ਤੌਰ ‘ਤੇ ਮੂੰਹ ਮਿੱਠਾ ਕਰਵਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਹਾਰਦਿਕ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਸੀ.

Ad Position 21
No active advertisement
ਅਜੀਤ ਡੈਸਕ 13-11-2026
ਸਨੌਰ, 12 ਨਵੰਬਰ (ਸੋਖਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਦਿੱਤੇ ਜਾ ਰਹੇ ਰੁਜ਼ਗਾਰ ਦੀ ਲੜੀ ਤਹਿਤ ਹਲਕਾ ਸਨੌਰ ਅਧੀਨ ਨਵ-ਨਿਯੁਕਤ ਹੋਈਆਂ ਆਂਗਣਵਾੜੀ ਵਰਕਰਾਂ ਦਾ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਵਿਸ਼ੇਸ਼ ਤੌਰ ‘ਤੇ ਮੂੰਹ ਮਿੱਠਾ ਕਰਵਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਹਾਰਦਿਕ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਸੀ.ਡੀ.ਪੀ.ਓ. ਸੁਪ੍ਰੀਤ ਬਾਜਵਾ, ਸੀਨੀਅਰ ਅਸਿਸਟੈਂਟ ਜਗਜੀਤ ਸਿੰਘ, ਸੁਪਰਵਾਈਜ਼ਰ ਨਿਰਮਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਨ੍ਹਾਂ ਨਵ-ਨਿਯੁਕਤ ਵਰਕਰਾਂ ਵਿੱਚ ਅੰਜੂ ਰਾਣੀ ਪਿੰਡ ਚਰਾਸੋਂ, ਕਮਲਜੀਤ ਕੌਰ ਪਿੰਡ ਨੌਗਾਵਾਂ, ਅਮਨਪ੍ਰੀਤ ਕੌਰ ਪਿੰਡ ਪਹਾੜੀਪੁਰ, ਰਜਨੀ ਪਿੰਡ ਬੱਲਾਂ, ਸਰੋਜ ਕੁਮਾਰੀ ਪਿੰਡ ਡੰਡੋਆ, ਸੋਨਮ ਦੇਵੀ ਪਿੰਡ ਮਹਾਦੀਪੁਰ, ਨਗੀਤਾ ਰਾਣੀ ਪਿੰਡ ਪੰਜੋਲਾ, ਹਰਪ੍ਰੀਤ ਕੌਰ ਪਿੰਡ ਅਸਰਪੁਰ, ਅੰਨੂ ਦੇਵੀ ਪਿੰਡ ਨਗਰ ਅਤੇ ਮੀਨਾ ਰਾਣੀ ਪਿੰਡ ਨੂਰਖੇੜੀਆਂ ਸ਼ਾਮਲ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ ਪੂਰੀ ਪਾਰਦਰਸ਼ਤਾ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਤਾਂ ਜੋ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ, ਖ਼ਾਸ ਕਰਕੇ ਬੱਚਿਆਂ ਅਤੇ ਮਾਵਾਂ ਦੀ ਸਿਹਤ ਤੇ ਪੋਸ਼ਣ ਸਬੰਧੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਸਹੀ ਢੰਗ ਨਾਲ ਪਹੁੰਚ ਸਕੇ। ਇਸ ਦੌਰਾਨ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕਰਮ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਾਮ ਇੰਦਰ ਸਿੰਘ ਜਮਨਾ, ਬਲਾਕ ਪ੍ਰਧਾਨ ਦਵਿੰਦਰ ਮਾੜੂ, ਸਰਪੰਚ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ‘ਆਪ’ ਆਗੂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਕਾਂਗਰਸ ਦੀ ਸਰਕਾਰ ਬਣਨਾ ਤੈਅ-ਕਾਕਾ ਰਣਦੀਪ ਸਿੰਘ ਅਗਲੀ ਖ਼ਬਰ ਪਟਿਆਲੇ ਅਤੇ ਫ਼ਤਹਿਗੜ੍ਹ ਸਾਹਿਬ ਕੰਨਾ ਦੇ ਮੁਫ਼ਤ ਟੈਸਟ ਅਤੇ 50 ਫ਼ੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲਬਧ
Ad Position 24