ਕਾਂਗਰਸ ਅਤੇ ਭਾਜਪਾ ਦੇ ਕਈ ਸੀਨੀਅਰ ਆਗੂ ‘ਆਪ’ ’ਚ ਹੋਏ ਸ਼ਾਮਿਲ
ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਚੋਣਾਂ ਦੀ ਸਰਗਰਮੀ ਦੇ ਵਿਚਕਾਰ ਪਟਿਆਲਾ ਦੀ ਸਥਾਨਕ ਸਿਆਸਤ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਅਤੇ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਕਾਂਗਰਸ ਅਤੇ ਭਾਜਪਾ ਨਾਲ ਸੰਬੰਧਿਤ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਚੋਣਾਂ ਦੀ ਸਰਗਰਮੀ ਦੇ ਵਿਚਕਾਰ ਪਟਿਆਲਾ ਦੀ ਸਥਾਨਕ ਸਿਆਸਤ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਅਤੇ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਕਾਂਗਰਸ ਅਤੇ ਭਾਜਪਾ ਨਾਲ ਸੰਬੰਧਿਤ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿਚ ਕਾਂਗਰਸ ਦੇ ਸੀਨੀਅਰ ਆਗੂ ਵਿਨੋਦ ਅਰੋੜਾ, ਸਾਬਕਾ ਡਿਪਟੀ ਮੇਅਰ ਸੋਨੂ ਸੰਗਰ, ਸਾਬਕਾ ਕੌਂਸਲਰ ਹੈਪੀ ਵਰਮਾ, ਭਾਜਪਾ ਦੇ ਸਾਬਕਾ ਮੀਤ ਪ੍ਰਧਾਨ ਚਮਨ ਲਾਲ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੀਵ ਕੱਕੜ, ਭਾਜਪਾ ਦੇ ਸਾਬਕਾ ਮੀਤ ਪ੍ਰਧਾਨ ਭੂਸ਼ਣ ਸ਼ਰਮਾ ਅਤੇ ਕਾਂਗਰਸ ਦੇ ਮੀਤ ਪ੍ਰਧਾਨ ਕਰਨ ਕੁਮਾਰ ਦੇ ਨਾਮ ਸ਼ਾਮਿਲ ਹਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪ੍ਰੇਰਨਾ ਸਦਕਾ ‘ਆਪ’ ਵਿਚ ਸ਼ਾਮਿਲ ਹੋਣ ਵਾਲੀਆਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਇਨ੍ਹਾਂ ਨੂੰ ਸਨਮਾਨਿਤ ਕੀਤਾ।