ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਨੂੰ ਸਦਮਾ, ਪਤਨੀ ਪਰਮਿੰਦਰ ਕੌਰ ਦਾ ਦਿਹਾਂਤ
ਪਟਿਆਲਾ, 12 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਪਰਮਿੰਦਰ ਕੌਰ ਦਾ ਬੀਤੀ ਦੇਰ ਰਾਤ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਪਰਮਿੰਦਰ ਕੌਰ ਪਿਛਲੇ ਦਿਨੀਂ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਜਿਸ ਕਾਰਨ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਸਨ।
ਪਟਿਆਲਾ, 12 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਪਰਮਿੰਦਰ ਕੌਰ ਦਾ ਬੀਤੀ ਦੇਰ ਰਾਤ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਪਰਮਿੰਦਰ ਕੌਰ ਪਿਛਲੇ ਦਿਨੀਂ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਜਿਸ ਕਾਰਨ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ ਪਰ ਬੀਤੀ ਦੇਰ ਰਾਤ ਉਹ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 13 ਨਵੰਬਰ ਨੂੰ 3 ਵਜੇ ਤ੍ਰਿਪੜੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ਜਸਪਾਲ ਸਿੰਘ ਢਿੱਲੋਂ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪਰਿਵਾਰ ਨਾਲ ਹਮਦਰਦੀ ਸਾਂਝੀ ਕੀਤੀ ਗਈ। ਪਟਿਆਲਾ ਤੋਂ ਅਜੀਤ ਉਪ ਦਫਤਰ ਦੀ ਸਮੁਚੀ ਟੀਮ ਵਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਸਪਾਲ ਸਿੰਘ ਢਿੱਲੋਂ ਨੇ ਲੰਮਾ ਸਮਾਂ ਪਟਿਆਲਾ ਤੋਂ ਅਦਾਰਾ ‘ਅਜੀਤ’ ਲਈ ਆਪਣੀਆਂ ਪੱਤਰਕਾਰੀ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀ ਪਤਨੀ ਦੇ ਅਚਾਨਕ ਵਿਛੋੜੇ ਦੀ ਖ਼ਬਰ ਮਿਲਦਿਆਂ ਹੀ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਪੱਤਰਕਾਰ ਭਾਈਚਾਰੇ ਦੀਆਂ ਸ਼ਖ਼ਸੀਅਤਾਂ ਵੱਲੋਂ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।