ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਤੇ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਤੇ ਚੋਣ ਕਮਿਸ਼ਨ ਨੂੰ ਮੰਗ ਪੱਤਰ
ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸਮਾਣਾ ਦੇ ਆਗੂ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾ ਅਤੇ ਪਾਰਟੀ ਦੇ ਸਮੂਹ ਵਰਕਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਮੰਗ ਪੱਤਰ ਭੇਜ ਕੇ ਪਾਰਟੀ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਅਤੇ ਪਾਰਟੀ ਨੂੰ ਬਤੌਰ ਸਿਆਸੀ ਪਾਰਟੀ ਰਜਿਸਟਰਡ ਕਰਨ ਦੀ ਮੰਗ ਕੀਤੀ ਗਈ ਹੈ। ਸ਼ਹਿਰ ਵਿਚ ਕੀਤੇ ਰੋਸ ਮਾਰਚ ਮਗਰੋਂ ਉਪ ਮੰਡਲ ਮੈਜਿਸਟ੍ਰੇਟ ਰਾਹੀਂ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸਮਾਣਾ ਦੇ ਆਗੂ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾ ਅਤੇ ਪਾਰਟੀ ਦੇ ਸਮੂਹ ਵਰਕਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਮੰਗ ਪੱਤਰ ਭੇਜ ਕੇ ਪਾਰਟੀ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਅਤੇ ਪਾਰਟੀ ਨੂੰ ਬਤੌਰ ਸਿਆਸੀ ਪਾਰਟੀ ਰਜਿਸਟਰਡ ਕਰਨ ਦੀ ਮੰਗ ਕੀਤੀ ਗਈ ਹੈ। ਸ਼ਹਿਰ ਵਿਚ ਕੀਤੇ ਰੋਸ ਮਾਰਚ ਮਗਰੋਂ ਉਪ ਮੰਡਲ ਮੈਜਿਸਟ੍ਰੇਟ ਰਾਹੀਂ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਚੁਣੇ ਹੋਏ ਲੋਕ ਨੁਮਾਇੰਦੇ ਦੀ ਗੈਰ-ਮੌਜੂਦਗੀ ਕਾਰਨ ਹਲਕੇ ਦੇ ਲੋਕਾਂ ਨੂੰ ਆਪਣੇ ਨੁਮਾਇੰਦੇ ਨਾਲ ਸਿੱਧਾ ਸੰਪਰਕ ਕਰਨ ਅਤੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਤੱਕ ਪਹੁੰਚਾਉਣ ਵਿੱਚ ਮੁਸ਼ਕਲ ਆ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅਕਾਲ ਚਲਾਣੇ ਦਾ ਜ਼ਿਕਰ ਕਰਦਿਆਂ ਪੈਰੋਲ ਦੀ ਮੰਗ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਅਪੀਲ ਕੀਤੀ ਗਈ। ਇਸੇ ਤਰ੍ਹਾਂ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜੇ ਮੰਗ ਪੱਤਰ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਰਸਮੀ ਤੌਰ ‘ਤੇ ਸਿਆਸੀ ਪਾਰਟੀ ਵਜੋਂ ਰਜਿਸਟਰਡ ਕਰਨ ਦੀ ਮੰਗ ਕੀਤੀ ਗਈ। ਪੱਤਰ ਵਿਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਇਲਾਵਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਵਰਕਰਾਂ ਨੇ ਚੋਣ ਕਮਿਸ਼ਨ ਨੂੰ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਮਾਮਲੇ ‘ਤੇ ਪਹਿਲ ਦੇ ਆਧਾਰ ‘ਤੇ ਵਿਚਾਰ ਕਰਕੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਮੰਗ ਪੱਤਰਾਂ ‘ ਤੇ ਭਾਈ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾ ਅਤੇ ਸਮੂਹ ਵਰਕਰਾਂ ਦੇ ਦਸਤਖ਼ਤ ਹਨ।