ਲਖਵੀਰ ਲੌਟ ਵਲੋਂ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸੁਖਬੀਰ ਬਲਬੇੜਾ ਦਾ ਸਨਮਾਨ
ਚੋਣ ਕਮਿਸ਼ਨ ਨੂੰ ਪਾਰਟੀ ਦੀ ਰਜਿਸਟਰੇਸ਼ਨ ਛੇਤੀ ਕਰਨ ਦੀ ਕੀਤੀ ਅਪੀਲ
ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਵੱਲੋਂ ਪਟਿਆਲਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸੁਖਬੀਰ ਸਿੰਘ ਬਲਬੇੜਾ ਦਾ ਸਨਮਾਨ ਕੀਤਾ ਗਿਆ। ਅਕਾਲੀ ਦਲ ਵਾਰਿਸ ਪੰਜਾਬ ਦੇ ਨਵੇਂ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਖਬੀਰ ਸਿੰਘ ਬਲਬੇੜਾ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਦੇ ਘਰ ਅਮਨ ਵਿਹਾਰ ਭਾਦਸੋਂ ਰੋਡ ਵਿਖੇ ਪਹੁੰਚੇ ਸਨ ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਸ
ਸੁਖਬੀਰ ਸਿੰਘ ਬਲਬੇੜਾ ਦਾ ਸਨਮਾਨ ਕਰਨ ਮੌਕੇ ਲਖਵੀਰ ਸਿੰਘ ਲੌਟ ਤੇ ਹੋਰ ਮੈਂਬਰ। ਅਜੀਤ ਤਸਵੀਰ
14-11-2026
ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਵੱਲੋਂ ਪਟਿਆਲਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸੁਖਬੀਰ ਸਿੰਘ ਬਲਬੇੜਾ ਦਾ ਸਨਮਾਨ ਕੀਤਾ ਗਿਆ। ਅਕਾਲੀ ਦਲ ਵਾਰਿਸ ਪੰਜਾਬ ਦੇ ਨਵੇਂ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਖਬੀਰ ਸਿੰਘ ਬਲਬੇੜਾ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਦੇ ਘਰ ਅਮਨ ਵਿਹਾਰ ਭਾਦਸੋਂ ਰੋਡ ਵਿਖੇ ਪਹੁੰਚੇ ਸਨ ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸਮੇਂ ਪ੍ਰੋ ਸਤਨਾਮ ਕੌਰ ਖ਼ਾਲਸਾ, ਬਲਵਿੰਦਰ ਸਿੰਘ ਭੰਗੂ, ਭੁਪਿੰਦਰ ਸਿੰਘ ਮੱਲੀ, ਗੁਲਜ਼ਾਰ ਸਿੰਘ ਨਿਰਮਾਣ, ਇੰਦਰਜੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ ਭਾਰਦਵਾਜ, ਕਰਮ ਸਿੰਘ ਅਮਨ ਵਿਹਾਰ, ਕੇਸਰ ਸਿੰਘ ਸਰਾਭਾ ਨਗਰ, ਜਗਮੀਤ ਸਿੰਘ, ਪ੍ਰਿਤਪਾਲ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਰਣਜੀਤ ਨਗਰ, ਸਰਬਜੀਤ ਸਿੰਘ ਲੰਗ, ਹਰਨੇਕ ਸਿੰਘ, ਨਿਰਮਲ ਸਿੰਘ, ਅਸ਼ੋਕ ਕੁਮਾਰ, ਗੁਰਜੰਟ ਸਿੰਘ, ਗੁਰਮੀਤ ਸਿੰਘ ਬਾਠ, ਗੁਰਦੀਪ ਸਿੰਘ, ਹਰਜਿੰਦਰ ਸਿੰਘ ਰਣਜੀਤ ਨਗਰ, ਕਰਮਜੀਤ ਸਿੰਘ ਰਣਜੀਤ ਨਗਰ ਅਤੇ ਜਰਨੈਲ ਸਿੰਘ ਖ਼ਾਲਸਾ ਨਗਰ ਵੀ ਹਾਜ਼ਰ ਸਨ। ਇਸ ਮੌਕੇ ਲਖਵੀਰ ਸਿੰਘ ਲੌਟ ਨੇ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਵਾਰਿਸ ਪੰਜਾਬ ਦੇ ਦੀ ਸਿਆਸੀ ਪਾਰਟੀ ਵਜੋਂ ਰਜਿਸਟਰੇਸ਼ਨ ਛੇਤੀ ਕੀਤੀ ਜਾਵੇ। ਉਹਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀ ਇਹ ਧਾਰਨਾ ਗਲਤ ਹੈ ਕਿ ਇਹ ਪਾਰਟੀ ਵੱਖਵਾਦੀਆਂ ਦੀ ਪਾਰਟੀ ਹੈ ਜਦੋਂਕਿ ਅਸਲ ਵਿਚ ਇਹ ਪੰਜਾਬੀਆਂ ਦੀ ਪ੍ਰਤੀਨਿਧ ਜਮਾਤ ਹੈ ਤੇ ਇਸਦੇ ਮੈਂਬਰਾਂ ਵਿਚ ਸਿਰਫ ਤੇ ਸਿਰਫ ਪੰਜਾਬ ਦੇ ਮੂਲ ਨਿਵਾਸੀ ਪੰਜਾਬੀ ਹੀ ਮੈਂਬਰ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬੀ ਮਿਲ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਭਲਾਈ ਵਾਸਤੇ ਕੰਮ ਕਰਨਾ ਚਾਹੁੰਦੇ ਹਨ ਤੇ ਭਾਈ ਅੰਮ੍ਰਿਤਪਾਲ ਸਿੰਘ ਬਤੌਰ ਐਮ ਪੀ ਖੁਦ ਲੱਖਾਂ ਲੋਕਾਂ ਦੀ ਪ੍ਰਤੀਨਿਧਤਾ ਭਾਰਤੀ ਸੰਵਿਧਾਨ ਮੁਤਾਬਕ ਕਰਦੇ ਹਨ। ਉਹਨਾਂ ਕਿਹਾ ਕਿ ਇਕ ਵਿਅਕਤੀ ਜੋ ਭਾਰਤੀ ਸੰਵਿਧਾਨ ਮੁਤਾਬਕ ਐਮ ਪੀ ਚੁਣਿਆ ਗਿਆ, ਉਸ ’ਤੇ ਸਵਾਲ ਚੁੱਕਣੇ ਗਲਤ ਹਨ। ਉਹਨਾਂ ਕਿਹਾ ਕਿ ਜੋ ਵੀ ਧਾਰਨ ਚੋਣ ਕਮਿਸ਼ਨ ਦੀ ਬਣੀ ਅਜਿਹਾ ਜਾਪਦਾ ਹੈ ਕਿ ਉਹ ਸਿਆਸੀ ਧਾਰਨਾ ਕਰ ਕੇ ਬਣੀ ਹੈ ਜੋ ਗਲਤ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਰਤੀ ਸੰਵਿਧਾਨ ਵਿਚ ਪੂਰਨ ਵਿਸ਼ਵਾਸ ਰੱਖਦੇ ਹਾਂ ਤੇ ਸੰਵਿਧਾਨ ਦੇ ਦਾਇਰੇ ਹੇਠ ਹੀ ਪੰਜਾਬ ਚੋਣਾਂ 2027 ਲੜਨ ਵਾਸਤੇ ਤਿਆਰ ਬਰ ਤਿਆਰ ਹਾਂ ਕਿਉਂਕਿ ਪੰਜਾਬੀ ਇਸ ਪਾਰਟੀ ਨੂੰ ਫ਼ਤਵਾ ਦੇਣਾ ਚਾਹੁੰਦੇ ਹਨ।