ਲਾਪਤਾ 16 ਸਾਲਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ’ਚੋਂ ਬਰਾਮਦ
ਸਮਾਣਾ, 12 ਨਵੰਬਰ (ਹਰਵਿੰਦਰ ਸਿੰਘ ਟੋਨੀ)-ਥਾਣਾ ਸਦਰ ਸਮਾਣਾ ਅਧੀਨ ਆਉਂਦੀ ਪੁਲਿਸ ਚੌਂਕੀ ਗਾਜੇਵਾਸ ਦੇ ਪਿੰਡ ਖਤਰੀਵਾਲਾ ਦੇ 16 ਸਾਲਾ ਨੌਜਵਾਨ ਦੀ ਲਾਸ਼ ਹਰਿਆਣਾ ਦੇ ਪਿੰਡ ਭੂਨਾ ਨੇੜੇ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ ਹੈ। ਨੌਜਵਾਨ 7 ਨਵੰਬਰ ਨੂੰ ਘਰੋਂ ਮੋਟਰਸਾਈਕਲ ਲੈ ਕੇ ਗਿਆ ਸੀ, ਪਰ ਵਾਪਸ ਨਹੀਂ ਪਰਤਿਆ।
ਲ
ਲਵਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ
13-11-2026
ਸਮਾਣਾ, 12 ਨਵੰਬਰ (ਹਰਵਿੰਦਰ ਸਿੰਘ ਟੋਨੀ)-ਥਾਣਾ ਸਦਰ ਸਮਾਣਾ ਅਧੀਨ ਆਉਂਦੀ ਪੁਲਿਸ ਚੌਂਕੀ ਗਾਜੇਵਾਸ ਦੇ ਪਿੰਡ ਖਤਰੀਵਾਲਾ ਦੇ 16 ਸਾਲਾ ਨੌਜਵਾਨ ਦੀ ਲਾਸ਼ ਹਰਿਆਣਾ ਦੇ ਪਿੰਡ ਭੂਨਾ ਨੇੜੇ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ ਹੈ। ਨੌਜਵਾਨ 7 ਨਵੰਬਰ ਨੂੰ ਘਰੋਂ ਮੋਟਰਸਾਈਕਲ ਲੈ ਕੇ ਗਿਆ ਸੀ, ਪਰ ਵਾਪਸ ਨਹੀਂ ਪਰਤਿਆ। ਪੁਲਿਸ ਚੌਂਕੀ ਗਾਜੇਵਾਸ ਵਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਸਮਾਣਾ ਦੇ ਸਰਕਾਰੀ ਹਸਪਤਾਲ ਵਿਚ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸ ਸੰਬੰਧੀ ਪਿੰਡ ਖਤਰੀਵਾਲਾ ਦੇ ਸਾਬਕਾ ਸਰਪੰਚ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ (16) ਪੁੱਤਰ ਜਸਵਿੰਦਰ ਸਿੰਘ 11ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ 7 ਨਵੰਬਰ ਨੂੰ ਸ਼ਾਮ ਕਰੀਬ 5 ਵਜੇ ਘਰੋਂ ਮੋਟਰਸਾਈਕਲ ਲੈ ਕੇ ਗਿਆ ਸੀ ਪਰ ਦੇਰ ਸ਼ਾਮ ਤੱਕ ਵਾਪਸ ਨਹੀਂ ਪਰਤਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪਰਿਵਾਰਕ ਮੈਂਬਰ ਉਸ ਦੀ ਭਾਲ ਕਰਦੇ ਹੋਏ ਖਨੌਰੀ ਸਥਿਤ ਭਾਖੜਾ ਨਹਿਰ ਤੱਕ ਵੀ ਪਹੁੰਚੇ ਸਨ। ਸਾਬਕਾ ਸਰਪੰਚ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦੀ ਲਾਸ਼ ਹਰਿਆਣਾ ਦੇ ਭੂਨਾ ਨੇੜੇ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਨੇ ਇਹ ਕਦਮ ਕਿਉਂ ਚੁੱਕਿਆ ਅਤੇ ਉਹ ਭਾਖੜਾ ਨਹਿਰ ਤੱਕ ਕਿਵੇਂ ਪਹੁੰਚਿਆ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਪਰਿਵਾਰ ਵਿੱਚ ਕਿਸੇ ਤਰ੍ਹਾਂ ਦਾ ਕੋਈ ਲੜਾਈ-ਝਗੜਾ ਜਾਂ ਵਿਵਾਦ ਵੀ ਨਹੀਂ ਸੀ। ਪੁਲਿਸ ਚੌਂਕੀ ਗਾਜੇਵਾਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਸਮਾਣਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।