13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਝੋਨੇ ਦੀ ਖਰੀਦ ਬੰਦ ਕਰਕੇ ਪੰਜਾਬ ਸਰਕਾਰ ਨੇ ਕਿਸਾਨ ਵਿਰੋਧੀ ਚਿਹਰਾ ਨੰਗਾ ਕੀਤਾ-ਰਛਪਾਲ ਸਿੰਘ ਜੌੜਾਮਾਜਰਾ

ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸਰਕਾਰ ਕੋਲ ਕਿਸਾਨਾਂ ਦੀ ਫਸਲ ਖਰੀਦਣ ਲਈ ਪੈਸਿਆਂ ਦੀ ਘਾਟ ਅਤੇ ਕ੍ਰੈਡਿਟ ਲਿਮਟ ਖਤਮ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ।

Ad Position 21
No active advertisement
ਰਛਪਾਲ ਸਿੰਘ ਜੌੜਾਮਾਜਰਾ 14-11-2026
ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸਰਕਾਰ ਕੋਲ ਕਿਸਾਨਾਂ ਦੀ ਫਸਲ ਖਰੀਦਣ ਲਈ ਪੈਸਿਆਂ ਦੀ ਘਾਟ ਅਤੇ ਕ੍ਰੈਡਿਟ ਲਿਮਟ ਖਤਮ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਉਹ ਸਿਰਫ ਇਸ਼ਤਿਹਾਰਬਾਜ਼ੀ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਵਿਚ ਲੱਗੀ ਹੋਈ ਹੈ। ਇਕ ਪਾਸੇ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਬਿਜਾਈ ਵਿਚ ਦੇਰੀ ਹੋ ਰਹੀ ਹੈ ਅਤੇ ਦੂਜੇ ਪਾਸੇ ਝੋਨੇ ਦੀ ਫਸਲ ਮੰਡੀਆਂ ਵਿਚ ਰੁਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਕੋਲ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੀ ਕੋਈ ਠੋਸ ਯੋਜਨਾ ਨਹੀਂ ਹੈ। ਰਛਪਾਲ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਦੀਆਂ ਨੀਤੀਆਂ ਦਾ ਖਮਿਆਜ਼ਾ ਕਿਸਾਨਾਂ ਅਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਨੀਤੀਆਂ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਡੀਆਂ ਵਿਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਅਤੇ ਕਿਸਾਨਾਂ ਦੀ ਖੱਜਲ-ਖੁਆਰੀ ਬੰਦ ਨਾ ਹੋਈ ਤਾਂ ਕਾਂਗਰਸ ਪਾਰਟੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਧਰਨੇ ਲਗਾ ਕੇ ਪੰਜਾਬ ਜਾਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਨੇ ਵਿਦੇਸ਼ੀ ਸੰਪਤੀਆਂ ਛੋਟੇ ਕਰਦਾਤਾ-2026 ਦੀ ਸਕੀਮ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਪੰਜਾਬ ਦੀ ਕਿਸਾਨੀ ਗੰਭੀਰ ਚੁਣੌਤੀਆਂ ਵਿਚੋਂ ਲੰਘ ਰਹੀ ਹੈ, ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰਾਂ ਦੀ ਮੁੱਖ...
Ad Position 24