13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਨਾਜ ਮੰਡੀ ’ਚ ਬੋਲੀ ਨਾ ਹੋਣ ਕਾਰਨ ਕਿਸਾਨਾਂ ਤੇ ਆੜਤੀਆਂ ਵਲੋਂ ਧਰਨਾ ਪ੍ਰਦਰਸ਼ਨ

ਭਾਦਸੋਂ, 12 ਨਵੰਬਰ (ਪੱਤਰ ਪ੍ਰੇਰਕ)-ਉਂਝ ਤਾਂ ਪੂਰੇ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਬੰਦ ਹੈ ਜਿਸ ਕਰਕੇ ਅੱਜ ਅਨਾਜ ਮੰਡੀ ਲੌਟ ’ਚ ਪਿਛਲੇ 6 ਨਵੰਬਰ ਤੋਂ ਅਨਾਜ ਮੰਡੀ ਲੌਟ ਵਿਖੇ ਝੋਨੇ ਦੀ ਬੋਲੀ ਨਾ ਹੋਣ ਕਾਰਨ ਮੰਡੀ ਵਿਚ ਝੋਨੇ ਦੇ ਅੰਬਾਰ ਲੱਗੇ ਪਏ ਹਨ, ਜਿਸ ਕਰਕੇ ਆੜ੍ਹਤੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਪਟਿਆਲਾ-ਭਾਦਸੋਂ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿਚ ਆੜਤੀਆ ਐਸੋਸੀਏਸ਼ਨ ਪ੍ਰਧਾਨ ਪਵਨ ਘਈ ਤੇ ਗੁਰਬਚਨ ਸਿੰਘ ਕਨਸੂਹਾ ਜ਼ਿਲਾ ਪ੍ਰਧਾਨ ਬੀ.

Ad Position 21
No active advertisement
ਅਜੀਤ ਡੈਸਕ 13-11-2026
ਭਾਦਸੋਂ, 12 ਨਵੰਬਰ (ਪੱਤਰ ਪ੍ਰੇਰਕ)-ਉਂਝ ਤਾਂ ਪੂਰੇ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਬੰਦ ਹੈ ਜਿਸ ਕਰਕੇ ਅੱਜ ਅਨਾਜ ਮੰਡੀ ਲੌਟ ’ਚ ਪਿਛਲੇ 6 ਨਵੰਬਰ ਤੋਂ ਅਨਾਜ ਮੰਡੀ ਲੌਟ ਵਿਖੇ ਝੋਨੇ ਦੀ ਬੋਲੀ ਨਾ ਹੋਣ ਕਾਰਨ ਮੰਡੀ ਵਿਚ ਝੋਨੇ ਦੇ ਅੰਬਾਰ ਲੱਗੇ ਪਏ ਹਨ, ਜਿਸ ਕਰਕੇ ਆੜ੍ਹਤੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਪਟਿਆਲਾ-ਭਾਦਸੋਂ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿਚ ਆੜਤੀਆ ਐਸੋਸੀਏਸ਼ਨ ਪ੍ਰਧਾਨ ਪਵਨ ਘਈ ਤੇ ਗੁਰਬਚਨ ਸਿੰਘ ਕਨਸੂਹਾ ਜ਼ਿਲਾ ਪ੍ਰਧਾਨ ਬੀ.ਕੇ.ਯੂ. ਡਕੌਂਦਾ, ਕਿਸਾਨ ਯੂਨੀਅਨ ਕਾਦੀਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਸਾਨ ਯੂਨੀਅਨ ਰਾਜੇਵਾਲ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਝੋਨੇ ਦੀ ਬੋਲੀ ਕਰਵਾ ਕੇ ਨਿਰਵਿਘਨ ਖਰੀਦ ਕੀਤੀ ਜਾਵੇ। ਇਸ ਤੋਂ ਇਲਾਵਾ ਪਵਨ ਘਈ ਪ੍ਰਧਾਨ ਨੇ ਦੱਸਿਆ ਕਿ ਅਨਾਜ ਮੰਡੀ ਲੌਟ ’ਚ 50 ਹਜ਼ਾਰ ਦੇ ਕਰੀਬ ਝੋਨੇ ਦੇ ਕੱਟੇ ਪਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 20 ਫ਼ੀਸਦੀ ਫਸਲ ਅਜੇ ਖੇਤਾਂ ਵਿਚੋਂ ਆਉਣੀ ਹੈ ਇਸ ਲਈ ਕਿਸਾਨਾਂ ਅਤੇ ਆੜਤੀਆਂ ਦੀ ਸਮੱਸਿਆ ਨੂੰ ਵੇਖਦੇ ਹੋਏ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਧਰਨੇ ਪ੍ਰਦਰਸ਼ਨ ’ਚ ਪਹੁੰਚ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆੜਤੀਆਂ ਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇਗਾ। ਇਸ ਮੌਕੇ ਲਖਵੀਰ ਸਿੰਘ ਲੌਟ, ਹਰਫੂਲ ਸਿੰਘ ਭੰਗੂ, ਕਰਨੈਲ ਸਿੰਘ, ਸਤਨਾਮ ਸਿੰਘ ਧਨੌਰਾ, ਸੁਰਜੀਤ ਸਿੰਘ ਲੌਟ, ਮਹਿੰਦਰ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਗੁਲਸ਼ਨ ਕੁਮਾਰ, ਪ੍ਰਵੀਨ ਕੁਮਾਰ, ਤੀਰਥ ਰਾਮ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਪਿੰਡਾਂ ਦੇ ਵਸਨੀਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਪਟਿਆਲਾ ਅਨਾਜ ਮੰਡੀ ਦਾ ਦੌਰਾ ਅਗਲੀ ਖ਼ਬਰ ਐਸ.ਐਸ.ਆਰ.-2026 ਤਹਿਤ ਡੀ.ਸੀ. ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Ad Position 24