ਪੰਜਾਬ ਸਰਕਾਰ ਵਲੋਂ ਪਿੰਡਾਂ ’ਚ ਕਰਵਾਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਲੋਕ ਮੁੜ ‘ਆਪ’ ਦੀ ਸਰਕਾਰ ਬਣਾਉਣਗੇ-ਦਰਸ਼ਨ ਸਿੰਘ ਧਾਲੀਵਾਲ
ਡਕਾਲਾ, 12 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਉੱਘੇ ਪ੍ਰਵਾਸੀ ਭਾਰਤੀ ਅਤੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਮਾਣਾ ਅਧੀਨ ਪੈਂਦੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਕਈ ਵਿਕਾਸ ਕਾਰਜ ਕਰਵਾਏ ਗਏ ਹਨ।
ਡਕਾਲਾ, 12 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਉੱਘੇ ਪ੍ਰਵਾਸੀ ਭਾਰਤੀ ਅਤੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਮਾਣਾ ਅਧੀਨ ਪੈਂਦੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਪਿੰਡਾਂ ਦਾ ਵਿਕਾਸ ਬਹੁਤ ਜ਼ਰੂਰੀ ਹੈ। ਪਿੰਡਾਂ ਵਿਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਲਾਭ ਪਿੰਡਾਂ ਦੇ ਵਸਨੀਕਾਂ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਧਿਆਨ ਵਿਚ ਰੱਖ ਕੇ ਆਪਣਾ ਫੈਸਲਾ ਕਰਨਗੇ। ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਗੋਸ਼ਾ ਢੀਂਡਸਾ ਸਰਪੰਚ ਕੱਲਰ ਭੈਣੀ, ਗੁਰਤੇਜ ਸਿੰਘ ਕਰਹਾਲੀ ਸਾਹਿਬ, ਅਰਸ਼ੀ ਸਰਪੰਚ ਖੇੜਕੀ, ਮਾਸਟਰ ਗੁਰਮੁਖ ਸਿੰਘ ਖੇੜਕੀ ਅਤੇ ਸੁਖੀ ਪੀ.ਏ. ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।