13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਈ ਅੰਮ੍ਰਿਤਪਾਲ ਸਿੰਘ ਨੂੰ ਵੱਧ ਸਮੇਂ ਦੀ ਪੈਰੋਲ ਦਿੱਤੀ ਜਾਵੇ-ਸਤਵਿੰਦਰ ਸਿੰਘ ਟੌਹੜਾ ਸਿਰਫ਼ ਇਕ ਦਿਨ ਦੀ ਪੈਰੋਲ ਦੇਣਾ ਮੰਦਭਾਗਾ , ਪਰਿਵਾਰਕ ਰਸਮਾਂ ਨਿਭਾਉਣ ਲਈ ਲੋੜੀਂਦਾ ਸਮਾਂ ਦੇਣ ਦੀ ਕੀਤੀ ਮੰਗ

ਪਟਿਆਲਾ , 13 ਨਵੰਬਰ ( ਗੁਰਵਿੰਦਰ ਸਿੰਘ ਔਲਖ )- ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਤਵਿੰਦਰ ਸਿੰਘ ਟੌਹੜਾ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਕੇਂਦਰ ਸਰਕਾਰ ਵਲੋਂ ਸਿਰਫ਼ ਇਕ ਦਿਨ ਦੀ ਪੈਰੋਲ ਦਿੱਤੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪਰਿਵਾਰਕ ਦੁੱਖ ਦੀ ਇਸ ਘੜੀ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਪੂਰੀ ਮਰਿਆਦਾ ਅਤੇ ਪਰਿਵਾਰਕ ਰੀਤੀ - ਰਿਵਾਜਾਂ ਅਨੁਸਾਰ ਨਿਭਾਉਣ ਲਈ ਵੱਧ ਸਮਾਂ ਦਿੱਤਾ ਜਾਣਾ ਚਾਹੀਦਾ ਹੈ ।

Ad Position 21
No active advertisement
ਅਜੀਤ ਡੈਸਕ 14-11-2026
ਪਟਿਆਲਾ , 13 ਨਵੰਬਰ ( ਗੁਰਵਿੰਦਰ ਸਿੰਘ ਔਲਖ )- ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਤਵਿੰਦਰ ਸਿੰਘ ਟੌਹੜਾ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਕੇਂਦਰ ਸਰਕਾਰ ਵਲੋਂ ਸਿਰਫ਼ ਇਕ ਦਿਨ ਦੀ ਪੈਰੋਲ ਦਿੱਤੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪਰਿਵਾਰਕ ਦੁੱਖ ਦੀ ਇਸ ਘੜੀ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਪੂਰੀ ਮਰਿਆਦਾ ਅਤੇ ਪਰਿਵਾਰਕ ਰੀਤੀ - ਰਿਵਾਜਾਂ ਅਨੁਸਾਰ ਨਿਭਾਉਣ ਲਈ ਵੱਧ ਸਮਾਂ ਦਿੱਤਾ ਜਾਣਾ ਚਾਹੀਦਾ ਹੈ । ਸਤਵਿੰਦਰ ਸਿੰਘ ਟੋਹੜਾ ਨੇ ਕਿਹਾ ਕਿ ਇਕ ਪਾਸੇ ਦੇਸ਼ ਵਿਚ ਲੋਕਤੰਤਰ ਅਤੇ ਲੋਕਤੰਤਰੀ ਕਦਰਾਂ - ਕੀਮਤਾਂ ਦੀ ਰਾਖੀ ਦੀ ਗੱਲ ਕੀਤੀ ਜਾਂਦੀ ਹੈ , ਜਦਕਿ ਦੂਜੇ ਪਾਸੇ ਲੋਕਤੰਤਰੀ ਪ੍ਰਕਿਰਿਆ ਰਾਹੀਂ ਚੁਣੇ ਗਏ ਸੰਸਦ ਮੈਂਬਰ ਨੂੰ ਆਪਣੇ ਪਰਿਵਾਰਕ ਫਰਜ਼ ਨਿਭਾਉਣ ਲਈ ਵੀ ਲੋੜੀਂਦਾ ਸਮਾਂ ਨਹੀਂ ਦਿੱਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਲਈ ਆਪਣੇ ਪਰਿਵਾਰ ਦੇ ਬਜ਼ੁਰਗ ਮੈਂਬਰ ਦੇ ਅਕਾਲ ਚਲਾਣੇ ਮੌਕੇ ਅੰਤਿਮ ਰਸਮਾਂ ਵਿਚ ਸ਼ਾਮਲ ਹੋਣਾ ਇਕ ਅਹਿਮ ਪਰਿਵਾਰਕ ਅਤੇ ਸਮਾਜਿਕ ਜ਼ਿੰਮੇਵਾਰੀ ਹੁੰਦੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਹਮਦਰਦੀ ਅਤੇ ਮਨੁੱਖੀ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮਿਆਦ ਵਿਚ ਵਾਧਾ ਕਰਨਾ ਚਾਹੀਦਾ ਹੈ , ਤਾਂ ਜੋ ਉਹ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਪਰਿਵਾਰ ਸਮੇਤ ਢੰਗ ਨਾਲ ਸ਼ਮੂਲੀਅਤ ਕਰ ਸਕਣ । ਉ ਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਵਿਚ ਲਏ ਜਾਂਦੇ ਫ਼ੈਸਲਿਆਂ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਵਿਸ਼ਵਾਸ ਘਟ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਅਤੇ ਭਾਜਪਾ ਦੇ ਕਈ ਸੀਨੀਅਰ ਆਗੂ ‘ਆਪ’ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24