13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵੀਡੀਓ ਬਣਾਉਣ ’ਤੇ ਵਿਅਕਤੀ ਦੀ ਕੀਤੀ ਕੁੱਟਮਾਰ, 15 ਖ਼ਿਲਾਫ਼ ਕੇਸ ਦਰਜ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੌੜ)-ਲੀਲ੍ਹਾ ਭਵਨ ਲਾਗੇ ਕਾਰ ਖੰਭੇ ’ਚ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਵੀਡੀਓ ਬਣਾਉਣ ਦੇ ਮਾਮਲੇ ’ਚ ਕਾਰ ਸਵਾਰਾਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਬਾਅਦ ’ਚ ਉਸ ਦੀ ਬਣਾਈ ਵੀਡੀਓ ਡਿਲੀਟ ਕਰ ਦਿੱਤੀ। ਇਸ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 14-11-2026
ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੌੜ)-ਲੀਲ੍ਹਾ ਭਵਨ ਲਾਗੇ ਕਾਰ ਖੰਭੇ ’ਚ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਵੀਡੀਓ ਬਣਾਉਣ ਦੇ ਮਾਮਲੇ ’ਚ ਕਾਰ ਸਵਾਰਾਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਬਾਅਦ ’ਚ ਉਸ ਦੀ ਬਣਾਈ ਵੀਡੀਓ ਡਿਲੀਟ ਕਰ ਦਿੱਤੀ। ਇਸ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਰਾਜੀਵ ਕੁਮਾਰ ਨੇ ਥਾਣਾ ਸਿਵਲ ਲਾਈਨ ’ਚ ਦਰਜ ਕਰਵਾਈ ਕਿ ਉਹ ਲੀਲ੍ਹਾ ਭਵਨ ਚੌਂਕ ’ਚ ਖੜ੍ਹਾ ਸੀ ਇਸ ਦੌਰਾਨ ਇਕ ਗੱਡੀ ਆਈ ਅਤੇ ਉਸ ਦੇ ਲਾਗੇ ਖੰਭੇ ’ਚ ਟਕਰਾ ਗਈ। ਜਦੋਂ ਉਸ ਨੇ ਮੌਕੇ ’ਤੇ ਜਾ ਕੇ ਵਿਅਕਤੀ ਨੂੰ ਪੁੱਛਿਆ ਕਿ ਸੱਟ ਤੋਂ ਬਚਾਅ ਹੋ ਗਿਆ ਹੈ ਤੇ ਉਹ ਪਿੱਛੇ ਮੁੜਨ ਲੱਗਾ ਤਾਂ ਉਨ੍ਹਾਂ ’ਚੋਂ ਇਕ ਨੇ ਕਿਹਾ ਕਿ ਗੱਡੀ ’ਚ ਸਾਮਾਨ ਹੈ ਅਤੇ ਪਹਿਲਾਂ ਇੱਥੋਂ ਗੱਡੀ ਕੱਢ ਲਵੋ। ਸ਼ੱਕ ਪੈਣ ’ਤੇ ਉਹ ਸਾਈਡ ’ਤੇ ਹੋ ਕੇ ਉਨ੍ਹਾਂ ਦੀ ਵੀਡੀਓ ਬਣਾਉਣ ਲੱਗ ਪਿਆ। ਇਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਦੇਖ ਲਿਆ ਅਤੇ ਉਹ ਡਰਦਾ ਹੋਇਆ ਲੀਲ੍ਹਾ ਭਵਨ ਨੇੜੇ ਠੇਕੇ ’ਚ ਵੜ ਗਿਆ ਅਤੇ ਮੁਲਜ਼ਮਾਂ ਨੇ ਠੇਕੇ ’ਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਬਣਾਈ ਹੋਈ ਵੀਡੀਓ ਡਿਲੀਟ ਕਰ ਕੇ ਫ਼ਰਾਰ ਹੋ ਗਏ। ਜਿਸ ਆਧਾਰ ’ਤੇ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ 2027 ਦੀਆਂ ਤਿਆਰੀਆਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਨੌਰ ’ਚ ਭਰਵਾਂ ਹੁੰਗਾਰਾ, ਕਈ ਪਰਿਵਾਰ ਹੋਏ ਸ਼ਾਮਿਲ... ਅਗਲੀ ਖ਼ਬਰ ਪਠਾਣਮਾਜਰਾ ਦੀਆਂ ਸੂਬਾ ਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ਨੇ ਸਨੌਰ ਦੀ ਸਿਆਸਤ ਭਖਾਈ
Ad Position 24