12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੀ.ਸੀ.ਐਸ. ਪ੍ਰੀਖਿਆ ਦੇ ਨਤੀਜਿਆਂ ’ਤੇ ਉੱਠੇ ਸਵਾਲਾਂ ਦੀ ਨਿਰਪੱਖ ਜਾਂਚ ਕਰਵਾਏ ਸਰਕਾਰ-ਜਥੇਦਾਰ ਹਰਦਿਆਲ ਸਿੰਘ ਭੱਟੀ

ਪਟਿਆਲਾ, 12 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਪੰਜਾਬ ਸਿਵਲ ਸਰਵਿਸਿਜ਼ (ਪੀ. ਸੀ.

Ad Position 21
No active advertisement
ਅਜੀਤ ਡੈਸਕ 13-11-2026
ਪਟਿਆਲਾ, 12 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਪ੍ਰੀਖਿਆ-2025 ਦੇ ਮੁੱਖ ਨਤੀਜਿਆਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਉਠਾਏ ਜਾ ਰਹੇ ਸਵਾਲਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਤੋਂ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਨਾਲ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਜੁੜਿਆ ਹੋਇਆ ਹੈ, ਇਸ ਲਈ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣੀ ਜ਼ਰੂਰੀ ਹੈ। ਜਥੇਦਾਰ ਭੱਟੀ ਨੇ ਕਿਹਾ ਕਿ ਪੀ.ਸੀ.ਐਸ.-2025 ਦੀਆਂ 331 ਆਸਾਮੀਆਂ ਲਈ ਮੁੱਖ ਪ੍ਰੀਖਿਆ ਤੋਂ ਬਾਅਦ 751 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਹੈ। ਨਤੀਜਿਆਂ ਵਿਚ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੀ ਸਫ਼ਲਤਾ ਅਤੇ ਕੁਝ ਪ੍ਰੀਖਿਆ ਕੇਂਦਰਾਂ ਤੇ ਕਮਰਿਆਂ ਵਿਚੋਂ ਵੱਡੀ ਗਿਣਤੀ ਵਿਚ ਉਮੀਦਵਾਰਾਂ ਦੀ ਚੋਣ ਹੋਣ ਸੰਬੰਧੀ ਸਵਾਲ ਉੱਠ ਰਹੇ ਹਨ, ਜਿਨ੍ਹਾਂ ਦਾ ਤੱਥਾਂ ਸਮੇਤ ਜਵਾਬ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਬਾਇਓਮੈਟ੍ਰਿਕ ਹਾਜ਼ਰੀ, ਸੀ.ਸੀ.ਟੀ.ਵੀ. ਕੈਮਰਿਆਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਪਰ ਉਮੀਦਵਾਰਾਂ ਦੇ ਸ਼ੰਕੇ ਦੂਰ ਕਰਨ ਲਈ ਦਸਤਾਵੇਜ਼ੀ ਸਬੂਤ ਜਨਤਕ ਕੀਤੇ ਜਾਣੇ ਚਾਹੀਦੇ ਹਨ। ਜਥੇਦਾਰ ਭੱਟੀ ਨੇ ਮੰਗ ਕੀਤੀ ਕਿ ਪ੍ਰੀਖਿਆ ਕੇਂਦਰਾਂ ਦੀ ਸੀ.ਸੀ.ਟੀ.ਵੀ. ਫੁਟੇਜ, ਬਾਇਓਮੈਟ੍ਰਿਕ ਹਾਜ਼ਰੀ, ਉੱਤਰ-ਪੱਤਰੀਆਂ ਦੇ ਮੁਲਾਂਕਣ ਅਤੇ ਨਤੀਜੇ ਤਿਆਰ ਕਰਨ ਦੀ ਸਮੁੱਚੀ ਪ੍ਰਕਿਰਿਆ ਦੀ ਸੁਤੰਤਰ ਜਾਂਚ ਕਰਵਾਈ ਜਾਵੇ। ਲੋੜ ਪੈਣ ’ਤੇ ਸੀ.ਬੀ.ਆਈ. ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਅਤੇ ਜਾਂਚ ਮੁਕੰਮਲ ਹੋਣ ਤੱਕ ਇੰਟਰਵਿਊ ਪ੍ਰਕਿਰਿਆ ਰੋਕੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀਆਂ ਵਿਚ ਸਿਫ਼ਾਰਸ਼ ਜਾਂ ਪ੍ਰਭਾਵ ਦੀ ਬਜਾਏ ਮੈਰਿਟ ਨੂੰ ਪਹਿਲ ਮਿਲਣੀ ਚਾਹੀਦੀ ਹੈ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਹਰ ਯੋਗ ਉਮੀਦਵਾਰ ਨੂੰ ਬਰਾਬਰ ਮੌਕਾ ਮਿਲੇ। ਪੀ.ਸੀ.ਐਸ. ਵਰਗੀ ਵੱਕਾਰੀ ਪ੍ਰੀਖਿਆ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣੀ ਸਮੇਂ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ 2023- ਬੈਚ ਦੇ ਆਈ.ਏ.ਐਸ. ਅਧਿਕਾਰੀ ਸੁਨੀਲ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਨਗਰ ਨਿਗਮ ਦੇ 30 ਵਾਰਡਾਂ ਦੀ ਚੋਣ 28 ਨਵੰਬਰ ਨੂੰ, ਸਿਆਸੀ ਪਾਰਟੀਆਂ ਹੋਈਆਂ ਪੱਬਾਂ ਭਾਰ
Ad Position 24